14.74C Vancouver
ADS

Jan 6, 2025 2:47 PM - Connect Newsroom

ਮੀਕਾ ਖੁੱਲ੍ਹ ਕੇ ਬੋਲੇ ਬਿਪਾਸ਼ਾ ਤੇ ਕਰਨ ਬਾਰੇ

Share On
mikas-candid-take-on-bipasha-karan
In an interview, Mika recalled the series of complications that arose during the shoot, particularly regarding the casting choices. (Photo: Facebook/Mika Singh)

ਬਾਲੀਵੁੱਡ ਗਾਇਕ ਅਤੇ ਚਰਚਿਤ ਸੰਗੀਤਕਾਰ ਮੀਕਾ ਸਿਘ ਵੈਬਸੀਰੀਜ਼ ਡੇਂਜਰਸ ਨਾਲ ਇਕ ਨਿਰਮਾਤਾ ਦੇ ਰੂਪ ’ਚ ਦਰਸ਼ਕਾਂ ਦੇ ਦਿਲਾਂ ’ਤੇ ਸ਼ਾਪ ਛੱਡਣ ਲਈ ਆ ਰਿਹਾ ਹੈ। ਪਿਛਲੇ ਦਿਨੀਂ ਉਸ ਨੇ ਇਸ ਪ੍ਰਾਜੈਕਟ ਸੰਬੰਧੀ ਆਪਣੇ ਕਈ ਚੁਣੌਤੀਪੂਰਨ ਅਨੁਭਵ ਸਾਂਝੇ ਕੀਤੇ। ਮੀਕਾ ਨੇ ਦੱਸਿਆ ਕਿ ਇਸ ਪ੍ਰਾਜੈਕਟ ’ਚ ਇਕ ਨਿਰਮਾਤਾ ਵਜੋਂ ਉਸ ਦੀ ਸ਼ੁਰੂਆਤ ਉਮੀਦ ਨਾਲੋਂ ਕਿਤੇ ਜ਼ਿਆਦਾ ਮੁਸ਼ਕਲਾਂ ਭਰੀ ਸਾਬਤ ਹੋਈ।

ਇਸ ਸੀਰੀਜ਼ ’ਚ ਬਿਪਾਸ਼ਾ ਬਾਸੂ ਅਤੇ ਕਰਨ ਸਿੰਘ ਗਰੋਵਰ ਪ੍ਰਮੁੱਖ ਭੂਮਿਕਾਵਾਂ ਕਰ ਰਹੇ ਹਨ। ਇਸ ਜੋੜੀ ਦੇ ਅਦਾਕਾਰੀ ਬਾਰੇ ਅਤੇ ਕੰਮ ਸੰਬੰਧੀ ਅਨੁਭਵ ਬਾਰੇ ਮੀਕਾ ਨੇ ਖੁੱਲ੍ਹ ਕੇ ਗੱਲਾਂ ਕੀਤੀਆ। ਮੀਕਾ ਨੇ ਕਿਹਾ ਕਿ ਸ਼ੁਰੂ ’ਚ ਕਰਨ ਗਰੋਵਰ ਦੇ ਨਾਲ ਕਿਸੇ ਨਵੀਂ ਅਭਿਨੇਤਰੀ ਨੂੰ ਲਿਆਂਦੇ ਜਾਣ ਦੀ ਯੋਜਨਾ ਸੀ ਪਰ ਅਖੀਰ ’ਚ ਬਿਪਾਸ਼ਾ ਬਾਸੂ ਦਾ ਨਾਂਅ ਫਾਈਨਲ ਹੋਇਆ।

ਮੀਕਾ ਨੇ ਕਿਹਾ ਕਿ ਇਸ ਬਦਲਾਅ ਨਾਲ ਬਜਟ ’ਤੇ ਭਾਵੇਂ ਕੋਈ ਬਹੁਤ ਅਸਰ ਨਹੀਂ ਪਿਆ ਪਰ ਇਸ ਨਾਲ ਕਈ ਹੋਰ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ। ਇਸ ਜੋੜੀ ਦੀ ਸਮੱਸਿਆ ਰਿਹਾਇਸ਼ ਨਾਲ ਸੰਬੰਧਿਤ ਵੀ ਸੀ। ਹਾਲਾਂਕਿ ਉਹ ਪਤੀ ਪਤਨੀ ਹਨ ਪਰ ਉਨ੍ਹਾਂ ਨੇ ਵੱਖਰੇ ਕਮਰਿਆਂ ਦਾ ਪ੍ਰਬੰਧ ਕਰਨ ਦੀ ਜਿੱਦ ਕੀਤੀ। ਮੀਕਾ ਨੇ ਕਿਹਾ ਕਿ ਮੈਂ ਤਾਂ ਉਨ੍ਹਾਂ ਲਈ ਇਕ ਕਮਰਾ ਬੁੱਕ ਕਰਵਾਇਆ ਸੀ ਪਰ ਉਨ੍ਹਾਂ ਨੇ ਨਾਂਹ ਕਰ ਦਿੱਤੀ ਕਿਹਾ ਕਿ ਸਾਨੂੰ ਵੱਖੋ-ਵੱਖਰੇ ਕਮਰੇ ਚਾਹੀਦੇ ਹਨ।

ਮੀਕਾ ਨੇ ਕਿਹਾ ਕਿ ਮੈਨੂੰ ਉਨ੍ਹਾਂ ਦਾ ਤਰਕ ਸਮਝ ਨਹੀਂ ਆਇਆ। ਮੀਕਾ ਨੇ ਇਹ ਵੀ ਖੁਲਾਸਾ ਕੀਤਾ ਕਿ ਜਦੋਂ ਉਨ੍ਹਾਂ ਨਾਲ ਇਕ ਕੰਟਰੈਟਕ ਸਾਂਝਾ ਕੀਤਾ ਸੀ ਤਾ ਉਸ ’ਚ ਸਪੱਸ਼ਟ ਤੌਰ ਤੇ ਚੁੰਮਣ ਸੰਬੰਧੀ ਇਕ ਸੀਨ ਦਾ ਜ਼ਿਕਰ ਕੀਤਾ ਗਿਆ ਸੀ ਪਰ ਬਾਅਦ ’ਚ ਸਮਾਂ ਆਉਣ ਤੇ ਉਨ੍ਹਾਂ ਨੇ ਇਹ ਸ਼ੂਟ ਕਰਨ ਤੋਂ ਮਨਾ ਕਰ ਦਿੱਤਾ।

Latest news

kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ankit-balyan-shot-dead-outside-gym-after-gunmen-open-fire
Punjabi

ਜਿਮ ਦੇ ਬਾਹਰ ਅੰਕਿਤ ਬਾਲਿਆਨ ’ਤੇ ਅੰਨ੍ਹੇਵਾਹ ਫਾਇਰਿੰਗ, ਮੌਕੇ ’ਤੇ ਤੋੜਿਆ ਦਮ

ਉੱਤਰ ਪ੍ਰਦੇਸ਼ ਦੇ ਸ਼ਾਮਲੀ ਕੋਤਵਾਲੀ ਖੇਤਰ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਯੂਟਿਊਬਰ ਅਤੇ ਹਰਿਆਣਵੀ ਅਦਾਕਾਰ ਅੰਕਿਤ ਬਾਲਿਆਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
fake-plot-to-threaten-salman-khan-exposed-mumbai-police-uncover-the-truth
Punjabi

ਸਲਮਾਨ ਖਾਨ ਨੂੰ ਧਮਕੀ ਦੇਣ ਦੀ ਸਾਜ਼ਿਸ਼ ਨਿਕਲੀ ਫਰਜ਼ੀ, ਮੁੰਬਈ ਪੁਲਿਸ ਨੇ ਖੋਲ੍ਹਿਆ ਰਾਜ਼

ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਵਿਰੁੱਧ ਜਬਰਨ ਵਸੂਲੀ ਦੀ ਧਮਕੀ ਦੇ ਮਾਮਲੇ ਵਿੱਚ ਫਰਜ਼ੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਸਲਮਾਨ ਖਾਨ ਤੋਂ ਪੈਸੇ ਵਸੂਲਣ ਲਈ ਇੱਕ ਗੈਂਗਸਟਰ ਗਿਰੋਹ ਦੇ ਨਾਮ 'ਤੇ ਜਾਅਲੀ ਵਟਸਐਪ ਚੈਟ ਅਤੇ ਇੱਕ ਜਾਅਲੀ ਪਛਾਣ ਬਣਾਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link