Nov 14, 2022 1:43 PM - Agencies

ਪੰਜਾਬ ਸਰਕਾਰ ਨੇ ਹਥਿਆਰਾਂ ਨੂੰ ਲੈ ਕੇ ਵੱਡੇ ਫੈਸਲੇ ਲਏ ਹਨ। ਸਰਕਾਰ ਨੇ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ 'ਤੇ ਪਾਬੰਦੀ ਲਾਉਣ ਦਾ ਸਖ਼ਤ ਫ਼ੈਸਲਾ ਲਿਆ ਹੈ।
ਇਸ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਸੂਬੇ 'ਚ ਹਰ ਰੋਜ਼ ਗੋਲ਼ੀਬਾਰੀ ਦੀਆਂ ਖਬਰਾਂ ਤੋਂ ਬਾਅਦ ਸਰਕਾਰ ਨੇ ਸਖਤੀ ਦਿਖਾਈ ਹੈ।
ਸਰਕਾਰ ਦੇ ਹੁਕਮਾਂ ਮੁਤਾਬਕ ਸੋਸ਼ਲ ਮੀਡੀਆ ਸਣੇ ਕਿਸੇ ਵੀ ਜਨਤਕ ਸਥਾਨ 'ਤੇ ਹਥਿਆਰ ਦਿਖਾਉਣਾ ਬੈਨ ਹੋਵੇਗਾ। ਇਸ ਦੇ ਨਾਲ ਹੀ ਹੁਣ ਲਾਇਸੈਂਸ ਵੀ ਆਸਾਨੀ ਨਾਲ ਨਹੀਂ ਮਿਲੇਗਾ। ਇਸ ਸਬੰਧੀ ਵੀ ਸਖ਼ਤ ਨਿਯਮ ਬਣਾ ਦਿੱਤੇ ਗਏ ਹਨ। ਆਉਣ ਵਾਲੇ ਦਿਨਾਂ ਵਿਚ ਵੱਖ-ਵੱਖ ਇਲਾਕਿਆਂ 'ਚ ਚੈਕਿੰਗ ਕੀਤੀ ਜਾਵੇਗੀ। ਦੱਸ ਦਈਏ ਕਿ ਬੀਤੇ ਦਿਨਾਂ ਵਿਚ ਪੰਜਾਬ ਵਿਚ ਗੋਲੀਬਾਰੀ ਦੀਆਂ ਕਈ ਘਟਨਾਵਾਂ ਵਾਪਰੀਆਂ ਅਤੇ ਆਪ ਸਰਕਾਰ ਵਿਰੋਧੀ ਧਿਰ ਦੇ ਨਿਸ਼ਾਨੇ 'ਤੇ ਆ ਗਈ ਹੈ।
ਸਰਕਾਰ ਦੇ ਨਵੇਂ ਹੁਕਮਾਂ ਮੁਤਾਬਕ ਵਿਆਹ ਅਤੇ ਪਾਰਟੀਆਂ ਦੌਰਾਨ ਹਥਿਆਰ ਲੈ ਕੇ ਜਾਣਾ ਅਤੇ ਇਸ ਨੂੰ ਦਿਖਾਉਣਾ ਪੂਰੀ ਤਰ੍ਹਾਂ ਬੈਨ ਹੋਵੇਗਾ।




