Nov 7, 2022 1:45 PM - Agencies

ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੀ ਜਾਂਚ ਕਰ ਰਹੀ ਐੱਨ. ਆਈ. ਏ. ਨੇ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ’ਚ ਗਾਇਕਾ ਜੈਨੀ ਜੌਹਲ ਤੋਂ ਤਕਰੀਬਨ 4 ਘੰਟੇ ਪੁੱਛਗਿੱਛ ਕੀਤੀ।
ਇਸ ਤੋਂ ਪਹਿਲਾਂ ਐੱਨ. ਆਈ. ਏ. 4 ਤੋਂ 5 ਪੰਜਾਬੀ ਸਿੰਗਰਾਂ ਤੋਂ ਪੁੱਛਗਿੱਛ ਕਰ ਕੇ ਬਿਆਨ ਦਰਜ ਕਰ ਚੁੱਕੀ ਹੈ। ਐੱਨ. ਆਈ. ਏ. ਨੇ ਜੈਨੀ ਜੌਹਲ ਤੋਂ ਮੂਸੇਵਾਲਾ ਕਤਲਕਾਂਡ ਮਾਮਲੇ ’ਚ ਜਾਣਕਾਰੀ ਹਾਸਲ ਕੀਤੀ ਹੈ। ਹੁਣੇ ਜਿਹੇ ਜੈਨੀ ਜੌਹਲ ਦਾ ਗਾਣਾ ‘ਲੈਟਰ ਟੂ ਸੀ ਐੱਮ’ ਬਹੁਤ ਮਸ਼ਹੂਰ ਹੋਇਆ ਹੈ।
ਸੂਤਰਾਂ ਮੁਤਾਬਕ ਐੱਨ. ਆਈ. ਏ. ਗਾਇਕ ਮਨਕੀਰਤ ਔਲਖ, ਦਿਲਪ੍ਰੀਤ ਢਿੱਲੋਂ, ਬੀ ਪਰਾਕ ਅਤੇ ਅਫਸਾਨਾ ਖਾਨ ਨੂੰ ਵੀ ਪੁੱਛਗਿੱਛ ਲਈ ਬੁਲਾ ਚੁੱਕੀ ਹੈ।
ਕਿਹਾ ਜਾ ਰਿਹਾ ਹੈ ਕਿ ਐੱਨ. ਆਈ. ਏ. ਲੋੜ ਪੈਣ 'ਤੇ ਹੋਰ ਗਾਇਕਾਂ ਨੂੰ ਵੀ ਪੁੱਛਗਿੱਛ ਲਈ ਸੱਦ ਸਕਦੀ ਹੈ। ਗੌਰਤਲਬ ਹੈ ਕਿ ਐੱਨ. ਆਈ. ਏ. ਮੂਸੇਵਾਲਾ ਦੇ ਕਤਲ ਦੇ ਮਾਮਲੇ ਦੀ ਜਾਂਚ ਨਹੀਂ ਕਰ ਰਹੀ ਪਰ ਇਹ ਗੈਂਗਸਟਰ ਗਠਜੋੜ ਨਾਲ ਸਬੰਧਤ ਇਕ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਪਿਛਲੇ ਮਹੀਨੇ ਕਈ ਥਾਵਾਂ 'ਤੇ ਇਸ ਨੇ ਛਾਪੇਮਾਰੀ ਕੀਤੀ ਸੀ।




