14.56C Vancouver
ADS

Apr 15, 2025 3:51 PM - Connect Newsroom

ਅਭਿਨੇਤਰੀ ਮੌਨੀ ਰਾਏ ਨੇ ਟ੍ਰੋਲਰ ਨੂੰ ਦਿੱਤਾ ਕਰਾਰਾ ਜਵਾਬ

Share On
mouni-roy-hits-back-on-trolls
For several days, Mouni chose to remain silent amid the growing buzz, neither confirming nor denying the claims.(Photo: Instagram/imouniroy)

ਟੈਲੀਵਿਜ਼ਨ ਅਤੇ ਫ਼ਿਲਮਾਂ ਦੀ ਅਦਾਕਾਰਾ ਮੌਨੀ ਰਾਏ ਹਾਲ ਹੀ 'ਚ ਇਕ ਨਵੇਂ ਹੇਅਰ ਸਟਾਈਲ ਨੂੰ ਅਪਣਾਉਣ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਤਿੱਖੀ ਬਹਿਸ ਦਾ ਵਿਸ਼ਾ ਬਣ ਗਈ ਹੈ। ਇਸ ਸੰਬੰਧ 'ਚ ਆਨਲਾਈਨ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ ਕਿ ਸ਼ਾਇਦ ਅਭਿਨੇਤਰੀ ਨੇ ਆਪਣੇ ਮੱਥੇ ਦੀ ਦਿਖ ਨੂੰ ਸੁੰਦਰ ਬਣਾਉਣ ਲਈ ਸਰਜਰੀ ਕਰਵਾਈ ਹੋਵੇਗੀ। ਇਸ ਕਰਕੇ ਉਸ ਨੇ ਵਾਲਾਂ ਦਾ ਅਜਿਹਾ ਸਟਾਈਲ ਅਪਣਾਇਆ ਹੈ।

ਵੱਖ-ਵੱਖ ਪਲੇਟਫਾਰਮਾਂ 'ਤੇ ਬਹੁਤ ਤੇਜ਼ੀ ਨਾਲ ਅਫਵਾਹਾਂ ਫੈਲੀਆਂ ਅਤੇ ਕਈਆਂ ਨੇ ਉਸ ਦੇ ਚਿਹਰੇ ਦੀਆਂ ਤਬਦੀਲੀਆਂ ਸੰਬੰਧੀ ਕਈ ਤਰ੍ਰਾਂ ਦੀਆਂ ਟਿੱਪਣੀਆਂ ਕੀਤੀਆਂ। ਮੀਡੀਆ 'ਤੇ ਉਸ ਦੀਆਂ ਨਵੇਂ ਹੇਅਰ ਸਟਾਈਲ ਅਤੇ ਉਸ ਤੋਂ ਪਹਿਲਾਂ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ।

ਕਾਫੀ ਸਮਾਂ ਮੌਨੀ ਇਸ ਚਰਚਾ ਦੌਰਾਨ ਚੁੱਪ ਰਹੀ ਪਰ ਅਖੀਰ ਉਸ ਨੇ ਆਪਣੀ ਆਉਣ ਵਾਲੀ ਡਰਾਉਣੀ ਅਤੇ ਕਾਮੇਡੀ ਫ਼ਿਲਮ 'ਦਿ ਭੂਤਨੀ' ਦੇ ਟ੍ਰੇਲਰ ਲਾਂਚ ਮੌਕੇ ਆਪਣੇ ਬਾਰੇ ਛਿੜੀ ਚਰਚਾ ਦਾ ਜਵਾਬ ਦਿੱਤਾ। ਜਦੋਂ ਉਸ ਤੋਂ ਪਲਾਸਟਿਕ ਸਰਜਰੀ ਦੀਆਂ ਅਫਵਾਹਾਂ ਬਾਰੇ ਪੁੱਛਿਆ ਤਾਂ ਉਸ ਨੇ ਕਿਹਾ ਅਜਿਹਾ ਕੁਝ ਨਹੀਂ ਹੈ। ਉਸ ਨੇ ਇਹ ਵੀ ਆਖਿਆ ਕਿ ਹਰ ਕਿਸੇ ਨੂੰ ਆਪਣਾ ਕੰਮ ਕਰਨ ਦਿਓ। ਮੈਂ ਅਜਿਹੀਆਂ ਟਿੱਪਣੀਆਂ ਬਾਰੇ ਧਿਆਨ ਨਹੀਂ ਦਿੰਦੀ। ਜੇ ਤੁਹਾਨੂੰ ਇਸ 'ਚ ਖੁਸ਼ੀ ਮਿਲਦੀ ਹੈ ਤਾਂ ਅਜਿਹਾ ਹੋਣ ਦਿਓ।

Latest news

kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ankit-balyan-shot-dead-outside-gym-after-gunmen-open-fire
Punjabi

ਜਿਮ ਦੇ ਬਾਹਰ ਅੰਕਿਤ ਬਾਲਿਆਨ ’ਤੇ ਅੰਨ੍ਹੇਵਾਹ ਫਾਇਰਿੰਗ, ਮੌਕੇ ’ਤੇ ਤੋੜਿਆ ਦਮ

ਉੱਤਰ ਪ੍ਰਦੇਸ਼ ਦੇ ਸ਼ਾਮਲੀ ਕੋਤਵਾਲੀ ਖੇਤਰ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਯੂਟਿਊਬਰ ਅਤੇ ਹਰਿਆਣਵੀ ਅਦਾਕਾਰ ਅੰਕਿਤ ਬਾਲਿਆਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
fake-plot-to-threaten-salman-khan-exposed-mumbai-police-uncover-the-truth
Punjabi

ਸਲਮਾਨ ਖਾਨ ਨੂੰ ਧਮਕੀ ਦੇਣ ਦੀ ਸਾਜ਼ਿਸ਼ ਨਿਕਲੀ ਫਰਜ਼ੀ, ਮੁੰਬਈ ਪੁਲਿਸ ਨੇ ਖੋਲ੍ਹਿਆ ਰਾਜ਼

ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਵਿਰੁੱਧ ਜਬਰਨ ਵਸੂਲੀ ਦੀ ਧਮਕੀ ਦੇ ਮਾਮਲੇ ਵਿੱਚ ਫਰਜ਼ੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਸਲਮਾਨ ਖਾਨ ਤੋਂ ਪੈਸੇ ਵਸੂਲਣ ਲਈ ਇੱਕ ਗੈਂਗਸਟਰ ਗਿਰੋਹ ਦੇ ਨਾਮ 'ਤੇ ਜਾਅਲੀ ਵਟਸਐਪ ਚੈਟ ਅਤੇ ਇੱਕ ਜਾਅਲੀ ਪਛਾਣ ਬਣਾਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link