15.51C Vancouver
ADS

Jan 16, 2026 4:46 PM - Connect Newsroom - Jasmine Singh

ਅਦਾਕਾਰਾ ਮੈਂਡੀ ਤੱਖੜ ਨੂੰ ਮਿਲਿਆ ਤਲਾਕ

Share On
punjabi-actor-mandy-takhar-granted-divorce-by-mutual-consent
The family court approved a joint petition filed by Takhar and her husband, Shekhar Kaushal, after recording statements from both parties. (Photo: Facebook/Mandy Takhar)

ਪੰਜਾਬੀ ਅਦਾਕਾਰਾ ਮੈਂਡੀ ਤੱਖੜ ਦੀ ਤਲਾਕ ਦੀ ਅਰਜ਼ੀ ’ਤੇ ਅੱਜ ਦਿੱਲੀ ਦੀ ਸਾਕੇਤ ਅਦਾਲਤ ਨੇ ਸਹੀ ਪਾ ਦਿੱਤੀ ਹੈ। ਮੈਂਡੀ ਤੱਖੜ ਤੇ ਸ਼ੇਖਰ ਕੌਸ਼ਲ ਨੇ ਵੱਖ ਹੋਣ ਦੀ ਮੰਗ ਕੀਤੀ ਸੀ ਜਿਨ੍ਹਾਂ ਦੀ ਆਪਸੀ ਸਹਿਮਤੀ ਨਾਲ ਤਲਾਕ ਮਿਲ ਗਿਆ ਹੈ। ਉਸ ਦੇ ਵਕੀਲ ਨੇ ਪੁਸ਼ਟੀ ਕੀਤੀ ਕਿ ਪਹਿਲੀ ਅਰਜ਼ੀ ਮਨਜ਼ੂਰ ਕਰ ਲਈ ਗਈ ਹੈ, ਜਦੋਂ ਕਿ ਸ਼ਰਤਾਂ ਗੁਪਤ ਰੱਖੀਆਂ ਗਈਆਂ ਹਨ।

ਸੂਤਰਾਂ ਅਨੁਸਾਰ ਦੋਵੇਂ ਧਿਰਾਂ ਵੱਖ ਹੋਣ ਲਈ ਸਹਿਮਤ ਹੋਈਆਂ ਸਨ। ਦਿੱਲੀ ਦੇ ਸਾਕੇਤ ਜ਼ਿਲ੍ਹਾ ਅਦਾਲਤ ਵਿੱਚ ਪਰਿਵਾਰਕ ਅਦਾਲਤ ਦੇ ਸਾਹਮਣੇ ਕਾਰਵਾਈ ਹੋਈ, ਜਿੱਥੇ ਅਦਾਲਤ ਨੇ ਸਾਂਝੀ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ ਅਤੇ ਦੋਵਾਂ ਧਿਰਾਂ ਦੇ ਬਿਆਨ ਦਰਜ ਕੀਤੇ। ਮੈਂਡੀ ਤੱਖੜ ਵੱਲੋਂ ਪੇਸ਼ ਹੋਏ ਵਕੀਲ ਈਸ਼ਾਨ ਮੁਖਰਜੀ ਨੇ ਪੁਸ਼ਟੀ ਕੀਤੀ ਕਿ ਪਰਿਵਾਰਕ ਅਦਾਲਤ ਨੇ ਤਲਾਕ ਦੇ ਪਹਿਲੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਸੀ। ਹਾਲਾਂਕਿ, ਉਨ੍ਹਾਂ ਨੇ ਵੱਖ ਹੋਣ ਦੀਆਂ ਖਾਸ ਸ਼ਰਤਾਂ ’ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।

Latest news

kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ankit-balyan-shot-dead-outside-gym-after-gunmen-open-fire
Punjabi

ਜਿਮ ਦੇ ਬਾਹਰ ਅੰਕਿਤ ਬਾਲਿਆਨ ’ਤੇ ਅੰਨ੍ਹੇਵਾਹ ਫਾਇਰਿੰਗ, ਮੌਕੇ ’ਤੇ ਤੋੜਿਆ ਦਮ

ਉੱਤਰ ਪ੍ਰਦੇਸ਼ ਦੇ ਸ਼ਾਮਲੀ ਕੋਤਵਾਲੀ ਖੇਤਰ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਯੂਟਿਊਬਰ ਅਤੇ ਹਰਿਆਣਵੀ ਅਦਾਕਾਰ ਅੰਕਿਤ ਬਾਲਿਆਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
fake-plot-to-threaten-salman-khan-exposed-mumbai-police-uncover-the-truth
Punjabi

ਸਲਮਾਨ ਖਾਨ ਨੂੰ ਧਮਕੀ ਦੇਣ ਦੀ ਸਾਜ਼ਿਸ਼ ਨਿਕਲੀ ਫਰਜ਼ੀ, ਮੁੰਬਈ ਪੁਲਿਸ ਨੇ ਖੋਲ੍ਹਿਆ ਰਾਜ਼

ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਵਿਰੁੱਧ ਜਬਰਨ ਵਸੂਲੀ ਦੀ ਧਮਕੀ ਦੇ ਮਾਮਲੇ ਵਿੱਚ ਫਰਜ਼ੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਸਲਮਾਨ ਖਾਨ ਤੋਂ ਪੈਸੇ ਵਸੂਲਣ ਲਈ ਇੱਕ ਗੈਂਗਸਟਰ ਗਿਰੋਹ ਦੇ ਨਾਮ 'ਤੇ ਜਾਅਲੀ ਵਟਸਐਪ ਚੈਟ ਅਤੇ ਇੱਕ ਜਾਅਲੀ ਪਛਾਣ ਬਣਾਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link