14.83C Vancouver
ADS

Jan 30, 2026 2:55 PM - Connect Newsroom - Jasmine Singh

ਸਾਥੀ ਗਾਇਕਾਂ ਵੱਲੋਂ ਮਜ਼ਾਕ ਉਡਾਏ ਜਾਣ ਤੋਂ ਬਾਅਦ ਨਛੱਤਰ ਗਿੱਲ ਨੇ ਤੋੜੀ ਚੁੱਪੀ

Share On
nachattar-gill-breaks-silence-after-mockery-by-fellow-singers
“Every singer struggles to reach where they stand today. Mocking someone’s journey only lowers your own stature,” Gill said in the video, urging artists to protect the dignity and legacy of Punjabi music. (Photo: Facebook/Nachhatar Gill)

ਪੰਜਾਬੀ ਸੰਗੀਤ ਜਗਤ ਦੇ ਨਾਮੀ ਗਾਇਕਾਂ ਵਿਚਾਲੇ ਉਸ ਵੇਲੇ ਵਿਵਾਦ ਖੜ੍ਹਾ ਹੋ ਗਿਆ ਜਦੋਂ ਮਾਸਟਰ ਸਲੀਮ, ਯੁਵਰਾਜ ਹੰਸ ਅਤੇ ਰੋਸ਼ਨ ਪ੍ਰਿੰਸ ਨੇ ਇਕ ਰਿਐਲਿਟੀ ਸ਼ੋਅ ਦੀ ਸ਼ੂਟਿੰਗ ਦੌਰਾਨ ਗਾਇਕ ਨਛੱਤਰ ਗਿੱਲ ਦੇ ਇੱਕ ਸੈਡ ਸੌਂਗ ਦਾ ਮਜ਼ਾਕ ਉਡਾਉਂਦੇ ਹੋਏ ਸੋਸ਼ਲ ਮੀਡੀਆ 'ਤੇ ਵੀਡੀਓ ਸਾਂਝੀ ਕੀਤੀ।

ਸੂਤਰਾਂ ਅਨੁਸਾਰ, ਇਨ੍ਹਾਂ ਤਿੰਨਾਂ ਕਲਾਕਾਰਾਂ ਨੇ ਨਛੱਤਰ ਗਿੱਲ ਦੇ ਮਸ਼ਹੂਰ ਗੀਤ ‘ਸਾਡੀ ਜਾਨ ਤੇ ਬਣੀ ਹੈ, ਤੇਰਾ ਹੱਸਾ ਹੋ ਗਿਆ’ 'ਤੇ ਇਕ ਰੀਲ ਬਣਾਈ। ਇਸ ਵੀਡੀਓ 'ਚ ਉਹ ਗੀਤ ਦੇ ਸੁਰਾਂ 'ਤੇ ਤੰਜ਼ ਕਸਦੇ ਹੋਏ ਅਤੇ ਲੰਬੇ ਸੁਰ ਲਗਾ ਕੇ ਮਜ਼ਾਕ ਉਡਾਉਂਦੇ ਨਜ਼ਰ ਆ ਰਹੇ ਹਨ। ਇਹ ਵੀਡੀਓ ਯੁਵਰਾਜ ਹੰਸ ਦੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਤੋਂ ਸਾਂਝੀ ਕੀਤੀ ਗਈ ਸੀ।

ਇਸ ਵੀਡੀਓ ਤੋਂ ਨਾਰਾਜ਼ ਹੋ ਕੇ ਨਛੱਤਰ ਗਿੱਲ ਨੇ ਆਪਣੇ ਇੰਸਟਾਗ੍ਰਾਮ 'ਤੇ ਇਕ ਪੋਸਟ ਸਾਂਝੀ ਕਰਦਿਆਂ ਲਿਖਿਆ, "ਕਿਉਂ ਤੁਸੀਂ ਸਾਰੇ ਆਪਣੀ ਅਕਲ ਦਾ ਜਨਾਜ਼ਾ ਕੱਢ ਰਹੇ ਹੋ। ਮੈਂ ਮੰਨਦਾ ਹਾਂ ਕਿ ਤੁਸੀਂ ਮੇਰੇ ਤੋਂ ਵੱਡੇ ਅਤੇ ਸੁਰੀਲੇ ਕਲਾਕਾਰ ਹੋ"। ਗਿੱਲ ਨੇ ਅੱਗੇ ਲਿਖਿਆ ਕਿ ਉਹ ਇਨ੍ਹਾਂ ਤਿੰਨਾਂ ਦਾ ਸਤਿਕਾਰ ਕਰਦੇ ਹਨ ਪਰ ਇਸ ਤਰ੍ਹਾਂ ਦੀ ਹਰਕਤ ਕਰਕੇ ਇਨ੍ਹਾਂ ਨੇ ਆਪਣੇ ਬਜ਼ੁਰਗ ਗਾਇਕਾਂ ਅਤੇ ਉਸਤਾਦਾਂ ਦੀ ਵੀ ਇੱਜ਼ਤ ਨਹੀਂ ਰੱਖੀ। ਉਨ੍ਹਾਂ ਯਾਦ ਦਿਵਾਇਆ ਕਿ ਮਾਸਟਰ ਸਲੀਮ ਖੁਦ ਉਸਤਾਦ ਪੂਰਨ ਸ਼ਾਹ ਕੋਟੀ ਦੇ ਬੇਟੇ ਹਨ ਅਤੇ ਯੁਵਰਾਜ, ਹੰਸ ਰਾਜ ਹੰਸ ਦੇ ਸਪੁੱਤਰ ਹਨ।

ਇਸ ਤੋਂ ਬਾਅਦ ਗਾਇਕ ਮਾਸਟਰ ਸਲੀਮ ਨੇ ਇੱਕ ਵੀਡੀਓ ਸਾਂਝੀ ਕੀਤੀ ਅਤੇ ਕਿਹਾ ਕਿ ਉਹ ਇਸ ਹਰਕਤ ਲਈ ਮੁਆਫ਼ੀ ਮੰਗਦੇ ਹਨ ਅਤੇ ਹੁਣ ਗਾਇਕ ਰੋਸ਼ਨ ਪ੍ਰਿੰਸ ਅਤੇ ਯੁਵਰਾਜ ਹੰਸ ਨੇ ਵੀ ਆਪਣੇ ਇੰਸਟਾਗ੍ਰਾਮ ਉਤੇ ਵੀਡੀਓ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨੇ ਕਿਹਾ ਕਿ ਉਹ ਨਛੱਤਰ ਗਿੱਲ ਦਾ ਬਹੁਤ ਹੀ ਸਤਿਕਾਰ ਕਰਦੇ ਹਨ, ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜਾਣੇ- ਅਣਜਾਣੇ ਵਿੱਚ ਹੋਈ ਇਸ ਗਲਤੀ ਦੀ ਉਹ ਮੁਆਫ਼ੀ ਚਾਹੁੰਦੇ ਹਨ ਅਤੇ ਉਨ੍ਹਾਂ ਨੇ ਗਾਇਕ ਨਛੱਤਰ ਗਿੱਲ ਨਾਲ ਵਾਅਦਾ ਕੀਤਾ ਕਿ ਉਹ ਜਲਦੀ ਹੀ ਉਨ੍ਹਾਂ ਨੂੰ ਮਿਲਣਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਉਹ ਆਪਣੀ ਇਸ ਵੀਡੀਓ ਲਈ ਕਾਫੀ ਸ਼ਰਮਿੰਦਾ ਹਨ।

Latest news

kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ankit-balyan-shot-dead-outside-gym-after-gunmen-open-fire
Punjabi

ਜਿਮ ਦੇ ਬਾਹਰ ਅੰਕਿਤ ਬਾਲਿਆਨ ’ਤੇ ਅੰਨ੍ਹੇਵਾਹ ਫਾਇਰਿੰਗ, ਮੌਕੇ ’ਤੇ ਤੋੜਿਆ ਦਮ

ਉੱਤਰ ਪ੍ਰਦੇਸ਼ ਦੇ ਸ਼ਾਮਲੀ ਕੋਤਵਾਲੀ ਖੇਤਰ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਯੂਟਿਊਬਰ ਅਤੇ ਹਰਿਆਣਵੀ ਅਦਾਕਾਰ ਅੰਕਿਤ ਬਾਲਿਆਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
fake-plot-to-threaten-salman-khan-exposed-mumbai-police-uncover-the-truth
Punjabi

ਸਲਮਾਨ ਖਾਨ ਨੂੰ ਧਮਕੀ ਦੇਣ ਦੀ ਸਾਜ਼ਿਸ਼ ਨਿਕਲੀ ਫਰਜ਼ੀ, ਮੁੰਬਈ ਪੁਲਿਸ ਨੇ ਖੋਲ੍ਹਿਆ ਰਾਜ਼

ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਵਿਰੁੱਧ ਜਬਰਨ ਵਸੂਲੀ ਦੀ ਧਮਕੀ ਦੇ ਮਾਮਲੇ ਵਿੱਚ ਫਰਜ਼ੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਸਲਮਾਨ ਖਾਨ ਤੋਂ ਪੈਸੇ ਵਸੂਲਣ ਲਈ ਇੱਕ ਗੈਂਗਸਟਰ ਗਿਰੋਹ ਦੇ ਨਾਮ 'ਤੇ ਜਾਅਲੀ ਵਟਸਐਪ ਚੈਟ ਅਤੇ ਇੱਕ ਜਾਅਲੀ ਪਛਾਣ ਬਣਾਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link