14.52C Vancouver
ADS

Dec 19, 2024 7:41 PM - Connect Newsroom

‘ਪਨਜਾਬ’ ਜਾਂ ‘ਪੰਜਾਬ’ ਕੀ ਕਿਹਾ ਦਿਲਜੀਤ ਨੇ

Share On
panjab-or-punjab-what-say-diljit
Even in a tweet about Bengaluru, it was missed once. If Punjab is written as Panjab, it’s called a conspiracy.(Photo: Facebook/Diljit Dosanjh)

ਪੰਜਾਬ ਦੇ ਅਤਿਅੰਤ ਲੋਕਪਿ੍ਰਅ ਗਾਇਕ ਦਿਲਜੀਤ ਦੋਸਾਂਝ ਨੇ ਆਖਰਕਾਰ ਆਪਣੇ ਇਕ ਟਵੀਟ ਨਾਲ ਪੈਦਾ ਹੋਏ ਉਸ ਵਿਵਾਦ ਨੂੰ ਹੱਲ ਕਰ ਦਿੱਤਾ ਹੈ, ਜਿਸ ’ਚ ਉਨ੍ਹਾਂ ਨੇ ਪੰਜਾਬ ਦੀ ਬਜਾਏ ਪਨਜਾਬ ਸ਼ਬਦ ਦੀ ਵਰਤੋਂ ਕਰ ਦਿੱਤੀ ਸੀ। ਗਾਇਕ ਨੇ ਇਸ ਸੰਬੰਧ ’ਚ ਕਿਸੇ ਵੀ ਤਰ੍ਹਾਂ ਦੀ ਸਾਜ਼ਿਸ਼ ਦੀਆਂ ਸੰਭਾਵਨਾਵਾਂ ਨੂੰ ਮੁੱਢੋਂ ਰੱਦ ਕਰ ਦਿੱਤਾ ਹੈ ਅਤੇ ਨਾਲ ਹੀ ਸੋਸ਼ਲ ਮੀਡੀਆ ਦੀਆਂ ਆਲੋਚਨਾਵਾਂ ਦਾ ਵੀ ਜਵਾਬ ਦਿੱਤਾ ਹੈ। ਖਾਸ ਕਰਕੇ ਜਦੋਂਕਿ ਉਸ ਦੇ ਟਵੀਟ ’ਚ ਤਿਰੰਗੇ ਦੇ ਇਮੋਜੀ ਘਾਟ ਹੋਣ ਕਰਕੇ ਬਹੁਤ ਤਿੱਖੇ ਪ੍ਰਤੀਕਰਮ ਪੇਸ਼ ਕੀਤੇ।

ਦਿਲਜੀਤ ਦੋਸਾਂਝ ਨੇ ਇਸ ਸਾਰੀ ਚਰਚਾ ਦੇ ਜਵਾਬ ’ਚ ਪੰਜਾਬੀ ਲਿੱਪੀ ’ਚ ਪੰਜਾਬ ਸ਼ਬਦ ਲਿਖਿਆ ਅਤੇ ਕਿਹਾ ਕਿ ਇਸ ਨੂੰ ਸਾਜ਼ਿਸ਼ ਦਾ ਨਾਂਅ ਦਿੱਤਾ ਜਾ ਰਿਹਾ ਹੈ। ਤੁਸੀਂ ਭਾਵੇਂ ਇਸ ਨੂੰ ਪਨਜਾਬ ਜਾਂ ਪੰਜਾਬ ਲਿਖੋ ਉਸ ਦੇ ਅਰਥ ਇਕੋ ਹੀ ਰਹਿਣਗੇ। ਇਹ ਵਿਵਾਦ ਉਦੋਂ ਛਿੜਿਆ ਸੀ ਜਦੋਂ ਦਿਲਜੀਤ ਨੇ ਚੰਡੀਗੜ੍ਹ ’ਚ ਆਯੋਜਿਤ ਕੀਤੇ ਜਾਣ ਵਾਲੇ ਸ਼ੋਅ ਸੰਬੰਧੀ ਇਸ ਖ਼ੇਤਰ ਨੂੰ ‘ਪਨਜਾਬ’ ਵਜੋਂ ਬਿਆਨਿਆ ਸੀ। ਜਿਸ ਨੂੰ ਕਿ ਕੁਝ ਲੋਕਾਂ ਵਲੋਂ ਪਾਕਿਸਤਾਨੀ ਪੰਜਾਬ ਦੇ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਗਈ।

ਆਲੋਚਕਾਂ ਵਲੋਂ ਇਹ ਵੀ ਕਿਹਾ ਗਿਆ ਟਵੀਟ ਦੇ ਨਾਲ ਤਿਰੰਗੇ ਦੀ ਇਮੋਜੀ ਨਾ ਹੋਣ ਕਾਰਨ ਵੀ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੁੰਦੇ ਹਨ। ਦਿਲਜੀਤ ਨੇ ਉਨ੍ਹਾਂ ਲੋਕਾਂ ਦੀ ਭਰਪੂਰ ਆਲੋਚਨਾ ਕੀਤੀ, ਜਿਹੜੇ ਉਸ ਦੇ ਇਰਾਦਿਆਂ ’ਤੇ ਸਵਾਲ ਉਠਾਉਂਦੇ ਹਨ ਅਤੇ ਕਿਹਾ ਕਿ ਪੰਜਾਬ ਤਾਂ ਇਤਿਹਾਸਕ ਸ਼ਬਦ ਪੰਜ+ਆਬ ਤੋਂ ਲਿਆ ਗਿਆ ਹੈ ਜਿਸ ਦਾ ਅਰਥ ਹੈ ਪਾਣੀ ਜਾਂ ਪੰਜ ਦਰਿਆਵਾਂ ਦੀ ਧਰਤੀ। ਉਸ ਨੇ ਕਿਹਾ ਕਿ ਅੰਗਰੇਜ਼ੀ ਭਾਸ਼ਾ ਦੇ ਅੱਖਰਾਂ ਵੱਲ ਧਿਆਨ ਨਹੀਂ ਦਿੱਤਾ ਜਾਣਾ ਚਾਹੀਦਾ। ਉਸ ਨੇ ਕਿਹਾ ਕਿ ਭਵਿੱਖ ’ਚ ਮੈਂ ਸਿਰਫ ਪੰਜਾਬੀ ’ਚ ਹੀ ਲਿਖਾਂਗਾ। ‘ਪੰਜਾਬ’

ਇਸ ਘਟਨਾ ਚੱਕਰ ਨੇ ਉਦੋਂ ਇਕ ਹੋਰ ਮੋੜ ਲੈ ਲਿਆ ਜਦੋਂ ਗਾਇਕ ਗੁਰੂ ਰੰਧਾਵਾ ਨੇ ਇਕ ਸੰਦੇਸ਼ ’ਚ ਤਿਰੰਗੇ ਦੀ ਇਮੋਜੀ ਜੋੜਦੇ ਹੋਏ ਪੰਜਾਬ ਲਿਖਿਆ। ਤਾਂ ਇਸ ਤਰ੍ਹਾਂ ਦੇ ਅੰਦਾਜ਼ੇ ਵੀ ਲਗਾਏ ਜਾਣ ਲੱਗੇ ਸਨ ਕਿ ਗੁਰੂ ਰੰਧਾਵਾ ਨੇ ਦਿਲਜੀਤ ’ਤੇ ਨਿਸ਼ਾਨਾ ਲਾਇਆ ਸੀ ਪਰ ਇਹ ਸਪੱਸ਼ਟ ਨਹੀਂ ਕੀਤਾ ਕਿ ਉਸ ਦੀ ਪੋਸਟ ਦੀ ਮਕਸਦ ਸੀ।

Latest news

bobby-deols-bandar-to-premiere-on-zee5-on-august-28
Punjabi

ਬੌਬੀ ਦਿਓਲ ਦੀ ਫਿਲਮ ‘ਬੰਦਰ’ 28 ਅਗਸਤ ਨੂੰ ZEE5 ’ਤੇ ਹੋਵੇਗੀ ਰਿਲੀਜ਼

ਥੀਏਟਰ ਵਿੱਚ ਰਿਲੀਜ਼ ਹੋਣ ਤੋਂ ਬਾਅਦ ਚਰਚਾ ਵਿੱਚ ਰਹੀ ਅਨੁਰਾਗ ਕਸ਼ਯਪ ਦੀ ਫਿਲਮ “ਬੰਦਰ”, ਜਿਸ ਵਿੱਚ ਬੌਬੀ ਦਿਓਲ ਮੁੱਖ ਭੂਮਿਕਾ ਵਿੱਚ ਹਨ, ਹੁਣ ਡਿਜੀਟਲ ਪ੍ਰੀਮੀਅਰ ਦੇ ਲਈ ਤਿਆਰ ਹੈ। ਸਟ੍ਰੀਮਿੰਗ ਪਲੇਟਫਾਰਮ ਜ਼ੀ5 ਨੇ ਬੀਤੇ ਦਿਨ ਐਲਾਨ ਕੀਤਾ ਕਿ ਇਹ ਫਿਲਮ ਇਸ ਮਹੀਨੇ ਦੇ ਅੰਤ ਵਿੱਚ ਰਿਲੀਜ਼ ਹੋਵੇਗੀ।
taapsee-pannus-gandhari-to-release-on-netflix-on-september-3
Punjabi

ਤਾਪਸੀ ਪੰਨੂ ਦੀ 'ਗਾਂਧਾਰੀ' 3 ਸਤੰਬਰ ਨੂੰ ਨੈੱਟਫਲਿਕਸ 'ਤੇ ਹੋਵੇਗੀ ਰਿਲੀਜ਼

ਤਾਪਸੀ ਪੰਨੂ ਸਟਾਰਰ ਫਿਲਮ 'ਗਾਂਧਾਰੀ' 3 ਸਤੰਬਰ ਨੂੰ ਨੈੱਟਫਲਿਕਸ 'ਤੇ ਰਿਲੀਜ਼ ਹੋਵੇਗੀ। ਦੇਵਾਸ਼ੀਸ਼ ਮਖੀਜਾ ਵਲੋਂ ਨਿਰਦੇਸ਼ਤ, ਇਹ ਫਿਲਮ ਕਨਿਕਾ ਢਿੱਲੋਂ ਦੁਆਰਾ ਬਣਾਈ ਗਈ ਹੈ। ਇਸ ਫਿਲਮ ਵਿੱਚ ਇਸ਼ਵਾਕ ਸਿੰਘ, ਛਾਇਆ ਕਦਮ, ਸਵਾਸਤਿਕਾ ਮੁਖਰਜੀ, ਮੀਤਾ ਵਸ਼ਿਸ਼ਟ ਅਤੇ ਜਤਿਨ ਸਰਨਾ ਵੀ ਮੁੱਖ ਭੂਮਿਕਾਵਾਂ ਵਿੱਚ ਹਨ।
karan-aujla-gets-angry-at-fan-during-australia-concert
Punjabi

ਕਰਨ ਔਜਲਾ ਆਸਟ੍ਰੇਲੀਆ ’ਚ ਫੈਨ ’ਤੇ ਭੜਕੇ, ਸਟੇਜ ’ਤੇ ਜੈਕੇਟ ਸੁੱਟਣ ਤੋਂ ਬਾਅਦ ਰੋਕਿਆ ਸ਼ੋਅ

ਪੰਜਾਬੀ ਗਾਇਕ ਕਰਨ ਔਜਲਾ ਆਸਟ੍ਰੇਲੀਆ ਵਿੱਚ ਇੱਕ ਸੰਗੀਤ ਸਮਾਰੋਹ ਦੌਰਾਨ ਇੱਕ ਪ੍ਰਸ਼ੰਸਕ ਤੇ ਭੜਕ ਗਏ। ਐਡੀਲੇਡ ਵਿੱਚ ਆਪਣੇ ਲਾਈਵ ਸ਼ੋਅ ਦੌਰਾਨ, ਇੱਕ ਪ੍ਰਸ਼ੰਸਕ ਨੇ ਸਟੇਜ 'ਤੇ ਇੱਕ ਜੈਕੇਟ ਸੁੱਟ ਦਿੱਤੀ।
7-dogs-trailer-released-salman-khan-and-sanjay-dutts-action-packed-reunion-raises-excitement
Punjabi

'7 ਡੌਗਜ਼': ਸਲਮਾਨ ਖਾਨ ਅਤੇ ਸੰਜੈ ਦੱਤ ਦੀ ਐਕਸ਼ਨ ਫਿਲਮ ਦਾ ਧਮਾਕੇਦਾਰ ਟ੍ਰੇਲਰ ਰਿਲੀਜ਼

ਗਲੋਬਲ ਐਕਸ਼ਨ-ਥ੍ਰਿਲਰ ਫਿਲਮ '7 ਡੌਗਜ਼' ਦਾ ਭਾਰਤੀ ਰਿਲੀਜ਼ ਟ੍ਰੇਲਰ ਵੀਰਵਾਰ ਨੂੰ ਅਦਾਕਾਰ ਸਲਮਾਨ ਖਾਨ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਇਹ ਫਿਲਮ ਇਸ ਸਾਲ 21 ਅਗਸਤ ਨੂੰ ਭਾਰਤ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ।ਇਸ ਟ੍ਰੇਲਰ ਵਿੱਚ ਸਲਮਾਨ ਖਾਨ ਅਤੇ ਸੰਜੇ ਦੱਤ ਦੀਆਂ ਖਾਸ ਐਕਸ਼ਨ ਪੇਸ਼ਕਾਰੀਆਂ ਦੇਖਣ ਨੂੰ ਮਿਲਦੀਆਂ ਹਨ, ਜਿਸ ਨਾਲ ਬਾਲੀਵੁੱਡ ਦੇ ਇਨ੍ਹਾਂ ਦਿੱਗਜ ਸਿਤਾਰਿਆਂ ਦਾ ਲੰਬੇ ਸਮੇਂ ਬਾਅਦ ਪਰਦੇ 'ਤੇ ਮੁੜ ਮਿਲਾਪ ਹੋਇਆ ਹੈ।
mithun-chakraborty-undergoes-successful-surgery-suvendu-adhikari-visits-him-in-kolkata-hospital
Punjabi

ਮਿਥੁਨ ਚੱਕਰਵਰਤੀ ਦੀ ਸਰਜਰੀ ਸਫਲ, ਸ਼ੁਭੇਂਦੂ ਅਧਿਕਾਰੀ ਨੇ ਹਸਪਤਾਲ ਪਹੁੰਚ ਕੇ ਕੀਤੀ ਮੁਲਾਕਾਤ

ਸੀਨੀਅਰ ਅਦਾਕਾਰ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਦੀ ਵੀਰਵਾਰ ਨੂੰ ਸਰਜਰੀ ਹੋਈ। ਇਸ ਤੋਂ ਬਾਅਦ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਸ਼ੁੱਕਰਵਾਰ ਸਵੇਰੇ ਕੋਲਕਾਤਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਨ੍ਹਾਂ ਨੂੰ ਮਿਲਣ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link