14.8C Vancouver
ADS

Jun 13, 2025 5:18 PM - Connect Newsroom

ਬਿੱਗ ਬਾਸ 19 ਬਾਰੇ ਛਿੜ ਰਹੇ ਨੇ ਸੋਸ਼ਲ ਮੀਡੀਆ 'ਤੇ ਚਰਚੇ

Share On
meet-the-contestants-of-bigg-boss-19
The makers seem to be pulling out all the stops this time, reportedly planning a bold and unpredictable format.(Facebook/Bigg Boss)

ਬਿੱਗ ਬਾਸ 19 ਬਾਰੇ ਭਾਵੇਂ ਕੋਈ ਰਸਮੀ ਐਲਾਨ ਅਜੇ ਤੱਕ ਨਹੀਂ ਹੋਇਆ ਪਰ ਇਸ ਸੰਬੰਧੀ ਸੋਸ਼ਲ ਮੀਡੀਆ 'ਤੇ ਕਾਫੀ ਚਰਚੇ ਛਿੜ ਰਹੇ ਹਨ। ਬਿੱਗ ਬਾਸ ਦੇ ਪਹਿਲੇ ਸੀਜ਼ਨਾਂ ਤੋਂ ਹੱਟ ਕੇ ਇਸ ਦਾ 2025 ਵਾਲਾ ਐਡੀਸ਼ਨ ਕਾਫੀ ਲੰਮਾ ਚੱਲਣ ਦੀ ਉਮੀਦ ਹੈ। ਨਤੀਜੇ ਵਜੋਂ ਇਸ ਨਾਲ ਇਕ ਨਵਾਂ ਇਤਿਹਾਸ ਬਣਨ ਦੀਆਂ ਸੰਭਾਵਨਾਵਾਂ ਪਹਿਲਾਂ ਨਾਲੋਂ ਵਧੇਰੇ ਹਨ।

ਬਿੱਗ ਬਾਸ 19 ਦੇ ਨਿਰਮਾਤਾ ਇਸ ਨੂੰ ਕੁਝ ਨਵੇਂ ਅੰਦਾਜ਼ 'ਚ ਪੇਸ਼ ਕਰਨ ਦੀ ਯੋਜਨਾ ਘੜ ਰਹੇ ਹਨ ਅਤੇ ਇਸ ਦੀ ਕਾਸਟਿੰਗ ਬਾਰੇ ਵੀ ਕਈ ਤਰ੍ਰਾਂ ਦੀਆਂ ਖਬਰਾਂ ਹਲਚਲ ਪੈਦਾ ਕਰ ਰਹੀਆਂ ਹਨ। ਇਸ ਸ਼ੋਅ ਨਾਲ ਕਈ ਵੱਡੇ ਅਤੇ ਚਰਚਿਤ ਨਾਂਅ ਜੁੜ ਰਹੇ ਹਨ। ਇਨ੍ਹਾਂ 'ਚ ਪ੍ਰਸਿੱਧ ਯੂ ਟਿਊਬਰ ਅਤੇ ਫਿਟਨੈਸ ਖੇਤਰ ਦੇ ਜਾਣੇ ਪਛਾਣੇ ਨਾਅ ਗੌਰਵ ਤਨੇਜਾ ਦੇ ਨਾਲ-ਨਾਲ ਬਾਲੀਵੁੱਡ ਨਿਰਮਾਤਾ ਅਤੇ ਕਾਰੋਬਾਰੀ ਰਾਜ ਕੁੰਦਰਾ (ਸ਼ਿਲਪਾ ਸ਼ੈਟੀ ਦਾ ਪਤੀ) ਸੋਸ਼ਲ ਮੀਡੀਆ ਸਟਾਰ ਫੈਜ਼ਲ ਸ਼ੇਖ ਬਾਲੀਵੁੱਡ ਅਦਾਕਾਰਾ ਕ੍ਰਿਸ਼ਨਾ ਸ਼ਰਾਫ (ਜੈਕੀ ਸ਼ਰਾਫ ਦੀ ਧੀ) ਅਤੇ ਕਈ ਹੋਰ ਚਰਚਿਤ ਨਾਂਅ ਵੀ ਸ਼ਾਮਲ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਬਿਗ ਬਾਸ 19 ਇਸ ਸਾਲ ਜੁਲਾਈ ਤੋਂ ਲੈ ਕੇ ਜਨਵਰੀ 2026 ਤੱਕ ਪ੍ਰਸਾਰਿਤ ਹੋਵੇਗਾ। ਜੋ ਸ਼ਾਇਦ ਹੁਣ ਤੱਕ ਦਾ ਸਭ ਤੋਂ ਲੰਬਾ ਸੀਜ਼ਨ ਹੋ ਸਕਦਾ ਹੈ। ਇਸ ਦਾ ਨਿਰਮਾਣ ਐਂਡੇਮੋਲ ਸ਼ਾਈਨ ਇੰਡੀਆ ਵਲੋਂ ਕੀਤਾ ਜਾ ਰਿਹਾ ਹੈ। ਸਲਮਾਨ ਖਾਨ ਇਕ ਮੇਜ਼ਬਾਨ ਵਜੋਂ ਇਸ ਚ ਸਾਹਮਣੇ ਆਉਣਗੇ।

Latest news

gippy-grewal-and-sargun-mehta-bring-laughter-to-connedia-media-network-studio
Punjabi

ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਕੈਰੀ ਆਨ ਜੱਟਾ 4' ਦੀ ਟੀਮ ਨੇ ਸਰੀ ਸਟੂਡੀਓ ਦਾ ਕੀਤਾ ਦੌਰਾ

ਪੰਜਾਬੀ ਅਦਾਕਾਰ ਅਤੇ ਨਿਰਮਾਤਾ ਗਿੱਪੀ ਗਰੇਵਾਲ, ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ 'ਕੈਰੀ ਆਨ ਜੱਟਾ 4' ਦੀ ਸਟਾਰ ਕਾਸਟ ਅਤੇ ਮੈਂਬਰਾਂ ਨੇ ਫ਼ਿਲਮ ਦੇ ਪ੍ਰਚਾਰ ਦੌਰੇ ਦੌਰਾਨ ਸਰੀ ਸਥਿਤ ਕਨੈਕਟ ਮੀਡੀਆ ਨੈੱਟਵਰਕ ਸਟੂਡੀਓ ਦਾ ਦੌਰਾ ਕੀਤਾ।
delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link