16.3C Vancouver
ADS

Oct 15, 2025 12:25 PM - Connect Newsroom

ਮਹਾਭਾਰਤ ਵਿੱਚ ਕਰਨ ਦੀ ਭੂਮਿਕਾ ਨਿਭਾਉਣ ਵਾਲੇ ਪੰਕਜ ਧੀਰ ਦਾ ਦਿਹਾਂਤ

Share On
pankaj-dheer-karna-of-iconic-mahabharat-serial-dies-at-68
Dheer, who hailed from Punjab, started out as an actor in the 1980s, featuring in minor roles in many movies. (Photo: Facebook/Ashoke Pandit)

ਟੀਵੀ ਸਟਾਰ ਪੰਕਜ ਧੀਰ,ਜੋ ਬੀ.ਆਰ.ਚੋਪੜਾ ਦੇ ‘ਮਹਾਭਾਰਤ’ ਵਿੱਚ ਕਰਨ ਦੀ ਭੂਮਿਕਾ ਅਤੇ ਫੈਂਟੇਸੀ ਡਰਾਮਾ ‘ਚੰਦਰਕਾਂਤਾ’ ਵਿੱਚ ਰਾਜਾ ਸ਼ਿਵਦੱਤ ਦਾ ਕਿਰਦਾਰ ਨਿਭਾਉਣ ਲਈ ਮਕਬੂਲ ਸਨ,ਦਾ ਕੈਂਸਰ ਨਾਲ ਲੰਬੀ ਲੜਾਈ ਤੋਂ ਬਾਅਦ 68 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਨਿਰਮਾਤਾ ਅਤੇ ਧੀਰ ਦੇ ਦੋਸਤ ਅਸ਼ੋਕ ਪੰਡਿਤ ਨੇ ਇਸ ਸੰਬੰਧੀ ਜਾਣਕਾਰੀ ਦਿੱਤੀ।ਉਹ ਪਿਛਲੇ ਮਹੀਨਿਆਂ ਤੋਂ ਹਸਪਤਾਲ ਆ-ਜਾ ਰਹੇ ਸਨ।

ਪੰਜਾਬ ਨਾਲ ਸਬੰਧਤ ਪੰਕਜ ਧੀਰ ਨੇ 1980 ਦੇ ਦਹਾਕੇ ਵਿੱਚ ਇੱਕ ਅਦਾਕਾਰ ਵਜੋਂ ਆਪਣਾ ਕਰੀਅਰ ਸ਼ੁਰੂ ਕੀਤਾ ਅਤੇ ਕਈ ਫਿਲਮਾਂ ਵਿੱਚ ਛੋਟੀਆਂ ਭੂਮਿਕਾਵਾਂ ਨਿਭਾਈਆਂ। ਉਨ੍ਹਾਂ ਨੂੰ ਵੱਡਾ ਬ੍ਰੇਕ 1988 ਵਿੱਚ ਮਿਲਿਆ ਜਦੋਂ ਉਨ੍ਹਾਂ ਨੂੰ ਸੀਰੀਅਲ ‘ਮਹਾਭਾਰਤ’ ਵਿੱਚ ਕਰਨ ਦੀ ਭੂਮਿਕਾ ਲਈ ਚੁਣਿਆ ਗਿਆ।

ਇਸ ਤੋਂ ਬਾਅਦ ਉਨ੍ਹਾਂ ਦੀ ਪ੍ਰਸਿੱਧੀ ਸਿਖਰ 'ਤੇ ਪਹੁੰਚ ਗਈ ਅਤੇ ਉਨ੍ਹਾਂ ਨੇ ‘ਸੜਕ’,‘ਸਨਮ ਬੇਵਫਾ’ ਅਤੇ ‘ਆਸ਼ਿਕ ਆਵਾਰਾ’ ਵਰਗੀਆਂ ਕਈ ਫਿਲਮਾਂ ਵਿੱਚ ਕੰਮ ਕੀਤਾ।1994 ਤੋਂ 1996 ਤੱਕ, ਧੀਰ ਨੇ ਟੀਵੀ ਸੀਰੀਜ਼ ‘ਚੰਦਰਕਾਂਤਾ’ ਵਿੱਚ ਅਭਿਨੈ ਕੀਤਾ,ਜੋ ਲੇਖਕ ਦੇਵਕੀ ਨੰਦਨ ਖੱਤਰੀ ਦੇ 1888 ਦੇ ਇਸੇ ਨਾਮ ਦੇ ਨਾਵਲ ’ਤੇ ਅਧਾਰਿਤ ਸੀ। ਉਨ੍ਹਾਂ ਨੇ ਕਾਲਪਨਿਕ ਰਾਜ ਚੁਨਾਰਗੜ੍ਹ ਦੇ ਰਾਜਾ ਸ਼ਿਵਦੱਤ ਦੀ ਭੂਮਿਕਾ ਨਿਭਾਈ।

ਉਨ੍ਹਾਂ ਦੀਆਂ ਕੁਝ ਪ੍ਰਸਿੱਧ ਫਿਲਮਾਂ ਵਿੱਚ ਬੌਬੀ ਦਿਓਲ ਦੀ ‘ਸੋਲਜਰ’,ਸ਼ਾਹ ਰੁਖ ਖਾਨ ਦੀ ‘ਬਾਦਸ਼ਾਹ’,ਅਕਸ਼ੈ ਕੁਮਾਰ ਦੀ ‘ਅੰਦਾਜ਼’ ਅਤੇ ਅਜੇ ਦੇਵਗਨ ਦੀ ‘ਜ਼ਮੀਨ’ ਅਤੇ ‘ਟਾਰਜ਼ਨ’ ਵੀ ਸ਼ਾਮਲ ਹਨ। ਪੰਕਜ ਧੀਰ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਪਤਨੀ ਅਨੀਤਾ ਧੀਰ ਅਤੇ ਅਦਾਕਾਰ ਪੁੱਤਰ ਨਿਕਿਤਿਨ ਧੀਰ ਹਨ।

Latest news

sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link