17.48C Vancouver
ADS

Aug 1, 2025 4:37 PM - Connect Newsroom

ਪੰਕਜ ਕਪੂਰ ਦਹਾਕਿਆਂ ਬਾਅਦ 'ਰਾਵੀ ਦੇ ਕੰਢੇ' ਨਾਲ ਕਰ ਰਹੇ ਹਨ ਵਾਪਸੀ

Share On
pankaj-kapur-returns-after-decades-with-raavi-de-kande
Set against the symbolic flow of the Raavi River, the story navigates the ties that bind families.(Photo: Instagram/isunilkataria)

ਪੰਜਾਬੀ ਸਿਨੇਮਾ ਲਈ ਬਣੀ ਅਤੇ ਚਿਰਾਂ ਤੋਂ ਉਡੀਕੀ ਜਾ ਰਹੀ ਪੰਜਾਬੀ ਫਿਲਮ 'ਰਾਵੀ ਦੇ ਕੰਢੇ' ਆਖਿਰਕਾਰ ਰਿਲੀਜ਼ ਲਈ ਤਿਆਰ ਹੈ, ਜੋ ਜਲਦ ਵਿਸ਼ਵ-ਭਰ 'ਚ ਪ੍ਰਦਰਸ਼ਿਤ ਹੋਣ ਜਾ ਰਹੀ ਹੈ, ਜਿਸ ਦਾ ਪ੍ਰਭਾਵਪੂਰਨ ਮੁਹਾਂਦਰਾ ਜਾਰੀ ਕਰ ਦਿੱਤਾ ਗਿਆ ਹੈ।

'ਜੇਐਸਆਰਪੀ ਰੂਹ ਪ੍ਰੋਡੋਕਸ਼ਨ' ਦੇ ਬੈਨਰ ਹੇਠ ਬਣਾਈ ਅਤੇ ਪੇਸ਼ ਕੀਤੀ ਜਾ ਰਹੀ ਇਸ ਫਿਲਮ ਦਾ ਲੇਖਣ ਜੱਸ ਗਰੇਵਾਲ ਦੁਆਰਾ ਕੀਤਾ ਗਿਆ ਹੈ, ਜਦਕਿ ਨਿਰਦੇਸ਼ਨ ਕਮਾਂਡ ਹੈਰੀ ਭੱਟੀ ਵੱਲੋਂ ਸੰਭਾਲੀ ਗਈ ਹੈ, ਜੋ ਇਸ ਤੋਂ ਪਹਿਲਾਂ ਕਈ ਬਿਹਤਰੀਨ ਪੰਜਾਬੀ ਫਿਲਮਾਂ ਦਾ ਨਿਰਦੇਸ਼ਨ ਸਫਲਤਾਪੂਰਵਕ ਅੰਜ਼ਾਮ ਦੇ ਚੁੱਕੇ ਹਨ। ਪੰਕਜ ਕਪੂਰ ਜੋ ਤਕਰੀਬਨ 30 ਸਾਲ ਬਾਅਦ ਪੰਜਾਬੀ ਸਿਨੇਮਾ ਵਿੱਚ ਵਾਪਸੀ ਕਰ ਰਹੇ ਹਨ।

ਪਿਆਰ ਅਤੇ ਸਨੇਹ ਭਰੇ ਆਪਸੀ ਰਿਸ਼ਤਿਆਂ ਦੀ ਤਰਜ਼ਮਾਨੀ ਕਰਦੀ ਉਕਤ ਭਾਵਨਾਤਮਕ ਫਿਲਮ ਨੂੰ ਮਿਲ ਰਹੇ ਪ੍ਰੀ-ਰਿਲੀਜ਼ ਹੁੰਗਾਰੇ ਨੂੰ ਲੈ ਕਾਫ਼ੀ ਨਿਰਦੇਸ਼ਕ ਹੈਰੀ ਭੱਟੀ ਕਾਫੀ ਉਤਸ਼ਾਹਿਤ ਨਜ਼ਰ ਆ ਰਹੇ ਹਨ।

ਨਿਰਮਾਤਾ ਜਤਿੰਦਰ ਚੌਹਾਨ ਅਤੇ ਸੰਦੀਪ ਕੌਰ ਸਿੱਧੂ ਵੱਲੋਂ ਨਿਰਮਿਤ ਕੀਤੀ ਗਈ ਇਸ ਭਾਵਪੂਰਨ ਫਿਲਮ ਦੀ ਸਟਾਰ-ਕਾਸਟ ਵਿੱਚ ਸੰਦੀਪ ਕੌਰ ਸਿੱਧੂ ਹਰੀਸ਼ ਵਰਮਾ, ਧੀਰਜ ਕੁਮਾਰ, ਤਿਸ਼ਾ ਕੌਰ, ਅਰਵਿੰਦਰ ਕੌਰ, ਬੀਐਨ ਸ਼ਰਮਾ, ਨਵਦੀਪ ਕਲੇਰ, ਸੁਖਵਿੰਦਰ ਚਾਹਲ, ਸੁਨੀਤਾ ਧੀਰ, ਸੀਮਾ ਕੌਸ਼ਲ, ਰੁਪਿੰਦਰ ਰੂਪੀ, ਗੁਰਪ੍ਰੀਤ ਭੰਗੂ, ਸੈਮੂਅਲ, ਤਰਸੇਮ ਪਾਲ, ਜਸਪ੍ਰੀਤ ਸਿੰਘ, ਨਗਿੰਦਰ ਗੱਖੜ, ਸੰਤੋਸ਼, ਸਾਹਿਬ ਸਿੰਘ, ਪ੍ਰਕਾਸ਼ ਗਾਧੂ, ਜਸ਼ਨਜੀਤ ਗੋਸ਼ਾ, ਮੇਹਰ ਗਿੱਲ, ਲੱਕੀ ਆਦਿ ਸ਼ਾਮਿਲ ਹਨ।

ਅਗਾਮੀ 05 ਸਤੰਬਰ ਨੂੰ ਵਰਲਡ-ਵਾਈਡ ਪ੍ਰਦਸ਼ਿਤ ਕੀਤੀ ਜਾ ਰਹੀ ਇਸ ਫਿਲਮ ਦੇ ਡਾਇਲਾਗ ਲੇਖਕ ਜੱਸ ਗਰੇਵਾਲ ਅਤੇ ਜੱਸੀ ਜਸਪ੍ਰੀਤ, ਡੀਓਪੀ ਪੀਪੀਸੀ ਚੱਕਰਵਰਤੀ, ਐਸੋਸੀਏਟ ਡਾਇਰੈਕਟਰ ਮਨਦੀਪ ਜੋਸ਼ੀ ਅਤੇ ਰਚਨਾਤਮਕ ਨਿਰਦੇਸ਼ਕ ਪਵਨ ਜੁਆਲ ਹਨ।

Latest news

karan-aujla-gets-angry-at-fan-during-australia-concert
Punjabi

ਕਰਨ ਔਜਲਾ ਆਸਟ੍ਰੇਲੀਆ ’ਚ ਫੈਨ ’ਤੇ ਭੜਕੇ, ਸਟੇਜ ’ਤੇ ਜੈਕੇਟ ਸੁੱਟਣ ਤੋਂ ਬਾਅਦ ਰੋਕਿਆ ਸ਼ੋਅ

ਪੰਜਾਬੀ ਗਾਇਕ ਕਰਨ ਔਜਲਾ ਆਸਟ੍ਰੇਲੀਆ ਵਿੱਚ ਇੱਕ ਸੰਗੀਤ ਸਮਾਰੋਹ ਦੌਰਾਨ ਇੱਕ ਪ੍ਰਸ਼ੰਸਕ ਤੇ ਭੜਕ ਗਏ। ਐਡੀਲੇਡ ਵਿੱਚ ਆਪਣੇ ਲਾਈਵ ਸ਼ੋਅ ਦੌਰਾਨ, ਇੱਕ ਪ੍ਰਸ਼ੰਸਕ ਨੇ ਸਟੇਜ 'ਤੇ ਇੱਕ ਜੈਕੇਟ ਸੁੱਟ ਦਿੱਤੀ।
7-dogs-trailer-released-salman-khan-and-sanjay-dutts-action-packed-reunion-raises-excitement
Punjabi

'7 ਡੌਗਜ਼': ਸਲਮਾਨ ਖਾਨ ਅਤੇ ਸੰਜੈ ਦੱਤ ਦੀ ਐਕਸ਼ਨ ਫਿਲਮ ਦਾ ਧਮਾਕੇਦਾਰ ਟ੍ਰੇਲਰ ਰਿਲੀਜ਼

ਗਲੋਬਲ ਐਕਸ਼ਨ-ਥ੍ਰਿਲਰ ਫਿਲਮ '7 ਡੌਗਜ਼' ਦਾ ਭਾਰਤੀ ਰਿਲੀਜ਼ ਟ੍ਰੇਲਰ ਵੀਰਵਾਰ ਨੂੰ ਅਦਾਕਾਰ ਸਲਮਾਨ ਖਾਨ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਇਹ ਫਿਲਮ ਇਸ ਸਾਲ 21 ਅਗਸਤ ਨੂੰ ਭਾਰਤ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ।ਇਸ ਟ੍ਰੇਲਰ ਵਿੱਚ ਸਲਮਾਨ ਖਾਨ ਅਤੇ ਸੰਜੇ ਦੱਤ ਦੀਆਂ ਖਾਸ ਐਕਸ਼ਨ ਪੇਸ਼ਕਾਰੀਆਂ ਦੇਖਣ ਨੂੰ ਮਿਲਦੀਆਂ ਹਨ, ਜਿਸ ਨਾਲ ਬਾਲੀਵੁੱਡ ਦੇ ਇਨ੍ਹਾਂ ਦਿੱਗਜ ਸਿਤਾਰਿਆਂ ਦਾ ਲੰਬੇ ਸਮੇਂ ਬਾਅਦ ਪਰਦੇ 'ਤੇ ਮੁੜ ਮਿਲਾਪ ਹੋਇਆ ਹੈ।
mithun-chakraborty-undergoes-successful-surgery-suvendu-adhikari-visits-him-in-kolkata-hospital
Punjabi

ਮਿਥੁਨ ਚੱਕਰਵਰਤੀ ਦੀ ਸਰਜਰੀ ਸਫਲ, ਸ਼ੁਭੇਂਦੂ ਅਧਿਕਾਰੀ ਨੇ ਹਸਪਤਾਲ ਪਹੁੰਚ ਕੇ ਕੀਤੀ ਮੁਲਾਕਾਤ

ਸੀਨੀਅਰ ਅਦਾਕਾਰ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਦੀ ਵੀਰਵਾਰ ਨੂੰ ਸਰਜਰੀ ਹੋਈ। ਇਸ ਤੋਂ ਬਾਅਦ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਸ਼ੁੱਕਰਵਾਰ ਸਵੇਰੇ ਕੋਲਕਾਤਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਨ੍ਹਾਂ ਨੂੰ ਮਿਲਣ ਗਏ।
bigg-boss-season-20-teaser-released-premiere-set-for-sept-6
Punjabi

‘ਬਿੱਗ ਬੌਸ’ ਦੇ 20ਵੇਂ ਸੀਜ਼ਨ ਦਾ ਟੀਜ਼ਰ ਜਾਰੀ, ਛੇ ਸਤੰਬਰ ਤੋਂ ਹੋਵੇਗਾ ਪ੍ਰਸਾਰਨ

ਰਿਐਲਿਟੀ ਸ਼ੋਅ 'ਬਿੱਗ ਬੌਸ' ਦੇ 20ਵੇਂ ਸੀਜ਼ਨ ਦਾ ਪਹਿਲਾ 'ਟੀਜ਼ਰ' ਮੰਗਲਵਾਰ ਨੂੰ ਜਾਰੀ ਕਰ ਦਿੱਤਾ ਗਿਆ ਹੈ।ਜਿਓ ਹੌਟਸਟਾਰ ਅਤੇ ਕਲਰਜ਼ ਚੈਨਲ ਨੇ ਮੰਗਲਵਾਰ ਨੂੰ ਇਹ ਟੀਜ਼ਰ ਜਾਰੀ ਕੀਤਾ ਜਿਸ ਵਿੱਚ ਸ਼ੋਅ ਦੀ ਮੇਜ਼ਬਾਨੀ ਇੱਕ ਵਾਰ ਫਿਰ ਉੱਘੇ ਅਦਾਕਾਰ ਸਲਮਾਨ ਖ਼ਾਨ ਕਰਨਗੇ ਅਤੇ ਇਸ ਦਾ ਪ੍ਰਸਾਰਨ ਛੇ ਸਤੰਬਰ ਤੋਂ ਸ਼ੁਰੂ ਹੋਵੇਗਾ।
mahabharat-actor-pradeep-rawat-cremated-in-mumbai-film-fraternity-pays-final-respects
Punjabi

ਮਹਾਭਾਰਤ ਦੇ ਅਦਾਕਾਰ ਪ੍ਰਦੀਪ ਰਾਵਤ ਦਾ ਮੁੰਬਈ ਵਿੱਚ ਹੋਇਆ ਅੰਤਿਮ ਸੰਸਕਾਰ

ਅਦਾਕਾਰ ਪ੍ਰਦੀਪ ਰਾਵਤ ਦਾ ਅੰਤਿਮ ਸੰਸਕਾਰ ਅੱਜ ਮੁੰਬਈ ਦੇ ਬੈਸਟ ਕਲੋਨੀ ਨੇੜੇ ਗੋਰੇਗਾਓਂ ਵਿੱਚ ਕੀਤਾ ਗਿਆ। ਉਨ੍ਹਾਂ ਦਾ ਪੁੱਤਰ ਵਿਕਰਮਾਦਿਤਿਆ ਆਪਣੇ ਪਿਤਾ ਦੀ ਦੇਹ ਦੇਖ ਕੇ ਭਾਵੁਕ ਹੋ ਗਏ।'ਲਗਾਨ' ਅਤੇ 'ਗਜਨੀ' ਵਰਗੀਆਂ ਫਿਲਮਾਂ ਵਿੱਚ ਨਜ਼ਰ ਆਏ ਪ੍ਰਦੀਪ ਰਾਵਤ ਦਾ ਮੰਗਲਵਾਰ ਸ਼ਾਮ 74 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link