Sep 26, 2024 6:10 PM - Connect Newsroom

ਪੰਜਾਬੀ ਅਦਾਕਾਰ ਦਿਲਜੀਤ ਦੋਸਾਂਝ ਦੀ ਬਹੁ ਚਰਚਿਤ ਫਿਲਮ ‘ਪੰਜਾਬ 95’ ਮੁਸ਼ਕਲਾਂ ਵਿੱਚ ਘਿਰਦੀ ਹੋਈ ਨਜ਼ਰ ਆ ਰਹੀ ਹੈ। ਸਿੱਖ ਸ਼ਖਸੀਅਤ ਸਵ. ਜਸਵੰਤ ਸਿੰਘ ਖਾਲੜਾ ਦੇ ਜੀਵਨ ਤੇ ਸੰਘਰਸ਼ ਉਤੇ ਆਧਾਰਿਤ ਉਕਤ ਫ਼ਿਲਮ ਦੇ ਮੁੱਖ ਕਿਰਦਾਰ ਦਾ ਨਾਂ ਬਦਲਣ ਦੀ ਵੀ ਮੰਗ ਸੈਂਸਰ ਬੋਰਡ ਵੱਲੋਂ ਕੀਤੀ ਜਾ ਚੁੱਕੀ ਹੈ, ਜਿਸ ਨੂੰ ਲੈ ਕੇ ਨਿਰਮਾਤਾਵਾਂ ਨੇ ਆਪਣੀ ਨਾਰਾਜ਼ਗੀ ਵੀ ਜ਼ਾਹਿਰ ਕੀਤੀ ਸੀ। ਦੱਸਣਯੋਗ ਹੈ ਕਿ ਫਿਲਮ ’ਚ ਦਿਲਜੀਤ ਦੁਸਾਂਝ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦਾ ਕਿਰਦਾਰ ਨਿਭਾਉਣ ਜਾ ਰਹੇ ਹਨ।
ਆਰ. ਐੱਸ. ਵੀ. ਪੀ ਫ਼ਿਲਮਜ ਵਲੋਂ ਪ੍ਰਸਤੂਤ ਕੀਤੀ ਜਾਣ ਵਾਲੀ ਇਸ ਫ਼ਿਲਮ ਦਾ ਨਿਰਮਾਣ ਮਸ਼ਹੂਰ ਬਾਲੀਵੁੱਡ ਨਿਰਮਾਤਾ ਰੋਨੀ ਸਕਰੂਵਾਲਾ, ਜਦਕਿ ਨਿਰਦੇਸ਼ਨ ਹਨੀ ਤ੍ਰੇਹਨ ਵਲੋਂ ਕੀਤਾ ਗਿਆ ਹੈ, ਜਿਨ੍ਹਾਂ ਦੁਆਰਾ ਬਿੱਗ ਸੈਟਅੱਪ ਅਧੀਨ ਬਣਾਈ ਗਈ ਇਹ ਫ਼ਿਲਮ ਪਿਛਲੇ ਲੰਮੇਂ ਸਮੇਂ ਤੋਂ ਵਿਵਾਦਾਂ ’ਚ ਘਿਰ ਰਹੀ ਹੈ, ਜਿਸ ਦੀ ਦ੍ਰਿਸ਼ਾਂਵਲੀ ’ਚ ਸ਼ਾਮਲ ਕਈ ਸੀਨਜ਼ ’ਤੇ ਇਤਰਾਜ਼ ਪ੍ਰਗਟਾਉਂਦਿਆਂ 85 ਕੱਟ ਲਗਾਏ ਜਾਣ ਦੀ ਹਿਦਾਇਤ ਪਹਿਲਾਂ ਵੀ ਸੈਂਸਰ ਬੋਰਡ ਵੱਲੋਂ ਕੀਤੀ ਜਾ ਚੁੱਕੀ ਹੈ, ਜਿਸ ਨੂੰ ਹੁਣ ਨਵੀਂ ਅਪਡੇਟ ਕਰਦਿਆਂ 120 ਕੱਟਾ ’ਚ ਤਬਦੀਲ ਕਰ ਦਿੱਤਾ ਗਿਆ ਹੈ।
ਮਨੁੱਖੀ ਅਧਿਕਾਰ ਕਾਰਕੁੰਨ ਅਤੇ ਮਹਾਨ ਸਿੱਖ ਸ਼ਖਸੀਅਤ ਵਜੋਂ ਸ਼ੁਮਾਰ ਕਰਵਾਉੰਦੇ ਸਵ. ਜਸਵੰਤ ਸਿੰਘ ਖਾਲੜਾ ਦੇ ਜੀਵਨ, ਸੰਘਰਸ਼ ਅਤੇ ਅਣਮਨੁੱਖੀ ਮੌਤ ਦੀ ਦਾਸਤਾਂ ਬਿਆਂ ਕਰਦੀ ਉਕਤ ਫ਼ਿਲਮ ਦੇ ਮੁੱਖ ਕਿਰਦਾਰ ਦਾ ਨਾਂ ਬਦਲਣ ਦੀ ਵੀ ਮੰਗ ਸੈਂਸਰ ਬੋਰਡ ਦੁਆਰਾ ਕੀਤੀ ਜਾ ਚੁੱਕੀ ਹੈ, ਜਿਸ ਨੂੰ ਲੈ ਕੇ ਨਿਰਮਾਤਾਵਾਂ ਨੇ ਆਪਣੀ ਨਾਰਾਜ਼ਗੀ ਵੀ ਜ਼ਾਹਿਰ ਕੀਤੀ ਸੀ।




