11.43C Vancouver
ADS

Mar 22, 2024 10:15 AM - The Connect News

ਨਿਤੇਸ਼ ਤਿਵਾਰੀ ਦੀ ‘ਰਾਮਾਇਣ’ ਅਜੇ ਨਹੀਂ ਜਾਵੇਗੀ ਸੈੱਟ ’ਤੇ, ਹੋ ਸਕਦੀ ਹੈ ਅਗਲੇ ਸਾਲ ਸ਼ੂਟਿੰਗ

Share On
nitesh-tiwaris-ramayana-delayed-shoot-postponed-to-2025
Nitesh Tiwari’s much-awaited film Ramayana has been delayed and now the project’s shooting is expected to commence in 2025.(Photo:Instagram/Ranbir Kapoor )

ਮਿਥਿਹਾਸਕ ਫਿਲਮ ਰਾਮਾਇਣ ਜਦੋਂ ਤੋਂ ਲੋਕਾਂ ਨੂੰ ਇਸ ਬਾਰੇ ਪਤਾ ਲੱਗਾ ਹੈ ਉਦੋਂ ਤੋਂ ਹੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਹ ਫਿਲਮ ਪ੍ਰਸਿੱਧ ਨਿਤੇਸ਼ ਤਿਵਾਰੀ ਹੇਠ ਬਣ ਰਹੀ ਹੈ। ਚਰਚਾ ਇਹ ਵੀ ਹੈ ਕਿ ਇਸ ਫਿਲਮ ’ਚ ਰਣਬੀਰ ਕਪੂਰ, ਸਾਈ ਪੱਲਵੀ, ਯਸ਼, ਸੰਨੀ ਦਿਓਲ, ਬੌਬੀ ਦਿਓਲ, ਲਾਰਾ ਦੱਤਾ ਅਤੇ ਰਕੁਲ ਪ੍ਰੀਤ ਸਿੰਘ ਵਰਗੇ ਕਈ ਵੱਡੇ ਸਿਤਾਰੇ ਨਜ਼ਰ ਆ ਸਕਦੇ ਹਨ।

ਫਿਲਮ ਦੇ ਸੈੱਟ ’ਤੇ ਜਾਣ ’ਚ ਲਗਾਤਾਰ ਦੇਰੀ ਹੁੰਦੀ ਜਾ ਰਹੀ ਹੈ ਅਤੇ ਹੁਣ ਇਸ ਗੱਲ ਦੀਆਂ ਸੰਭਾਵਨਾਵਾਂ ਹਨ ਕਿ ਸ਼ਾਇਦ ਇਸ ਫਿਲਮ ਦੀ ਸ਼ੂਟਿੰਗ ਅਗਲੇ ਸਾਲ ਅਰਥਾਤ 2025 ’ਚ ਹੋ ਸਕਦੀ ਹੈ।

ਇਸ ਦੌਰਾਨ ਇਹ ਵੀ ਅੰਦਾਜ਼ੇ ਲਗਾਏ ਜਾ ਰਹੇ ਸਨ ਕਿ ਨਿਤੇਸ਼ ਤਿਵਾਰੀ 17 ਅਪ੍ਰੈਲ ਨੂੰ ਰਾਮ ਨੌਮੀ ਦੇ ਮੌਕੇ ’ਤੇ ਕੋਈ ਰਸਮੀ ਐਲਾਨ ਕਰ ਸਕਦੇ ਹਨ ਪਰ ਇਸ ਬਾਰੇ ਵੀ ਹੁਣ ਤੱਕ ਕੋਈ ਪੱਕੀ ਗੱਲ ਸਾਹਮਣੇ ਨਹੀਂ ਆਈ। ਜਾਣਕਾਰੀ ਮਿਲੀ ਹੈ ਕਿ ਰਣਬੀਰ ਕਪੂਰ ਅਤੇ ਸਾਈ ਪੱਲਵੀ ਭਗਵਾਨ ਸ਼੍ਰੀ ਰਾਮ ਚੰਦ ਅਤੇ ਸੀਤਾ ਜੀ ਦੇ ਰੋਲ ’ਚ ਨਜ਼ਰ ਆਉਣਗੇ।

ਫਿਲਮ ਦੇ ਸਮੁੱਚੇ ਪ੍ਰਾਜੈਕਟ ਬਾਰੇ ਰਸਮੀ ਐਲਾਨ ਦਾ ਬਾਲੀਵੁੱਡ ਦੇ ਖ਼ੇਤਰਾਂ ਅਤੇ ਸਿਨੇਮਾ ਪ੍ਰੇਮੀਆਂ ਵਲੋਂ ਇੰਤਜ਼ਾਰ ਕੀਤਾ ਜਾ ਰਿਹਾ ਹੈ।

Latest news

gippy-grewal-and-sargun-mehta-bring-laughter-to-connedia-media-network-studio
Punjabi

ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਕੈਰੀ ਆਨ ਜੱਟਾ 4' ਦੀ ਟੀਮ ਨੇ ਸਰੀ ਸਟੂਡੀਓ ਦਾ ਕੀਤਾ ਦੌਰਾ

ਪੰਜਾਬੀ ਅਦਾਕਾਰ ਅਤੇ ਨਿਰਮਾਤਾ ਗਿੱਪੀ ਗਰੇਵਾਲ, ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ 'ਕੈਰੀ ਆਨ ਜੱਟਾ 4' ਦੀ ਸਟਾਰ ਕਾਸਟ ਅਤੇ ਮੈਂਬਰਾਂ ਨੇ ਫ਼ਿਲਮ ਦੇ ਪ੍ਰਚਾਰ ਦੌਰੇ ਦੌਰਾਨ ਸਰੀ ਸਥਿਤ ਕਨੈਕਟ ਮੀਡੀਆ ਨੈੱਟਵਰਕ ਸਟੂਡੀਓ ਦਾ ਦੌਰਾ ਕੀਤਾ।
delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link