Nov 21, 2023 8:07 PM - CONNECT NEWS

ਪੰਜਾਬੀ ਗਾਇਕ ਅਤੇ ਅਦਾਕਾਰ ਗੁਰਨਾਮ ਭੁੱਲਰ ਨਵਜੋਤ ਭੁੱਲਰ ਨਾਲ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ।
ਦਿਲਚਸਪ ਗੱਲ ਇਹ ਹੈ ਕਿ ਗੁਰਨਾਮ ਨੇ ਆਪਣੇ ਵਿਆਹ ਸਮਾਗਮ ਦੀ ਕੋਈ ਵੀ ਵੀਡੀਓ ਜਾਂ ਤਸਵੀਰ ਸਾਂਝੀ ਨਹੀਂ ਕੀਤੀ ਹੈ।
ਨਾਲ ਹੀ, ਉਨ੍ਹਾਂ ਦੀ ਪਤਨੀ ਅਤੇ ਉਸ ਦੇ ਪਰਿਵਾਰ ਬਾਰੇ ਵੀ ਜ਼ਿਆਦਾ ਜਾਣਕਾਰੀ ਨਹੀਂ ਮਿਲੀ ਹੈ।
ਉਨ੍ਹਾਂ ਦੇ ਵਿਆਹ ਸਮਾਰੋਹ ਵਿਚ ਕਰਤਾਰ ਚੀਮਾ, ਹਰਭਜਨ ਮਾਨ ਸਮੇਤ ਹੋਰ ਪੰਜਾਬੀ ਅਦਾਕਾਰਾਂ ਅਤੇ ਗਾਇਕਾਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਨੇ ਵਿਆਹ ਵਿਚ ਪ੍ਰਫੋਰਮ ਵੀ ਕੀਤਾ।




