16.75C Vancouver
ADS

Oct 8, 2025 6:52 AM - Connect Newsroom

ਸੜਕ ਹਾਦਸੇ ਤੋਂ ਕੁਝ ਦਿਨ ਬਾਅਦ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਮੌਤ

Share On
punjabi-singer-rajvir-jawanda-dies-days-after-road-accident
Punjabi singer Rajvir Jawanda dies 11 days after road accident in Himachal Pradesh. (Photo: Facebook/Rajvir Jawanda)

ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਦਾ ਦਾ 8 ਅਕਤੂਬਰ, 2025 ਨੂੰ 35 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ ਹੈ। ਜਵੰਦਾ ਨੂੰ 27 ਸਤੰਬਰ ਨੂੰ ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਮੋਟਰਸਾਈਕਲ ਹਾਦਸੇ ਵਿੱਚ ਸਿਰ ਅਤੇ ਰੀੜ੍ਹ ਦੀ ਹੱਡੀ ਵਿੱਚ ਗੰਭੀਰ ਸੱਟਾਂ ਲੱਗੀਆਂ ਸਨ।ਜਵੰਦਾ ਦੇ ਦੇਹਾਂਤ ਨਾਲ ਉਨ੍ਹਾਂ ਦੇ ਚਾਹੁਣ ਵਾਲਿਆਂ ਵਿਚ ਸੋਗ ਦੀ ਲਹਿਰ ਹੈ।

ਪਿਛਲੇ ਕਰੀਬ ਦੋ ਹਫ਼ਤਿਆਂ ਤੋਂ ਜਵੰਦਾ ਹਸਪਤਾਲ ਵਿਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਸੀ। ਹਾਦਸੇ ਮੌਕੇ ਜਵੰਦਾ ਆਪਣੇ ਮੋਟਰਸਾਈਕਲ 'ਤੇ ਸ਼ਿਮਲਾ ਜਾ ਰਿਹਾ ਸੀ। ਪੰਜਾਬੀ ਇੰਡਸਟਰੀ ਦੇ ਕਈ ਕਲਾਕਾਰਾਂ ਅਤੇ ਸਿਆਸੀ ਆਗੂਆਂ ਨੇ ਉਨ੍ਹਾਂ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Latest news

bobby-deols-bandar-to-premiere-on-zee5-on-august-28
Punjabi

ਬੌਬੀ ਦਿਓਲ ਦੀ ਫਿਲਮ ‘ਬੰਦਰ’ 28 ਅਗਸਤ ਨੂੰ ZEE5 ’ਤੇ ਹੋਵੇਗੀ ਰਿਲੀਜ਼

ਥੀਏਟਰ ਵਿੱਚ ਰਿਲੀਜ਼ ਹੋਣ ਤੋਂ ਬਾਅਦ ਚਰਚਾ ਵਿੱਚ ਰਹੀ ਅਨੁਰਾਗ ਕਸ਼ਯਪ ਦੀ ਫਿਲਮ “ਬੰਦਰ”, ਜਿਸ ਵਿੱਚ ਬੌਬੀ ਦਿਓਲ ਮੁੱਖ ਭੂਮਿਕਾ ਵਿੱਚ ਹਨ, ਹੁਣ ਡਿਜੀਟਲ ਪ੍ਰੀਮੀਅਰ ਦੇ ਲਈ ਤਿਆਰ ਹੈ। ਸਟ੍ਰੀਮਿੰਗ ਪਲੇਟਫਾਰਮ ਜ਼ੀ5 ਨੇ ਬੀਤੇ ਦਿਨ ਐਲਾਨ ਕੀਤਾ ਕਿ ਇਹ ਫਿਲਮ ਇਸ ਮਹੀਨੇ ਦੇ ਅੰਤ ਵਿੱਚ ਰਿਲੀਜ਼ ਹੋਵੇਗੀ।
taapsee-pannus-gandhari-to-release-on-netflix-on-september-3
Punjabi

ਤਾਪਸੀ ਪੰਨੂ ਦੀ 'ਗਾਂਧਾਰੀ' 3 ਸਤੰਬਰ ਨੂੰ ਨੈੱਟਫਲਿਕਸ 'ਤੇ ਹੋਵੇਗੀ ਰਿਲੀਜ਼

ਤਾਪਸੀ ਪੰਨੂ ਸਟਾਰਰ ਫਿਲਮ 'ਗਾਂਧਾਰੀ' 3 ਸਤੰਬਰ ਨੂੰ ਨੈੱਟਫਲਿਕਸ 'ਤੇ ਰਿਲੀਜ਼ ਹੋਵੇਗੀ। ਦੇਵਾਸ਼ੀਸ਼ ਮਖੀਜਾ ਵਲੋਂ ਨਿਰਦੇਸ਼ਤ, ਇਹ ਫਿਲਮ ਕਨਿਕਾ ਢਿੱਲੋਂ ਦੁਆਰਾ ਬਣਾਈ ਗਈ ਹੈ। ਇਸ ਫਿਲਮ ਵਿੱਚ ਇਸ਼ਵਾਕ ਸਿੰਘ, ਛਾਇਆ ਕਦਮ, ਸਵਾਸਤਿਕਾ ਮੁਖਰਜੀ, ਮੀਤਾ ਵਸ਼ਿਸ਼ਟ ਅਤੇ ਜਤਿਨ ਸਰਨਾ ਵੀ ਮੁੱਖ ਭੂਮਿਕਾਵਾਂ ਵਿੱਚ ਹਨ।
karan-aujla-gets-angry-at-fan-during-australia-concert
Punjabi

ਕਰਨ ਔਜਲਾ ਆਸਟ੍ਰੇਲੀਆ ’ਚ ਫੈਨ ’ਤੇ ਭੜਕੇ, ਸਟੇਜ ’ਤੇ ਜੈਕੇਟ ਸੁੱਟਣ ਤੋਂ ਬਾਅਦ ਰੋਕਿਆ ਸ਼ੋਅ

ਪੰਜਾਬੀ ਗਾਇਕ ਕਰਨ ਔਜਲਾ ਆਸਟ੍ਰੇਲੀਆ ਵਿੱਚ ਇੱਕ ਸੰਗੀਤ ਸਮਾਰੋਹ ਦੌਰਾਨ ਇੱਕ ਪ੍ਰਸ਼ੰਸਕ ਤੇ ਭੜਕ ਗਏ। ਐਡੀਲੇਡ ਵਿੱਚ ਆਪਣੇ ਲਾਈਵ ਸ਼ੋਅ ਦੌਰਾਨ, ਇੱਕ ਪ੍ਰਸ਼ੰਸਕ ਨੇ ਸਟੇਜ 'ਤੇ ਇੱਕ ਜੈਕੇਟ ਸੁੱਟ ਦਿੱਤੀ।
7-dogs-trailer-released-salman-khan-and-sanjay-dutts-action-packed-reunion-raises-excitement
Punjabi

'7 ਡੌਗਜ਼': ਸਲਮਾਨ ਖਾਨ ਅਤੇ ਸੰਜੈ ਦੱਤ ਦੀ ਐਕਸ਼ਨ ਫਿਲਮ ਦਾ ਧਮਾਕੇਦਾਰ ਟ੍ਰੇਲਰ ਰਿਲੀਜ਼

ਗਲੋਬਲ ਐਕਸ਼ਨ-ਥ੍ਰਿਲਰ ਫਿਲਮ '7 ਡੌਗਜ਼' ਦਾ ਭਾਰਤੀ ਰਿਲੀਜ਼ ਟ੍ਰੇਲਰ ਵੀਰਵਾਰ ਨੂੰ ਅਦਾਕਾਰ ਸਲਮਾਨ ਖਾਨ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਇਹ ਫਿਲਮ ਇਸ ਸਾਲ 21 ਅਗਸਤ ਨੂੰ ਭਾਰਤ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ।ਇਸ ਟ੍ਰੇਲਰ ਵਿੱਚ ਸਲਮਾਨ ਖਾਨ ਅਤੇ ਸੰਜੇ ਦੱਤ ਦੀਆਂ ਖਾਸ ਐਕਸ਼ਨ ਪੇਸ਼ਕਾਰੀਆਂ ਦੇਖਣ ਨੂੰ ਮਿਲਦੀਆਂ ਹਨ, ਜਿਸ ਨਾਲ ਬਾਲੀਵੁੱਡ ਦੇ ਇਨ੍ਹਾਂ ਦਿੱਗਜ ਸਿਤਾਰਿਆਂ ਦਾ ਲੰਬੇ ਸਮੇਂ ਬਾਅਦ ਪਰਦੇ 'ਤੇ ਮੁੜ ਮਿਲਾਪ ਹੋਇਆ ਹੈ।
mithun-chakraborty-undergoes-successful-surgery-suvendu-adhikari-visits-him-in-kolkata-hospital
Punjabi

ਮਿਥੁਨ ਚੱਕਰਵਰਤੀ ਦੀ ਸਰਜਰੀ ਸਫਲ, ਸ਼ੁਭੇਂਦੂ ਅਧਿਕਾਰੀ ਨੇ ਹਸਪਤਾਲ ਪਹੁੰਚ ਕੇ ਕੀਤੀ ਮੁਲਾਕਾਤ

ਸੀਨੀਅਰ ਅਦਾਕਾਰ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਦੀ ਵੀਰਵਾਰ ਨੂੰ ਸਰਜਰੀ ਹੋਈ। ਇਸ ਤੋਂ ਬਾਅਦ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਸ਼ੁੱਕਰਵਾਰ ਸਵੇਰੇ ਕੋਲਕਾਤਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਨ੍ਹਾਂ ਨੂੰ ਮਿਲਣ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link