18.91C Vancouver
ADS

Oct 17, 2024 4:13 PM - Connect Newsroom

‘ਪੰਜਾਬ 95’ ਦਾ ਮੁਲਾਂਕਣ ਕਰੇਗਾ ਸਿੱਖ ਵਿਦਵਾਨਾਂ ਦਾ ਪੈਨਲ

Share On
punjab-95-might-see-light-of-the-day
This decision follows rising concerns regarding the Central Board of Film Certification's (CBFC) recommendation for 120 cuts to the film.

‘ਪੰਜਾਬ 95’ ਬਾਰੇ ਪਿਛਲੇ ਕੁਝ ਦਿਨਾਂ ਤੋਂ ਛਿੜੀ ਚਰਚਾ ਦਰਮਿਆਨ ਇਕ ਮਹੱਤਵਪੂਰਨ ਮੋੜ ਉਦੋਂ ਆਇਆ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਫਿਲਮ ਦੇ ਮੁਲਾਂਕਣ ਵਾਸਤੇ ਸਿੱਖ ਵਿਦਵਾਨਾਂ ਦਾ ਇਕ ਪੈਨਲ ਸਥਾਪਤ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ। ਇਹ ਫ਼ਿਲਮ ਮਨੁੱਖੀ ਅਧਿਕਾਰਾਂ ਦੀ ਵਕਾਲਤ ਕਰਨ ਵਾਲੇ ਸਵਰਗਵਾਸੀ ਜਸਵੰਤ ਸਿੰਘ ਖਾਲੜਾ ਦੇ ਜੀਵਨ ਤੇ ਆਧਾਰਿਤ ਹੈ। ਇਸ ਬਾਇਓਪਿਕ ਬਾਰੇ ਸੈਂਟਰਲ ਬੋਰਡ ਆਫ਼ ਫ਼ਿਲਮ ਸਰਟੀਫਿਕੇਸ਼ਨ ਵਲੋਂ 120 ਕੱਟ ਲਾਏ ਜਾਣ ਦੀ ਸਿਫਾਰਿਸ਼ ਕੀਤੀ ਗਈ ਸੀ।

ਇਸ ਨੂੰ ਲੈ ਕੇ ਪੰਜਾਬ ਅਤੇ ਸਿੱਖ ਹਲਕਿਆਂ ’ਚ ਕਈ ਸਵਾਲ ਅਤੇ ਚਿੰਤਾਵਾਂ ਖੜ੍ਹੀਆ ਹੋ ਗਈਆਂ ਸਨ। ਇਸ ਪਿੱਛੋਂ ਐੱਸ.ਜੀ.ਪੀ.ਸੀ. ਵਲੋਂ ਉਪਰੋਕਤ ਫੈਸਲਾ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਸਵਰਗੀ ਜਸਵੰਤ ਸਿੰਘ ਖਾਲੜਾ ਦੀ ਵਿਦਵਾ ਬੀਬੀ ਪਰਮਜੀਤ ਕੌਰ ਖਾਲੜਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੁਰਚਰਨ ਸਿੰਘ ਗਰੇਵਾਲ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੂੰ ਇਕ ਮੰਗ ਪੱਤਰ ਦਿੱਤਾ ਗਿਆ ਸੀ।

ਇਸ ਮੰਗ ਪੱਤਰ ’ਚ ਕਿਹਾ ਗਿਆ ਸੀ ਕਿ ਇੰਨੇ ਜ਼ਿਆਦਾ ਕੱਟ ਲਾਉਣ ਨਾਲ ਫ਼ਿਲਮ ਦੀ ਯਥਾਰਕਥਾ ਪ੍ਰਭਾਵਿਤ ਹੋਵੇਗੀ। ਜਥੇਦਾਰ ਹੋਰਾਂ ਨੇ ਵੀ ਇਸ ਗੱਲ ’ਤੇ ਚਿੰਤਾ ਪ੍ਰਗਟ ਕੀਤੀ ਸੀ ਕਿ ਫ਼ਿਲਮ ਸੈਂਸਰ ਬੋਰਡ ਵਲੋਂ ਕੀਤੀਆਂ ਜਾਣ ਵਾਲੀਆਂ ਕਟੋਤੀਆਂ ਉਨ੍ਹਾਂ ਸੱਚਾਈਆਂ ਨੂੰ ਅਸਪੱਸ਼ਟ ਕਰ ਸਕਦੀਆਂ ਹਨ ਜੋ ਖਾਲੜਾ ਨੇ ਪ੍ਰਗਟ ਕਰਨ ਦੀ ਕੋਸ਼ਿਸ਼ ਕੀਤੀ ਸੀ।

ਇਸ ਉਪਰੰਤ ਸ਼੍ਰੋਮਣੀ ਕਮੇਟੀ ਵਲੋਂ ਮੁਲਾਂਕਣ ਵਾਲਾ ਕਦਮ ਚੁੱਕਿਆ ਗਿਆ। ਇਸ ਫਿਲਮ ’ਚ ਦਿਲਜੀਤ ਦੋਸਾਂਝ ਦੀ ਮੁੱਖ ਭੂਮਿਕਾ ਹੈ ਅਤੇ ਇਸ ’ਚ 1984 ਤੋਂ ਲੈ ਕੇ 1995 ਦੇ ਅਰਸੇ ਦਰਮਿਆਨ ਵਾਲੇ ਪੰਜਾਬ ਦੇ ਅਸ਼ਾਂਤ ਦੌਰ ਅਤੇ ਉਸ ’ਚ ਵਾਪਰੇ ਘਟਨਾਚੱਕਰਾਂ ਨੂੰ ਪੇਸ਼ ਕੀਤਾ ਗਿਆ ਹੈ।

Latest news

gippy-grewal-and-sargun-mehta-bring-laughter-to-connedia-media-network-studio
Punjabi

ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਕੈਰੀ ਆਨ ਜੱਟਾ 4' ਦੀ ਟੀਮ ਨੇ ਸਰੀ ਸਟੂਡੀਓ ਦਾ ਕੀਤਾ ਦੌਰਾ

ਪੰਜਾਬੀ ਅਦਾਕਾਰ ਅਤੇ ਨਿਰਮਾਤਾ ਗਿੱਪੀ ਗਰੇਵਾਲ, ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ 'ਕੈਰੀ ਆਨ ਜੱਟਾ 4' ਦੀ ਸਟਾਰ ਕਾਸਟ ਅਤੇ ਮੈਂਬਰਾਂ ਨੇ ਫ਼ਿਲਮ ਦੇ ਪ੍ਰਚਾਰ ਦੌਰੇ ਦੌਰਾਨ ਸਰੀ ਸਥਿਤ ਕਨੈਕਟ ਮੀਡੀਆ ਨੈੱਟਵਰਕ ਸਟੂਡੀਓ ਦਾ ਦੌਰਾ ਕੀਤਾ।
delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link