11.8C Vancouver
ADS

May 11, 2024 6:19 AM - Connect Newsroom

ਪੰਜਾਬੀ ਕਵੀ, ਲੇਖਕ ਸੁਰਜੀਤ ਪਾਤਰ ਦਾ 79 ਸਾਲ ਦੀ ਉਮਰ ਵਿੱਚ ਦਿਹਾਂਤ

Share On
punjabi-poet-writer-surjit-patar-passes-away-at-79
Family members said that he did not wake up in the morning, and upon calling the doctor, he was declared dead. Despite his recent participation in several functions, his sudden demise has shocked art and poetry lovers.

ਪੰਜਾਬ ਦੇ ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 79 ਸਾਲ ਦੀ ਉਮਰ ‘ਚ ਦੁਨੀਆ ਨੂੰ ਅਲਵਿਦਾ ਕਿਹਾ ਹੈ। ਜਾਣਕਾਰੀ ਮੁਤਾਬਕ ਹਾਰਟ ਅਟੈਕ ਕਰਕੇ ਸ਼ਾਇਰ ਦਾ ਦਿਹਾਂਤ ਹੋਇਆ ਹੈ। ਉਨ੍ਹਾਂ ਨੇ ਲੁਧਿਆਣਾ ‘ਚ ਅੰਤਿਮ ਸਾਹ ਲਏ ਹਨ।

ਦੱਸ ਦੇਈਏ ਕਿ ਜਲੰਧਰ ਦੇ ਪਿੰਡ ਪਤਾੜ ਕਲਾਂ ਦੇ ਜੰਮਪਲ ਸੁਰਜੀਤ ਪਾਤਰ ਨੇ ਸਾਹਿਤ ਦੇ ਖੇਤਰ ਵਿੱਚ ਅਹਿਮ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਨੇ ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ ਦੇ ਅਹੁਦੇ ਦੀ ਜ਼ਿੰਮੇਵਾਰੀ ਵੀ ਨਿਭਾਈ। ਪੰਜਾਬ ਯੂਨੀਵਰਸਿਟੀ, ਪਟਿਆਲਾ ਤੋਂ ਆਪਣੀ ਮਾਸਟਰ ਡਿਗਰੀ ਪੂਰੀ ਕਰਨ ਤੋਂ ਬਾਅਦ, ਪਾਤਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਪੀ.ਐਚ.ਡੀ. ਕੀਤੀ। ਉਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਪੰਜਾਬੀ ਦੇ ਪ੍ਰੋਫੈਸਰ ਵਜੋਂ ਯੋਗਦਾਨ ਪਾਇਆ ਅਤੇ ਉੱਥੋਂ ਸੇਵਾਮੁਕਤ ਹੋ ਗਏ।

ਉਨ੍ਹਾਂ ਨੇ ਕਈ ਪ੍ਰਸਿੱਧ ਕਵਿਤਾਵਾਂ ਲਿਖੀਆਂ। ਇਨ੍ਹਾਂ ਵਿੱਚ ਹਵਾ ਵਿੱਚ ਲਿਖੇ ਹਰਫ਼, ਲਫ਼ਜ਼ਾਂ ਦੀ ਦਰਗਾਹ, ਪਤਝੜ ਦੀ ਬਾਜੇਬ, ਸੁਰ ਜ਼ਮੀਨ, ਬ੍ਰਿਖ ਅਰਜ ਕਰੇ, ਹਨੇਰ ਵਿੱਚ ਸੁਲਗਦੀ ਸਵਰਨਮਾਲਾ ਸ਼ਾਮਲ ਹਨ। ਉਹ ਪੰਜਾਬ ਦੇ ਪ੍ਰਸਿੱਧ ਲੇਖਕ ਅਤੇ ਕਵੀ ਸੀ।

ਸੁਰਜੀਤ ਪਾਤਰ ਨੂੰ 2012 ‘ਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ। 1979 ਵਿੱਚ ਪੰਜਾਬ ਸਾਹਿਤ ਅਕਾਦਮੀ ਐਵਾਰਡ , 1993 ਵਿੱਚ ਸਾਹਿਤ ਅਕਾਦਮੀ ਐਵਾਰਡ, 1999 ਵਿੱਚ ਪੰਚਾਨੰਦ ਐਵਾਰਡ, 2007 ਵਿੱਚ ਅਨਦ ਕਾਵਯ ਸਨਮਾਨ, 2009 ਵਿੱਚ ਸਰਸਵਤੀ ਸਨਮਾਨ ਅਤੇ ਗੰਗਾਧਰ ਰਾਸ਼ਟਰੀ ਕਵਿਤਾ ਪੁਰਸਕਾਰ, ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ।

Latest news

gippy-grewal-and-sargun-mehta-bring-laughter-to-connedia-media-network-studio
Punjabi

ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਕੈਰੀ ਆਨ ਜੱਟਾ 4' ਦੀ ਟੀਮ ਨੇ ਸਰੀ ਸਟੂਡੀਓ ਦਾ ਕੀਤਾ ਦੌਰਾ

ਪੰਜਾਬੀ ਅਦਾਕਾਰ ਅਤੇ ਨਿਰਮਾਤਾ ਗਿੱਪੀ ਗਰੇਵਾਲ, ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ 'ਕੈਰੀ ਆਨ ਜੱਟਾ 4' ਦੀ ਸਟਾਰ ਕਾਸਟ ਅਤੇ ਮੈਂਬਰਾਂ ਨੇ ਫ਼ਿਲਮ ਦੇ ਪ੍ਰਚਾਰ ਦੌਰੇ ਦੌਰਾਨ ਸਰੀ ਸਥਿਤ ਕਨੈਕਟ ਮੀਡੀਆ ਨੈੱਟਵਰਕ ਸਟੂਡੀਓ ਦਾ ਦੌਰਾ ਕੀਤਾ।
delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link