17.87C Vancouver
ADS

Aug 23, 2024 4:51 PM - Connect Newsroom

ਅਦਾਕਾਰਾ ਨੀਰੂ ਬਾਜਵਾ ਦੀ ਬਾਲੀਵੁੱਡ ’ਚ ਐਂਟਰੀ! ਇਸ ਫਿਲਮ ’ਚ ਆਉਣਗੇ ਨਜ਼ਰ

Share On
neeru-bajwa-joins-ajay-devgn-how
Among the most thrilling additions to the cast is the enchanting Punjabi actress Neeru Bajwa, whose inclusion has ignited a wave of excitement among fans.(Photo: Instagram/neerubajwa)

ਨੀਰੂ ਬਾਜਵਾ ਪੰਜਾਬੀ ਫਿਲਮ ਇੰਡਸਟਰੀ ਦੀ ਟਾਪ ਦੀ ਅਦਾਕਾਰਾ ਅਤੇ ਨਿਰਮਾਤਾ ਹੈ। ਪੰਜਾਬੀ ਇੰਡਸਟਰੀ ਦਾ ਕੱਦ ਵਧਾਉਣ ਵਿੱਚ ਵੀ ਉਨ੍ਹਾਂ ਨੇ ਅਹਿਮ ਭੂਮਿਕਾ ਨਿਭਾਈ ਹੈ। ਨੀਰੂ ਨੇ ਪੰਜਾਬੀ ਫਿਲਮ ਇੰਡਸਟਰੀ ’ਚ ਕਾਫੀ ਲੰਬਾ ਸਫਰ ਤੈਅ ਕੀਤਾ ਹੈ। ਪੰਜਾਬੀ ਫਿਲਮਾਂ ਵਿੱਚ ਲੰਮਾ ਸਫਰ ਤੈਅ ਕਰਨ ਤੋਂ ਬਾਅਦ ਹੁਣ ਇਹ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਅਦਾਕਾਰਾ ਅਜੇ ਦੇਵਗਨ ਦੀ ਫਿਲਮ ‘ਸਨ ਆਫ਼ ਸਰਦਾਰ 2’ ਵਿੱਚ ਨਜ਼ਰ ਆਉਣ ਵਾਲੀ ਹਨ।

ਜਾਣਕਾਰੀ ਮੁਤਾਬਕ ਨੀਰੂ ਬਾਜਵਾ ਫਿਲਮ ਵਿੱਚ ਲੀਡਿੰਗ ਕਿਰਦਾਰ ਨਿਭਾਉਣ ਜਾ ਰਹੀ ਹਨ। ਇਹ ਉਨ੍ਹਾਂ ਦੀ ਪਹਿਲੀ ਹਿੰਦੀ ਫਿਲਮ ਹੋਵੇਗੀ। ਇਸ ਦੇ ਨਾਲ ਹੀ ‘ਸਨ ਆਫ ਸਰਦਾਰ 2’ ਦਾ ਨਿਰਦੇਸ਼ਨ ਪੰਜਾਬੀ ਫਿਲਮ ਨਿਰਮਾਤਾ ਵਿਜੇ ਕੁਮਾਰ ਅਰੋੜਾ ਕਰਨਗੇ। ਇਸ ਦੀ ਸ਼ੂਟਿੰਗ ਸਕਾਟਲੈਂਡ ਵਿਖੇ ਸ਼ੁਰੂ ਹੋ ਚੁੱਕੀ ਹੈ। ਹਾਲਾਂਕਿ ਅਦਾਕਾਰਾ ਨੀਰੂ ਬਾਜਵਾ ਫਿਲਹਾਲ ਇਸ ਸ਼ੈਡਿਊਲ ਦੇ ਪਹਿਲੇ ਪੜਾਅ ਹਿੱਸਾ ਨਹੀਂ ਬਣੀ ਪਰ ਸੰਭਾਵਨਾ ਹੈ ਕਿ ਉਹ ਕਿਸੇ ਵੀ ਸਮੇਂ ਕਰੂ ਨੂੰ ਜੁਆਇੰਨ ਕਰ ਸਕਦੀ ਹੈ।

ਅਜੇ ਦੇਵਗਨ ਨੇ ਇੰਸਟਾਗ੍ਰਾਮ ‘ਤੇ ਇਕ ਵੀਡੀਓ ਸਾਂਝੀ ਕੀਤੀ ਸੀ। ਦੱਸਿਆ ਜਾ ਰਿਹਾ ਹੈ ਕਿ ਫਿਲਮ ਦੀ ਸ਼ੂਟਿੰਗ ਸਕਾਟਲੈਂਡ ‘ਚ ਹੋ ਰਹੀ ਹੈ। ‘ਸਨ ਆਫ ਸਰਦਾਰ’ ‘ਚ ਜਿੱਥੇ ਅਜੇ ਦੇਵਗਨ ਅਤੇ ਸੋਨਾਕਸ਼ੀ ਸਿਨਹਾ ਦੀ ਜੋੜੀ ਨਜ਼ਰ ਆਈ ਸੀ, ਉਥੇ ਸੰਜੇ ਦੱਤ ਵੀ ਅਹਿਮ ਭੂਮਿਕਾ ‘ਚ ਨਜ਼ਰ ਆਏ ਸਨ। ਹੁਣ ਇਹ ਦੋਵੇਂ ਅਦਾਕਾਰ ਨਜ਼ਰ ਨਹੀਂ ਆਉਣਗੇ। ਸੋਨਾਕਸ਼ੀ ਸਿਨਹਾ ਦੀ ਜਗ੍ਹਾ ਮ੍ਰਿਣਾਲ ਠਾਕੁਰ ਨਜ਼ਰ ਆਵੇਗੀ।

ਵੀਡੀਓ ਨੂੰ ਅਜੇ ਦੇਵਗਨ ਨੇ ਸ਼ੇਅਰ ਕੀਤਾ ਹੈ। ਇਸ ‘ਚ ਉਹ ਸਿਰ ‘ਤੇ ਰੁਮਾਲ ਬੰਨ੍ਹ ਕੇ ਗੁਰਦੁਆਰੇ ’ਚ ਮੱਥਾ ਟੇਕਦੇ ਨਜ਼ਰ ਆ ਰਹੇ ਹਨ। ਇਸ ਤੋਂ ਬਾਅਦ ਉਨ੍ਹਾਂ ਦਾ ਬੇਟਾ ਯੁਗ ਕਲੈਪ ਬੋਰਡ ਫੜੀ ਨਜ਼ਰ ਆ ਰਿਹਾ ਹੈ। ਮ੍ਰਿਣਾਲ ਠਾਕੁਰ ਇੱਕ ਪੰਜਾਬੀ ਰੋਲ ਵਿੱਚ ਢੋਲ ਵਜਾਉਂਦੀ ਨਜ਼ਰ ਆ ਰਹੀ ਹੈ। ਕਈ ਲੋਕ ਉਨ੍ਹਾਂ ਨਾਲ ਵਿਆਹ ਦੇ ਮਹਿਮਾਨ ਬਣ ਕੇ ਡਾਂਸ ਕਰ ਰਹੇ ਹਨ। ਇਸਦੇ ਨਾਲ ਹੀ ਚੰਕੀ ਪਾਂਡੇ ਵੀ ਡਾਂਸ ਕਰਦੇ ਨਜ਼ਰ ਆ ਰਹੇ ਹਨ।

Latest news

gippy-grewal-and-sargun-mehta-bring-laughter-to-connedia-media-network-studio
Punjabi

ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਕੈਰੀ ਆਨ ਜੱਟਾ 4' ਦੀ ਟੀਮ ਨੇ ਸਰੀ ਸਟੂਡੀਓ ਦਾ ਕੀਤਾ ਦੌਰਾ

ਪੰਜਾਬੀ ਅਦਾਕਾਰ ਅਤੇ ਨਿਰਮਾਤਾ ਗਿੱਪੀ ਗਰੇਵਾਲ, ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ 'ਕੈਰੀ ਆਨ ਜੱਟਾ 4' ਦੀ ਸਟਾਰ ਕਾਸਟ ਅਤੇ ਮੈਂਬਰਾਂ ਨੇ ਫ਼ਿਲਮ ਦੇ ਪ੍ਰਚਾਰ ਦੌਰੇ ਦੌਰਾਨ ਸਰੀ ਸਥਿਤ ਕਨੈਕਟ ਮੀਡੀਆ ਨੈੱਟਵਰਕ ਸਟੂਡੀਓ ਦਾ ਦੌਰਾ ਕੀਤਾ।
delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link