11.8C Vancouver
ADS

May 3, 2024 12:49 PM - Connect Newsroom

ਪ੍ਰਭਾਸ ਅਤੇ ਪ੍ਰਿਥਵੀਰਾਜ ਜਲਦੀ ਹੀ ‘ਸਲਾਰ-2’ ਦੀ ਸ਼ੂਟਿੰਗ ਕਰਨਗੇ ਸ਼ੁਰੂ

Share On
prabhas-prithviraj-to-soon-begin-shooting-for-salaar-2-details-inside
As per a recent report in Pinkvilla, a source close to the development says, “Over the last 3 months, Prashanth and his team of writers have enhanced the script of Salaar 2 based on the feedback for the first part and are now all set to take the film on floors by the end of May.(Photo: Instagram/therealprithvi)

ਪ੍ਰਭਾਸ ਦੀ ਫਿਲਮ ਸਲਾਰ ਪਾਰਟ 1- ਸੀਜ਼ਫਾਇਰ 22 ਦਸੰਬਰ 2023 ਨੂੰ ਰਿਲੀਜ਼ ਹੋਈ ਸੀ। ਫਿਲਮ ਨੇ ਬਾਕਸ ਆਫਿਸ ’ਤੇ ਜ਼ਬਰਦਸਤ ਕਮਾਈ ਕਰਕੇ 2023 ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਤੇਲਗੂ ਭਾਸ਼ਾ ਦੀ ਫਿਲਮ ਦਾ ਰਿਕਾਰਡ ਬਣਾਇਆ ਸੀ। ਹੁਣ ਮੇਕਰਸ ਜਲਦ ਹੀ ਸਲਾਰ ਦਾ ਅਗਲਾ ਭਾਗ ਲਿਆਉਣ ਜਾ ਰਹੇ ਹਨ। ਸਲਾਰ ਪਾਰਟ-2 ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਫਿਲਮ ਦੀ ਸ਼ੂਟਿੰਗ ਮਈ ਦੇ ਅਖੀਰ ’ਚ ਸ਼ੁਰੂ ਹੋਣ ਜਾ ਰਹੀ ਹੈ।

ਪਿੰਕਵਿਲਾ ਦੀ ਤਾਜ਼ਾ ਰਿਪੋਰਟ ਦੇ ਅਨੁਸਾਰ, ਸਲਾਰ ਪਾਰਟ-2 ਦੀ ਸ਼ੂਟਿੰਗ ਮਈ ਦੇ ਅਖੀਰ ਵਿੱਚ ਹੈਦਰਾਬਾਦ ਦੇ ਰਾਮੋਜੀ ਫਿਲਮ ਸਿਟੀ ਵਿੱਚ ਸ਼ੁਰੂ ਹੋਵੇਗੀ। ਫਿਲਮ ਦੀ ਸ਼ੂਟਿੰਗ ਦਾ ਪਹਿਲਾ ਸ਼ੈਡਿਊਲ 10 ਦਿਨਾਂ ਦਾ ਹੋਵੇਗਾ। ਰਿਪੋਰਟ ’ਚ ਫਿਲਮ ਨਾਲ ਜੁੜੇ ਇਕ ਸੂਤਰ ਦੇ ਹਵਾਲੇ ਨਾਲ ਲਿਖਿਆ ਗਿਆ ਹੈ ਕਿ ਫਿਲਮ ਦੇ ਨਿਰਦੇਸ਼ਕ ਪ੍ਰਸ਼ਾਂਤ ਨੀਲ ਆਪਣੀ ਟੀਮ ਨਾਲ ਪਿਛਲੇ 3 ਮਹੀਨਿਆਂ ਤੋਂ ਫਿਲਮ ਦੀ ਸਕ੍ਰਿਪਟ ’ਤੇ ਕੰਮ ਕਰ ਰਹੇ ਸਨ। ਫਿਲਮ ਦੇ ਪਹਿਲੇ ਸ਼ੂਟਿੰਗ ਸ਼ੈਡਿਊਲ ’ਚ ਪ੍ਰਭਾਸ ਅਤੇ ਪ੍ਰਿਥਵੀਰਾਜ ਵੀ ਮੌਜੂਦ ਰਹਿਣਗੇ। ਇਹ ਫਿਲਮ 2025 ਵਿੱਚ ਰਿਲੀਜ਼ ਹੋਵੇਗੀ।

ਫਿਲਮ ‘ਸਲਾਰ-2’ ਦੀ ਸ਼ੂਟਿੰਗ ਇਸ ਸਾਲ ਪੂਰੀ ਹੋਣ ਜਾ ਰਹੀ ਹੈ, ਜਿਸ ਤੋਂ ਬਾਅਦ ਇਹ ਅਗਲੇ ਸਾਲ 2025 ਦੇ ਅੰਤ ’ਚ ਰਿਲੀਜ਼ ਹੋਣ ਵਾਲੀ ਹੈ। ਹੈਦਰਾਬਾਦ ਤੋਂ ਬਾਅਦ ਫਿਲਮ ਦਾ ਅਗਲਾ ਸ਼ੈਡਿਊਲ ਬੈਂਗਲੁਰੂ ’ਚ ਹੋਣ ਜਾ ਰਿਹਾ ਹੈ। ਫਿਲਮ ਦੇ ਅਗਲੇ ਹਿੱਸੇ ਵਿੱਚ ਪ੍ਰਭਾਸ ਅਤੇ ਪ੍ਰਿਥਵੀਰਾਜ ਇੱਕ-ਦੂਜੇ ਦਾ ਸਾਹਮਣਾ ਕਰਨ ਜਾ ਰਹੇ ਹਨ।

Latest news

gippy-grewal-and-sargun-mehta-bring-laughter-to-connedia-media-network-studio
Punjabi

ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਕੈਰੀ ਆਨ ਜੱਟਾ 4' ਦੀ ਟੀਮ ਨੇ ਸਰੀ ਸਟੂਡੀਓ ਦਾ ਕੀਤਾ ਦੌਰਾ

ਪੰਜਾਬੀ ਅਦਾਕਾਰ ਅਤੇ ਨਿਰਮਾਤਾ ਗਿੱਪੀ ਗਰੇਵਾਲ, ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ 'ਕੈਰੀ ਆਨ ਜੱਟਾ 4' ਦੀ ਸਟਾਰ ਕਾਸਟ ਅਤੇ ਮੈਂਬਰਾਂ ਨੇ ਫ਼ਿਲਮ ਦੇ ਪ੍ਰਚਾਰ ਦੌਰੇ ਦੌਰਾਨ ਸਰੀ ਸਥਿਤ ਕਨੈਕਟ ਮੀਡੀਆ ਨੈੱਟਵਰਕ ਸਟੂਡੀਓ ਦਾ ਦੌਰਾ ਕੀਤਾ।
delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link