Oct 19, 2023 9:07 PM - CONNECT NEWS

ਪੰਜਾਬੀ ਅਦਾਕਾਰਾ ਨਿਸ਼ਾ ਬਾਨੋ ਵਲੋਂ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀ ਆਉਣ ਵਾਲੀ ਫਿਲਮ "ਇੱਟਾਂ ਦਾ ਘਰ" ਦਾ ਪੋਸਟਰ ਸ਼ੇਅਰ ਕੀਤਾ ਗਿਆ ਹੈ।
ਇਸ ਫਿਲਮ ਵਿਚ ਗੁਰਪ੍ਰੀਤ ਘੁੱਗੀ, ਬੱਬਲ ਰਾਏ ਅਤੇ ਨਿਸ਼ਾ ਬਾਨੋ ਮੁੱਖ ਭੂਮਿਕਾਵਾਂ ਵਿਚ ਨਜ਼ਰ ਆਉਣਗੇ।
ਇਸ ਫਿਲਮ ਦਾ ਲੇਖਨ ਅਤੇ ਨਿਰਦੇਸ਼ਨ ਤਾਜ ਵਲੋਂ ਕੀਤਾ ਗਿਆ ਹੈ।
ਇਹ ਇਕ ਪੀਰੀਅਡ ਡਰਾਮਾ ਫਿਲਮ ਦੱਸੀ ਜਾ ਰਹੀ ਹੈ। ਨਿਸ਼ਾ ਬਾਨੋ ਇਸ ਫਿਲਮ ਦੇ ਨਿਰਮਾਤਾਵਾਂ ਵਿਚ ਵੀ ਸ਼ਾਮਲ ਹੈ।




