14.8C Vancouver
ADS

Feb 21, 2025 6:39 PM - Connect Newsroom

ਪਰਮੀਸ਼ ਵਰਮਾ ਦੀ Kanneda ਕਰੇਗੀ ਓਟੀਟੀ 'ਤੇ ਡੈਬਿਊ

Share On
parmish-vermas-kanneda-to-premier-on-ott
Produced by Jar Pictures and directed by Chandan Arora, Kanneda stars Parmish Verma in the lead role as Nimma.(Photo: Facebook/Parmish Verma)

ਪੰਜਾਬੀ ਸਿਨੇਮਾ ਦੇ ਖੇਤਰ ਵਿੱਚ ਵਿਲੱਖਣ ਪਹਿਚਾਣ ਅਤੇ ਸ਼ਾਨਦਾਰ ਮੁਕਾਮ ਸਥਾਪਿਤ ਕਰ ਚੁੱਕੇ ਹਨ ਅਦਾਕਾਰ ਗਾਇਕ ਪਰਮੀਸ਼ ਵਰਮਾ, ਜੋ ਹੁਣ ਓਟੀਟੀ ਡੈਬਿਊ ਲਈ ਤਿਆਰ ਹਨ, ਜਿੰਨ੍ਹਾਂ ਦੀ ਲੀਡਿੰਗ ਭੂਮਿਕਾ ਨਾਲ ਸਜੀ ਇਹ ਸੀਰੀਜ਼ ਜਲਦ ਓਟੀਟੀ ਉਤੇ ਸਟ੍ਰੀਮ ਹੋਣ ਜਾ ਰਹੀ ਹੈ।

'ਜਿਓ ਹੋਟਸਟਾਰ' ਵੱਲੋਂ ਪੇਸ਼ ਕੀਤੀ ਜਾ ਰਹੀ ਉਕਤ ਸਨਸਨੀ ਸੀਰੀਜ਼ ਵਿੱਚ ਮੁਹੰਮਦ ਜ਼ੀਸ਼ਾਨ ਅਯੂਬ, ਅਰੁਣੋਦਯ ਸਿੰਘ, ਰਣਵੀਰ ਸ਼ੋਰੀ, ਆਦਰ ਮਲਿਕ ਅਤੇ ਜੈਸਮੀਨ ਬਾਜਵਾ ਲੀਡਿੰਗ ਭੂਮਿਕਾਵਾਂ ਵਿੱਚ ਹਨ, ਜਿਨ੍ਹਾਂ ਨਾਲ ਹੀ ਕਾਫ਼ੀ ਮਹੱਤਵਪੂਰਨ ਰੋਲ ਦੁਆਰਾ ਦਰਸ਼ਕਾਂ ਅਤੇ ਅਪਣੇ ਚਾਹੁੰਣ ਵਾਲਿਆਂ ਦੇ ਸਨਮੁੱਖ ਹੋਣਗੇ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ, ਜੋ ਅਪਣੇ ਇਸ ਵੱਡੇ ਪ੍ਰੋਜੈਕਟ ਨੂੰ ਲੈ ਕਾਫ਼ੀ ਉਤਸ਼ਾਹਿਤ ਨਜ਼ਰ ਆ ਰਹੇ ਹਨ।

ਲੜੀ ਬਾਰੇ ਉਤਸ਼ਾਹਿਤ, ਪਰਮੀਸ਼ ਨੇ ਇੱਕ ਪ੍ਰੈਸ ਨੋਟ ਵਿੱਚ ਸਾਂਝਾ ਕੀਤਾ, ""ਇਹ ਲੜੀ ਮੇਰੇ ਦਿਲ ਦੇ ਬਹੁਤ ਨੇੜੇ ਹੈ। ਨਿੰਮਾ ਦੀ ਕਹਾਣੀ ਪਛਾਣ, ਮਹੱਤਵਾਕਾਂਖਾ ਅਤੇ ਸੱਤਾ ਦੀ ਪਿਆਸ ਬਾਰੇ ਹੈ। ਨਿੰਮਾ ਦਾ ਕਿਰਦਾਰ ਨਿਭਾਉਣਾ ਇੱਕ ਵਿਲੱਖਣ ਅਨੁਭਵ ਸੀ ਅਤੇ ਇੱਕ ਕਲਾਕਾਰ ਦੇ ਤੌਰ 'ਤੇ, ਇਹ ਇੱਕ ਬਹੁਤ ਹੀ ਸੰਤੁਸ਼ਟੀਜਨਕ ਅਨੁਭਵ ਸੀ। ਮੈਂ ਆਪਣਾ ਦਿਲ ਅਤੇ ਆਤਮਾ ਕੰਨੇਡਾ ਵਿੱਚ ਪਾ ਦਿੱਤਾ ਹੈ। ਮੈਂ JioHotstar 'ਤੇ ਇਸਦੀ ਰਿਲੀਜ਼ ਲਈ ਬਹੁਤ ਉਤਸ਼ਾਹਿਤ ਹਾਂ ਅਤੇ ਦਰਸ਼ਕਾਂ ਦੀ ਪ੍ਰਤੀਕਿਰਿਆ ਦੀ ਉਡੀਕ ਕਰ ਰਿਹਾ ਹਾਂ।"

Latest news

sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link