16.43C Vancouver
ADS

Nov 26, 2025 1:20 PM - Connect Newsroom - Jasmine Singh

ਇਟਲੀ ਵਿੱਚ ਹੋਵੇਗਾ ਸਿੱਧੂ ਮੂਸੇਵਾਲਾ ਦਾ ਹੋਲੋਗ੍ਰਾਮ ਟੂਰ

Share On
prickly-anticipation-sidhu-moosewala-hologram-tour-on-the-horizon
Despite the tragic loss of Sidhu, who was killed by the Lawrence Bishnoi gang, his legacy continues to thrive. His music resonates with fans not just in India, but also across Canada, America, Australia, and beyond. (Photo: Facebook/Sidhu Moose Wala)

ਪੰਜਾਬੀ ਸੰਗੀਤ ਦੇ ਖੇਤਰ ਵਿੱਚ ਥੋੜੇ ਸਮੇਂ ਦੌਰਾਨ ਵੱਡੀਆਂ ਮੱਲਾਂ ਮਾਰਨ ਵਾਲੇ ਅਤੇ ਸਨਸਨੀ ਫੈਲਾਉਣ ਵਾਲੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਇਕ ਨਵੀਂ ਖ਼ਬਰ ਸਾਹਮਣੇ ਆ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਇਟਲੀ ਵਿੱਚ ਮੂਸੇਵਾਲਾ ਦੇ ਹੋਲੋਗ੍ਰਾਮ ਟੂਰ ਦਾ ਆਯੋਜਨ ਕੀਤਾ ਜਾਵੇਗਾ। ਇਸ ਬਾਰੇ ਸਾਰੇ ਪ੍ਰਬੰਧਾਂ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।

ਇਹ ਜਾਣਕਾਰੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਮੂਸੇਵਾਲਾ ਦੇ ਸਮਰਪਤ ਪ੍ਰਸ਼ੰਸਕਾਂ ਲਈ ਹੋਲੋਗ੍ਰਾਮ ਟੂਰ ਇਕ ਨਾ ਭੁੱਲਣ ਵਾਲਾ ਤਜ਼ਰਬਾ ਹੋਵੇਗਾ।ਹਾਲਾਂਕਿ ਇਸ ਦਾ ਐਲ਼ਾਨ 2025 ਦੇ ਅੱਧ ਵਿੱਚ ਕੀਤਾ ਗਿਆ ਸੀ ਪਰ ਹੁਣ ਇਹ ਵੱਡੀਆਂ ਆਸਾਂ ਵਾਲਾ ਟੂਰ ਆਪਣੇ ਮੁਕਾਮ ਤੱਕ ਪੁੱਜਣ ਵੱਲ ਵੱਧ ਰਿਹਾ ਹੈ।

ਸਿੱਧੂ ਮੂਸੇਵਾਲਾ ਦਾ ਸੰਗੀਤ ਸਿਰਫ ਭਾਰਤ ਵਿੱਚ ਹੀ ਨਹੀਂ ਸਗੋਂ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਅਤੇ ਇਸ ਤੋਂ ਬਾਹਰ ਵੀ ਪ੍ਰਸ਼ੰਸਕਾਂ ਵਿੱਚ ਗੂੰਜ ਰਿਹਾ ਹੈ। ਸਰੀ ਦੇ ਕਈ ਪ੍ਰਸ਼ੰਸਕਾਂ ਨੇ ਵੀ ਹੋਲੋਗ੍ਰਾਮ ਟੂਰ ਵਿੱਚ ਸ਼ਾਮਲ ਹੋਣ ਦੀ ਇੱਛਾ ਜ਼ਾਹਰ ਕੀਤੀ।

Latest news

karan-aujla-gets-angry-at-fan-during-australia-concert
Punjabi

ਕਰਨ ਔਜਲਾ ਆਸਟ੍ਰੇਲੀਆ ’ਚ ਫੈਨ ’ਤੇ ਭੜਕੇ, ਸਟੇਜ ’ਤੇ ਜੈਕੇਟ ਸੁੱਟਣ ਤੋਂ ਬਾਅਦ ਰੋਕਿਆ ਸ਼ੋਅ

ਪੰਜਾਬੀ ਗਾਇਕ ਕਰਨ ਔਜਲਾ ਆਸਟ੍ਰੇਲੀਆ ਵਿੱਚ ਇੱਕ ਸੰਗੀਤ ਸਮਾਰੋਹ ਦੌਰਾਨ ਇੱਕ ਪ੍ਰਸ਼ੰਸਕ ਤੇ ਭੜਕ ਗਏ। ਐਡੀਲੇਡ ਵਿੱਚ ਆਪਣੇ ਲਾਈਵ ਸ਼ੋਅ ਦੌਰਾਨ, ਇੱਕ ਪ੍ਰਸ਼ੰਸਕ ਨੇ ਸਟੇਜ 'ਤੇ ਇੱਕ ਜੈਕੇਟ ਸੁੱਟ ਦਿੱਤੀ।
7-dogs-trailer-released-salman-khan-and-sanjay-dutts-action-packed-reunion-raises-excitement
Punjabi

'7 ਡੌਗਜ਼': ਸਲਮਾਨ ਖਾਨ ਅਤੇ ਸੰਜੈ ਦੱਤ ਦੀ ਐਕਸ਼ਨ ਫਿਲਮ ਦਾ ਧਮਾਕੇਦਾਰ ਟ੍ਰੇਲਰ ਰਿਲੀਜ਼

ਗਲੋਬਲ ਐਕਸ਼ਨ-ਥ੍ਰਿਲਰ ਫਿਲਮ '7 ਡੌਗਜ਼' ਦਾ ਭਾਰਤੀ ਰਿਲੀਜ਼ ਟ੍ਰੇਲਰ ਵੀਰਵਾਰ ਨੂੰ ਅਦਾਕਾਰ ਸਲਮਾਨ ਖਾਨ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਇਹ ਫਿਲਮ ਇਸ ਸਾਲ 21 ਅਗਸਤ ਨੂੰ ਭਾਰਤ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ।ਇਸ ਟ੍ਰੇਲਰ ਵਿੱਚ ਸਲਮਾਨ ਖਾਨ ਅਤੇ ਸੰਜੇ ਦੱਤ ਦੀਆਂ ਖਾਸ ਐਕਸ਼ਨ ਪੇਸ਼ਕਾਰੀਆਂ ਦੇਖਣ ਨੂੰ ਮਿਲਦੀਆਂ ਹਨ, ਜਿਸ ਨਾਲ ਬਾਲੀਵੁੱਡ ਦੇ ਇਨ੍ਹਾਂ ਦਿੱਗਜ ਸਿਤਾਰਿਆਂ ਦਾ ਲੰਬੇ ਸਮੇਂ ਬਾਅਦ ਪਰਦੇ 'ਤੇ ਮੁੜ ਮਿਲਾਪ ਹੋਇਆ ਹੈ।
mithun-chakraborty-undergoes-successful-surgery-suvendu-adhikari-visits-him-in-kolkata-hospital
Punjabi

ਮਿਥੁਨ ਚੱਕਰਵਰਤੀ ਦੀ ਸਰਜਰੀ ਸਫਲ, ਸ਼ੁਭੇਂਦੂ ਅਧਿਕਾਰੀ ਨੇ ਹਸਪਤਾਲ ਪਹੁੰਚ ਕੇ ਕੀਤੀ ਮੁਲਾਕਾਤ

ਸੀਨੀਅਰ ਅਦਾਕਾਰ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਦੀ ਵੀਰਵਾਰ ਨੂੰ ਸਰਜਰੀ ਹੋਈ। ਇਸ ਤੋਂ ਬਾਅਦ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਸ਼ੁੱਕਰਵਾਰ ਸਵੇਰੇ ਕੋਲਕਾਤਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਨ੍ਹਾਂ ਨੂੰ ਮਿਲਣ ਗਏ।
bigg-boss-season-20-teaser-released-premiere-set-for-sept-6
Punjabi

‘ਬਿੱਗ ਬੌਸ’ ਦੇ 20ਵੇਂ ਸੀਜ਼ਨ ਦਾ ਟੀਜ਼ਰ ਜਾਰੀ, ਛੇ ਸਤੰਬਰ ਤੋਂ ਹੋਵੇਗਾ ਪ੍ਰਸਾਰਨ

ਰਿਐਲਿਟੀ ਸ਼ੋਅ 'ਬਿੱਗ ਬੌਸ' ਦੇ 20ਵੇਂ ਸੀਜ਼ਨ ਦਾ ਪਹਿਲਾ 'ਟੀਜ਼ਰ' ਮੰਗਲਵਾਰ ਨੂੰ ਜਾਰੀ ਕਰ ਦਿੱਤਾ ਗਿਆ ਹੈ।ਜਿਓ ਹੌਟਸਟਾਰ ਅਤੇ ਕਲਰਜ਼ ਚੈਨਲ ਨੇ ਮੰਗਲਵਾਰ ਨੂੰ ਇਹ ਟੀਜ਼ਰ ਜਾਰੀ ਕੀਤਾ ਜਿਸ ਵਿੱਚ ਸ਼ੋਅ ਦੀ ਮੇਜ਼ਬਾਨੀ ਇੱਕ ਵਾਰ ਫਿਰ ਉੱਘੇ ਅਦਾਕਾਰ ਸਲਮਾਨ ਖ਼ਾਨ ਕਰਨਗੇ ਅਤੇ ਇਸ ਦਾ ਪ੍ਰਸਾਰਨ ਛੇ ਸਤੰਬਰ ਤੋਂ ਸ਼ੁਰੂ ਹੋਵੇਗਾ।
mahabharat-actor-pradeep-rawat-cremated-in-mumbai-film-fraternity-pays-final-respects
Punjabi

ਮਹਾਭਾਰਤ ਦੇ ਅਦਾਕਾਰ ਪ੍ਰਦੀਪ ਰਾਵਤ ਦਾ ਮੁੰਬਈ ਵਿੱਚ ਹੋਇਆ ਅੰਤਿਮ ਸੰਸਕਾਰ

ਅਦਾਕਾਰ ਪ੍ਰਦੀਪ ਰਾਵਤ ਦਾ ਅੰਤਿਮ ਸੰਸਕਾਰ ਅੱਜ ਮੁੰਬਈ ਦੇ ਬੈਸਟ ਕਲੋਨੀ ਨੇੜੇ ਗੋਰੇਗਾਓਂ ਵਿੱਚ ਕੀਤਾ ਗਿਆ। ਉਨ੍ਹਾਂ ਦਾ ਪੁੱਤਰ ਵਿਕਰਮਾਦਿਤਿਆ ਆਪਣੇ ਪਿਤਾ ਦੀ ਦੇਹ ਦੇਖ ਕੇ ਭਾਵੁਕ ਹੋ ਗਏ।'ਲਗਾਨ' ਅਤੇ 'ਗਜਨੀ' ਵਰਗੀਆਂ ਫਿਲਮਾਂ ਵਿੱਚ ਨਜ਼ਰ ਆਏ ਪ੍ਰਦੀਪ ਰਾਵਤ ਦਾ ਮੰਗਲਵਾਰ ਸ਼ਾਮ 74 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link