14.32C Vancouver
ADS

Jul 27, 2022 12:34 PM - Agencies

ਬਲਵਿੰਦਰ ਸਫ਼ਰੀ ਦਾ 63 ਸਾਲ ਦੀ ਉਮਰ 'ਚ ਦਿਹਾਂਤ; ਸੋਗ 'ਚ ਪੰਜਾਬੀ ਮਿਊਜ਼ਿਕ ਇੰਡਸਟਰੀ

Share On
punjabi-singer-balwinder-safri-dies-at-63-music-industry-mourns-demise
Punjabi singer Balwinder Safri dies at 63; music industry mourns demise (Photo: Agencies)

ਦਿੱਗਜ ਪੰਜਾਬੀ ਗਾਇਕ ਬਲਵਿੰਦਰ ਸਫ਼ਰੀ ਮੰਗਲਵਾਰ ਨੂੰ ਦੁਨੀਆ ਨੂੰ ਅਲਵਿਦਾ ਕਹਿ ਗਏ। ਉਹ 63 ਸਾਲ ਦੇ ਸਨ।

ਦਿਲ ਨਾਲ ਸਬੰਧਤ ਸਮੱਸਿਆਵਾਂ ਕਾਰਨ ਉਹ ਅਪ੍ਰੈਲ 2022 ਵਿਚ ਯੂ. ਕੇ. ਦੇ ਵੁਲਵਰਹੈਂਪਟਨ ਵਿਚ ਨਿਊ ਕਰਾਸ ਹਸਪਤਾਲ ਵਿਚ ਦਾਖ਼ਲ ਕਰਵਾਏ ਗਏ ਸਨ।

'ਤੂੰ ਹੂਰ ਸੋਹਣੀਏ' ਦੇ ਗਾਇਕ ਬਲਵਿੰਦਰ ਸਫ਼ਰੀ ਦੀ ਤਿੰਨ ਵਾਰ ਬਾਈਪਾਸ ਸਰਜਰੀ ਹੋਈ ਸੀ। ਜਿਸ ਮਗਰੋਂ ਉਹ ਬ੍ਰੈਨ ਡੈਮੇਜ ਕਾਰਨ ਕੋਮਾ ਵਿਚ ਚਲੇ ਗਏ ਸਨ। ਹਸਪਤਾਲ ਵਿਚ 86 ਦਿਨ ਬਿਤਾਉਣ ਤੋਂ ਬਾਅਦ ਸਫ਼ਰੀ ਨੂੰ ਛੁੱਟੀ ਦੇ ਦਿੱਤੀ ਗਈ ਸੀ ਅਤੇ ਉਹ ਠੀਕ ਹੋਣ ਦੇ ਰਾਹ 'ਤੇ ਸਨ ਪਰ ਬਚ ਨਹੀਂ ਸਕੇ ਅਤੇ 26 ਜੁਲਾਈ ਨੂੰ ਉਨ੍ਹਾਂ ਦੀ ਮੌਤ ਹੋ ਗਈ।

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਕਈ ਕਲਾਕਾਰਾਂ ਨੇ ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ।

ਨੀਰੂ ਬਾਜਵਾ ਨੇ 'ਪਾਰ ਲੰਘਾਦੇ' ਗਾਇਕ ਨੂੰ ਯਾਦ ਕਰਦੇ ਹੋਏ ਲਿਖਿਆ, ''ਬਿਊਟੀਫੁੱਲ ਬਿਲੋ ਦੀ ਸ਼ੂਟਿੰਗ ਦੌਰਾਨ ਮੈਂਨੂੰ ਯਾਦ ਹੈ ਬਲਵਿੰਦਰ ਜੀ ਨੂੰ ਅਸੀਂ ਵਿੰਡੋ ਤੋਂ ਦੇਖਿਆ ਸੀ...ਅਸੀਂ ਬਹੁਤ ਉਤਸ਼ਾਹਿਤ ਸੀ। ਉਹ ਬੜੀ ਦਰਿਆਦਿਲੀ ਨਾਲ ਸਾਨੂੰ ਮਿਲਣ ਆਏ। ਉਨ੍ਹਾਂ ਜਿਹਾ ਕੋਈ ਨਹੀਂ..ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਇੰਨਾ ਦੇਣ ਲਈ ਸਰ ਤੁਹਾਡਾ ਧੰਨਵਾਦ। ਬਲਵਿੰਦਰ ਸਫ਼ਰੀ ਜੀ ਤੁਸੀਂ ਸਾਡੇ ਦਿਲਾਂ ਵਿਚ ਹਮੇਸ਼ਾ ਰਹੋਗੇ।'' ਉੱਥੇ ਹੀ, ਗੁਰਦਾਸ ਮਾਨ ਨੇ ਮਰਹੂਮ ਗਾਇਕ ਦੀ ਤਸਵੀਰ ਸਾਂਝੀ ਕੀਤੀ ਅਤੇ ਹੱਥ ਜੋੜੇ ਹੋਏ ਇੱਕ ਇਮੋਟਿਕੌਨ ਨਾਲ ਲਿਖਿਆ, "ਸਫਰੀ ਸਾਬ੍ਹ"।

ਗਾਇਕ ਜੱਸੀ ਗਿੱਲ ਨੇ ਇੰਸਟਾਗ੍ਰਾਮ 'ਤੇ ਇੱਕ ਵੀਡੀਓ ਸਾਂਝੀ ਕੀਤੀ, ਜਿਸ ਵਿਚ ਉਹ ਤੇ ਬੱਬਲ ਰਾਏ ਬਲਵਿੰਦਰ ਸਫ਼ਰੀ ਨਾਲ ਨਜ਼ਰ ਆ ਰਹੇ ਹਨ। ਜੱਸੀ ਗਿੱਲ ਨੇ ਇਸ ਨੂੰ ਕੈਪਸ਼ਨ ਦਿੱਤਾ- "ਇਹ ਮੁਲਾਕਾਤ ਹਮੇਸ਼ਾ ਯਾਦ ਰਹੂਗੀ। ਵਾਹਿਗੁਰੂ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ"। ਸਫ਼ਰੀ ਭੰਗੜਾ ਸਟਾਰ ਵਜੋਂ ਜਾਣੇ ਜਾਂਦੇ ਸਨ। ਉਹ ਯੂ. ਕੇ. ਬੇਸਡ ਪੰਜਾਬੀ ਗਾਇਕ ਸਨ। ਸਫ਼ਰੀ 'ਓ ਚੰਨ ਮੇਰਾ ਮੱਖਣਾ', 'ਪਾਓ ਭੰਗੜਾ', 'ਗੱਲ ਸੁਣ ਕੁੜੀਏ' ਅਤੇ 'ਨੱਚਦੀ ਨੂੰ' ਵਰਗੇ ਪ੍ਰਸਿੱਧ ਟਰੈਕਾਂ ਨਾਲ ਮਸ਼ਹੂਰ ਹੋਏ ਸਨ।

Latest news

supreme-court-gives-rajpal-yadav-2-weeks-to-repay-dues
Punjabi

ਸੁਪਰੀਮ ਕੋਰਟ ਵੱਲੋਂ ਰਾਜਪਾਲ ਯਾਦਵ ਨੂੰ ਬਕਾਇਆ ਰਕਮ ਮੋੜਨ ਲਈ 2 ਹਫ਼ਤਿਆਂ ਦਾ ਦਿੱਤਾ ਆਖ਼ਰੀ ਮੌਕਾ

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਅਦਾਕਾਰ ਰਾਜਪਾਲ ਯਾਦਵ ਨੂੰ ਇਕ ਨਿੱਜੀ ਕੰਪਨੀ ਦਾ ਬਕਾਇਆ ਪੈਸਾ ਮੋੜਨ ਲਈ ਠੋਸ ਪ੍ਰਸਤਾਵ ਨਾਲ ਆਉਣ ਲਈ 2 ਹਫ਼ਤਿਆਂ ਦਾ ਆਖ਼ਰੀ ਮੌਕਾ ਦਿੱਤਾ ਅਤੇ ਉਨ੍ਹਾਂ ਨੂੰ ਅਦਾਲਤ ਦੀ ਰਜਿਸਟਰੀ ਵਿਚ 2 ਕਰੋੜ ਰੁਪਏ ਜਮ੍ਹਾ ਕਰਵਾਉਣ ਦਾ ਹੁਕਮ ਦਿੱਤਾ। ਸ਼ਿਕਾਇਤਕਰਤਾ ਦਾ ਦੋਸ਼ ਹੈ ਕਿ 2010 ਵਿਚ ਇਕ ਫ਼ਿਲਮ ਲਈ ਦਿੱਤੀ ਗਈ 5 ਕਰੋੜ ਰੁਪਏ ਦੀ ਆਰਥਿਕ ਮਦਦ ਦੇ ਨਿਪਟਾਰੇ ਵਜੋਂ, 2013 ਵਿਚ ਰਾਜਪਾਲ ਨੇ 1.05 ਕਰੋੜ ਰੁਪਏ ਦੇ 7 ਚੈੱਕ ਦਿੱਤੇ ਸਨ। ਕੰਪਨੀ ਦਾ ਦੋਸ਼ ਹੈ ਕਿ ਇਹ ਚੈੱਕ ਬਾਊਂਸ ਹੋ ਗਏ।
diljit-dosanjh-announces-ahmedabad-show-on-november-21
Punjabi

ਦਿਲਜੀਤ ਦੋਸਾਂਝ ਨੇ ਕੀਤਾ ਐਲਾਨ: 21 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਲਾਉਣਗੇ ਰੌਣਕਾਂ

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਲੰਡਨ ਦੇ ਇਤਿਹਾਸਕ ਵੈਂਬਲੇ ਸਟੇਡੀਅਮ ਵਿੱਚ ਪ੍ਰੋਗਰਾਮ ਕਰਨ ਵਾਲੇ ਪਹਿਲੇ ਪੰਜਾਬੀ ਕਲਾਕਾਰ ਵਜੋਂ ਇਤਿਹਾਸ ਰਚ ਦਿੱਤਾ ਹੈ। ਇਸ ਤੋਂ ਕੁਝ ਘੰਟਿਆਂ ਬਾਅਦ ਹੀ ਉਨ੍ਹਾਂ ਨੇ ਆਪਣੇ ਭਾਰਤ ਦੌਰੇ ਦਾ ਐਲਾਨ ਕਰਦਿਆਂ 21 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਸ਼ੋਅ ਕਰਨ ਦਾ ਐਲਾਨ ਕੀਤਾ ਹੈ।
ranveer-singh-and-deepika-padukone-share-adorable-photos-of-daughter-dua-await-second-child
Punjabi

ਰਣਵੀਰ-ਦੀਪਿਕਾ ਨੇ ਸਾਂਝੀਆਂ ਕੀਤੀਆਂ ਧੀ ਦੁਆ ਦੀਆਂ ਪਿਆਰੀਆਂ ਤਸਵੀਰਾਂ, ਦੂਜੇ ਬੱਚੇ ਦੀ ਕਰ ਰਹੇ ਉਡੀਕ

ਬਾਲੀਵੁੱਡ ਦੇ ਪਾਵਰ ਕਪਲ, ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ, ਆਪਣੇ ਦੂਜੇ ਬੱਚੇ ਦੇ ਆਉਣ ਦੀ ਉਡੀਕ ਕਰ ਰਹੇ ਹਨ। ਇਸ ਦੌਰਾਨ, ਉਸ ਨੇ ਆਪਣੇ ਇੰਸਟਾਗ੍ਰਾਮ ਪਰਿਵਾਰ ਨਾਲ ਦੁਆ ਦੀਆਂ ਕੁਝ ਪਿਆਰੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਮੰਗਲਵਾਰ ਨੂੰ, ਰਣਵੀਰ ਅਤੇ ਦੀਪਿਕਾ ਨੇ ਇਕ ਸਾਂਝੀ ਪੋਸਟ ਸਾਂਝੀ ਕੀਤੀ, ਜਿਸ 'ਚ ਕੈਪਸ਼ਨ ਦਿੱਤਾ ਗਿਆ ਸੀ: "ਬੇਬੀ ਦੁਆ ਅਤੇ ਸਾਡੇ ਦਿਲ ਵੱਡੇ ਹੋ ਰਹੇ ਹਨ! ਤੁਹਾਡੇ ਆਸ਼ੀਰਵਾਦ ਲਈ ਧੰਨਵਾਦ! (ਬੁਰੀ ਨਜ਼ਰ ਅਤੇ ਹੱਥ ਜੋੜਨ ਵਾਲਾ ਇਮੋਜੀ) @deepikapadukone।"
sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link