19.96C Vancouver
ADS

Aug 18, 2022 12:31 PM - Agencies

ਮੱਧ ਪ੍ਰਦੇਸ਼ ਦੇ ਗ੍ਰਹਿ ਮੰਤਰੀ ਨੇ ਬਾਲੀਵੁੱਡ ਅਦਾਕਾਰ ਅਰਜੁਨ ਕਪੂਰ ਨੂੰ ਦੱਸਿਆ- 'ਫਲਾਪ ਐਕਟਰ'

Share On
mp-home-minister-calls-arjun-kapoor-flop-actor-dares-him-to-make-movie-on-other-religions
MP Home Minister calls Arjun Kapoor ‘flop actor’, dares him to make movie on other religions(Photo: Facebook)

ਮੱਧ ਪ੍ਰਦੇਸ਼ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਨੇ ਬਾਲੀਵੁੱਡ ਅਦਾਕਾਰ ਅਰਜੁਨ ਕਪੂਰ ਨੂੰ 'ਫਲਾਪ ਐਕਟਰ' ਕਰਾਰ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅਰਜੁਨ ਕਪੂਰ ਵੱਲੋਂ ਬਾਈਕਾਟ ਟ੍ਰੈਂਡ ਖਿਲਾਫ਼ ਬੋਲਣ ਮਗਰੋਂ ਕੀਤੀ।

ਮਿਸ਼ਰਾ ਨੇ ਇੱਕ ਪ੍ਰੈੱਸ ਵਾਰਤਾ ਦੌਰਾਨ ਕਿਹਾ, ''ਅਰਜੁਨ ਕਪੂਰ ਨੂੰ ਲੋਕਾਂ ਨੂੰ ਧਮਕਾਉਣ ਦੀ ਬਜਾਏ ਆਪਣੀ ਅਦਾਕਾਰੀ 'ਤੇ ਧਿਆਨ ਦੇਣਾ ਚਾਹੀਦਾ ਹੈ।'' ਉਨ੍ਹਾਂ ਇਸ ਦੀ ਫੁਟੇਜ ਆਪਣੇ ਟਵਿੱਟਰ 'ਤੇ ਵੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਫਿਲਮਾਂ ਵਿਚ ਹਿੰਦੂ ਧਰਮ ਨੂੰ ਨਿਸ਼ਾਨਾ ਬਣਾਉਣ ਵਾਲੇ ਕਲਾਕਾਰ ਤੇ ਟੁਕੜੇ-ਟੁਕੜੇ ਗੈਂਗ ਦੇ ਸਮਰਥਕ ਜਨਤਾ ਨੂੰ ਧਮਕਾਉਣ ਦੀ ਕੋਸ਼ਿਸ਼ ਨਾ ਕਰਨ।

ਇੱਕ ਇੰਟਰਵਿਊ ਵਿਚ ਅਰਜੁਨ ਕਪੂਰ ਨੇ ਕਿਹਾ ਸੀ, ''ਮੈਨੂੰ ਲੱਗਦਾ ਹੈ ਕਿ ਅਸੀਂ ਇੰਨੇ ਲੰਮੇ ਸਮੇਂ ਤੱਕ ਚੁੱਪ ਰਹਿ ਕੇ ਗਲਤੀ ਕੀਤੀ ਹੈ। ਸਾਡੇ ਸ਼ਿਸ਼ਟਾਚਾਰ ਨੂੰ ਸਾਡੀ ਕਮਜ਼ੋਰੀ ਸਮਝ ਲਿਆ ਗਿਆ। ਅਸੀਂ ਹਮੇਸ਼ਾ ਇਸ ਗੱਲ ਵਿਚ ਵਿਸ਼ਵਾਸ ਰੱਖਦੇ ਹਾਂ ਕਿ ਕੰਮ ਨੂੰ ਆਪਣੇ-ਆਪ ਬੋਲਣ ਦਿਓ ਪਰ ਇਹ ਸਭ ਕੁਝ ਮਾਇਨੇ ਨਹੀਂ ਰੱਖਦਾ।'' ਉਨ੍ਹਾਂ ਇਹ ਵੀ ਕਿਹਾ ਕਿ ਫਿਲਮ ਇੰਡਸਟਰੀ ਨੂੰ ਇਕੱਠੇ ਹੋ ਕੇ ਇਸ ਮੁੱਦੇ ਦੀ ਜੜ੍ਹ ਤੱਕ ਪਹੁੰਚਣ ਦੀ ਲੋੜ ਹੈ।

ਬਾਲੀਵੁੱਡ ਨੂੰ ਪ੍ਰਭਾਵਿਤ ਕਰਨ ਵਾਲੇ ਸੋਸ਼ਲ ਮੀਡੀਆ 'ਤੇ ਕੈਂਸਲ ਕਲਚਰ ਬਾਰੇ ਗੱਲ ਕਰਦੇ ਹੋਏ ਅਰਜੁਨ ਕਪੂਰ ਨੇ ਅੱਗੇ ਕਿਹਾ, "ਅਸੀਂ ਥੋੜਾ ਬਹੁਤ ਬਰਦਾਸ਼ਤ ਕੀਤਾ। ਹੁਣ ਲੋਕ ਇਸ ਦੇ ਆਦੀ ਹੋ ਗਏ ਹਨ।" ਬਾਈਕਾਟ ਟ੍ਰੈਂਡ 'ਤੇ ਉਨ੍ਹਾਂ ਦੇ ਕੁਮੈਂਟਸ ਮਗਰੋਂ ਅਰਜੁਨ ਨੂੰ ਉਨ੍ਹਾਂ ਦੀ 'ਏਕ ਵਿਲੇਨ ਰਿਟਰਨਜ਼' ਨੂੰ ਲੈ ਕੇ ਆਨਲਾਈਨ ਟ੍ਰੋਲ ਦਾ ਜਮ ਕੇ ਸਾਹਮਣਾ ਕਰਨਾ ਪੈ ਰਿਹਾ ਹੈ।

ਪਿਛਲੇ ਕੁਝ ਸਮੇਂ ਤੋਂ ਬਾਈਕਾਟ ਟ੍ਰੈਂਡ ਨੇ ਬਾਲੀਵੁੱਡ ਨੂੰ ਖਾਸਾ ਪ੍ਰਭਾਵਿਤ ਕੀਤਾ ਹੈ। 2015 ਵਿਚ ਦਿੱਤੇ ਬਿਆਨ ਨੂੰ ਲੈ ਕੇ ਆਮਿਰ ਦੀ ਲਾਲ ਸਿੰਘ ਚੱਢਾ ਖਿਲਾਫ਼ ਨੈਗੇਟਿਵ ਕੰਪੇਨ ਜਮ ਕੇ ਚਲਾਈ ਗਈ। ਉੱਥੇ ਹੀ, ਫਿਲਮ ਰਾਈਟਰ ਕਨਿਕਾ ਢਿੱਲੋਂ ਦੇ ਟਵੀਟਸ ਨੂੰ ਲੈ ਕੇ ਅਕਸ਼ੈ ਕੁਮਾਰ ਦੀ 'ਰਕਸ਼ਾ ਬੰਧਨ' ਨੂੰ ਵੀ ਬਾਈਕਾਟ ਦੀ ਗਰਮੀ ਦਾ ਸਾਹਮਣਾ ਕਰਨਾ ਪਿਆ। ਰਿਤਿਕ ਰੋਸ਼ਨ ਵੱਲੋਂ 'ਲਾਲ ਸਿੰਘ ਚੱਢਾ' ਦਾ ਸਮਰਥਨ ਕਰਨ 'ਤੇ ਉਨ੍ਹਾਂ ਦੀ ਫਿਲਮ 'ਵਿਕਰਮ ਵੇਧਾ' ਵੀ ਬਾਈਕਾਟ ਟ੍ਰੈਂਡ ਦਾ ਸ਼ਿਕਾਰ ਹੋਈ ਹੈ।

Latest news

moosewala-murder-case-court-sets-october-9-for-hearing-on-anmol-bishnois-production-warrant
Punjabi

ਮੂਸੇਵਾਲਾ ਕਤਲ ਕੇਸ: ਅਨਮੋਲ ਬਿਸ਼ਨੋਈ ਦੇ ਪ੍ਰੋਡਕਸ਼ਨ ਵਾਰੰਟ ’ਤੇ 9 ਅਕਤੂਬਰ ਨੂੰ ਹੋਵੇਗੀ ਬਹਿਸ

ਪੰਜਾਬੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਹਾਈ-ਪ੍ਰੋਫਾਈਲ ਕਤਲ ਕੇਸ ਵਿਚ ਮਾਨਸਾ ਦੀ ਸੈਸ਼ਨ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਅਤੇ ਗੈਂਗਸਟਰ ਅਨਮੋਲ ਬਿਸ਼ਨੋਈ ਦੇ ਪ੍ਰੋਡਕਸ਼ਨ ਵਾਰੰਟ ਦੀ ਅਰਜ਼ੀ ’ਤੇ ਬਹਿਸ ਕਰਨ ਲਈ 9 ਅਕਤੂਬਰ ਦੀ ਤਾਰੀਖ਼ ਤੈਅ ਕੀਤੀ ਹੈ।
gurnam-bhullar-announces-new-punjabi-film-ve-faqeera-releasing-may-2027
Punjabi

ਗੁਰਨਾਮ ਭੁੱਲਰ ਦੀ ਨਵੀਂ ਪੰਜਾਬੀ ਫਿਲਮ 'ਵੇ ਫਕੀਰਾ' ਦਾ ਐਲਾਨ, ਅਗਲੇ ਸਾਲ ਹੋਏਗੀ ਰਿਲੀਜ਼

ਪੰਜਾਬੀ ਫਿਲਮ 'ਇਸ਼ਕਾਂ ਦੇ ਲੇਖੇ' ਦੀ ਸਫ਼ਲਤਾ ਤੋਂ ਬਾਅਦ ਈਸ਼ਾ ਮਾਲਵੀਆ ਅਤੇ ਗੁਰਨਾਮ ਭੁੱਲਰ ਦੀ ਨਵੀਂ ਪੰਜਾਬੀ ਫਿਲਮ ਦਾ ਐਲਾਨ ਕੀਤਾ ਗਿਆ ਹੈ। ਫਿਲਮ ਦਾ ਨਾਂਅ ਹੈ 'ਵੇ ਫਕੀਰਾ'। ਇਹ ਫਿਲਮ ਅਗਲੇ ਸਾਲ ਮਈ ਵਿੱਚ ਸਿਨੇਮਾਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ। ਫਿਲਮ ਦਾ ਐਲਾਨ ਕਰਦੇ ਹੋਏ ਗਾਇਕ ਗੁਰਨਾਮ ਭੁੱਲਰ ਨੇ ਇੱਕ ਪੋਸਟਰ ਸਾਂਝਾ ਕੀਤਾ ਅਤੇ ਲਿਖਿਆ, 'ਵੇ ਫਕੀਰਾ' 14 ਮਈ 2027 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਏਗੀ।" ਸਾਂਝੇ ਕੀਤੇ ਗਏ ਪੋਸਟਰ ਤੋਂ ਇਹ ਫਿਲਮ ਇੱਕ ਪ੍ਰੇਮ ਕਹਾਣੀ ਲੱਗਦੀ ਹੈ।
supreme-court-gives-rajpal-yadav-2-weeks-to-repay-dues
Punjabi

ਸੁਪਰੀਮ ਕੋਰਟ ਵੱਲੋਂ ਰਾਜਪਾਲ ਯਾਦਵ ਨੂੰ ਬਕਾਇਆ ਰਕਮ ਮੋੜਨ ਲਈ 2 ਹਫ਼ਤਿਆਂ ਦਾ ਦਿੱਤਾ ਆਖ਼ਰੀ ਮੌਕਾ

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਅਦਾਕਾਰ ਰਾਜਪਾਲ ਯਾਦਵ ਨੂੰ ਇਕ ਨਿੱਜੀ ਕੰਪਨੀ ਦਾ ਬਕਾਇਆ ਪੈਸਾ ਮੋੜਨ ਲਈ ਠੋਸ ਪ੍ਰਸਤਾਵ ਨਾਲ ਆਉਣ ਲਈ 2 ਹਫ਼ਤਿਆਂ ਦਾ ਆਖ਼ਰੀ ਮੌਕਾ ਦਿੱਤਾ ਅਤੇ ਉਨ੍ਹਾਂ ਨੂੰ ਅਦਾਲਤ ਦੀ ਰਜਿਸਟਰੀ ਵਿਚ 2 ਕਰੋੜ ਰੁਪਏ ਜਮ੍ਹਾ ਕਰਵਾਉਣ ਦਾ ਹੁਕਮ ਦਿੱਤਾ। ਸ਼ਿਕਾਇਤਕਰਤਾ ਦਾ ਦੋਸ਼ ਹੈ ਕਿ 2010 ਵਿਚ ਇਕ ਫ਼ਿਲਮ ਲਈ ਦਿੱਤੀ ਗਈ 5 ਕਰੋੜ ਰੁਪਏ ਦੀ ਆਰਥਿਕ ਮਦਦ ਦੇ ਨਿਪਟਾਰੇ ਵਜੋਂ, 2013 ਵਿਚ ਰਾਜਪਾਲ ਨੇ 1.05 ਕਰੋੜ ਰੁਪਏ ਦੇ 7 ਚੈੱਕ ਦਿੱਤੇ ਸਨ। ਕੰਪਨੀ ਦਾ ਦੋਸ਼ ਹੈ ਕਿ ਇਹ ਚੈੱਕ ਬਾਊਂਸ ਹੋ ਗਏ।
diljit-dosanjh-announces-ahmedabad-show-on-november-21
Punjabi

ਦਿਲਜੀਤ ਦੋਸਾਂਝ ਨੇ ਕੀਤਾ ਐਲਾਨ: 21 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਲਾਉਣਗੇ ਰੌਣਕਾਂ

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਲੰਡਨ ਦੇ ਇਤਿਹਾਸਕ ਵੈਂਬਲੇ ਸਟੇਡੀਅਮ ਵਿੱਚ ਪ੍ਰੋਗਰਾਮ ਕਰਨ ਵਾਲੇ ਪਹਿਲੇ ਪੰਜਾਬੀ ਕਲਾਕਾਰ ਵਜੋਂ ਇਤਿਹਾਸ ਰਚ ਦਿੱਤਾ ਹੈ। ਇਸ ਤੋਂ ਕੁਝ ਘੰਟਿਆਂ ਬਾਅਦ ਹੀ ਉਨ੍ਹਾਂ ਨੇ ਆਪਣੇ ਭਾਰਤ ਦੌਰੇ ਦਾ ਐਲਾਨ ਕਰਦਿਆਂ 21 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਸ਼ੋਅ ਕਰਨ ਦਾ ਐਲਾਨ ਕੀਤਾ ਹੈ।
ranveer-singh-and-deepika-padukone-share-adorable-photos-of-daughter-dua-await-second-child
Punjabi

ਰਣਵੀਰ-ਦੀਪਿਕਾ ਨੇ ਸਾਂਝੀਆਂ ਕੀਤੀਆਂ ਧੀ ਦੁਆ ਦੀਆਂ ਪਿਆਰੀਆਂ ਤਸਵੀਰਾਂ, ਦੂਜੇ ਬੱਚੇ ਦੀ ਕਰ ਰਹੇ ਉਡੀਕ

ਬਾਲੀਵੁੱਡ ਦੇ ਪਾਵਰ ਕਪਲ, ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ, ਆਪਣੇ ਦੂਜੇ ਬੱਚੇ ਦੇ ਆਉਣ ਦੀ ਉਡੀਕ ਕਰ ਰਹੇ ਹਨ। ਇਸ ਦੌਰਾਨ, ਉਸ ਨੇ ਆਪਣੇ ਇੰਸਟਾਗ੍ਰਾਮ ਪਰਿਵਾਰ ਨਾਲ ਦੁਆ ਦੀਆਂ ਕੁਝ ਪਿਆਰੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਮੰਗਲਵਾਰ ਨੂੰ, ਰਣਵੀਰ ਅਤੇ ਦੀਪਿਕਾ ਨੇ ਇਕ ਸਾਂਝੀ ਪੋਸਟ ਸਾਂਝੀ ਕੀਤੀ, ਜਿਸ 'ਚ ਕੈਪਸ਼ਨ ਦਿੱਤਾ ਗਿਆ ਸੀ: "ਬੇਬੀ ਦੁਆ ਅਤੇ ਸਾਡੇ ਦਿਲ ਵੱਡੇ ਹੋ ਰਹੇ ਹਨ! ਤੁਹਾਡੇ ਆਸ਼ੀਰਵਾਦ ਲਈ ਧੰਨਵਾਦ! (ਬੁਰੀ ਨਜ਼ਰ ਅਤੇ ਹੱਥ ਜੋੜਨ ਵਾਲਾ ਇਮੋਜੀ) @deepikapadukone।"
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link