17.23C Vancouver
ADS

Aug 29, 2025 1:05 PM - Connect Newsroom

ਪੰਜਾਬ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਕਲਾਕਾਰਾਂ ਵਲੋਂ ਇਕ ਜੁੱਟ ਹੋਣ ਦਾ ਸੱਦਾ

Share On
punjabs-flood-crisis-celebrities-unite-to-amplify-the-call-for-action
Celebrities like Gippy Grewal joined the chorus, sharing extensive posts detailing the devastation and urging collective action.(Photo: Instagram/gippygrewal)

ਭਾਰੀ ਬਰਸਾਤ ਅਤੇ ਹੜ੍ਹ ਦੇ ਪਾਣੀ ਨੇ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਤਬਾਹੀ ਮਚਾਉਣ ਦਾ ਸਿਲਸਿਲਾ ਜਾਰੀ ਰੱਖਿਆ ਹੋਇਆ ਹੈ।ਸਥਿਤੀ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ। ਜਿਸ ਕਾਰਨ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਨੂੰ ਆਪਣੇ ਘਰ ਬਾਹਰ ਛੱਡ ਕੇ ਜਾਣਾ ਪਿਆ ਅਤੇ ਹੁਣ ਉਨ੍ਹਾਂ ਨੂੰ ਸਹਾਇਤਾ ਦੀ ਸਖਤ ਲੋੜ ਹੈ। ਪੰਜਾਬ ਦਾ ਜਨ-ਜੀਵਨ ਬੁਰੀ ਤਰ੍ਰਾਂ ਉਲਝ ਕੇ ਰਹਿ ਗਿਆ ਹੈ। ਫਸਲਾਂ ਦੇ ਨਾਲ-ਨਾਲ ਪਸ਼ੂ ਧਨ ਦਾ ਵੀ ਭਾਰੀ ਨੁਕਸਾਨ ਹੋਇਆ ਅਤੇ ਕਈ ਲੋਕਾਂ ਦੀਆਂ ਕੀਮਤੀ ਜਾਨਾਂ ਵੀ ਗਈਆਂ।

ਇਸ ਸੰਕਟ ਦੇ ਸਾਹਮਣੇ ਸਰਕਾਰ ਦਾ ਹੁੰਗਾਰਾ ਬਹੁਤ ਘੱਟ ਹੋਣ ਕਰਕੇ ਵੀ ਜਨਤਾ ਵਿੱਚ ਨਿਰਾਸ਼ਾ ਵੱਧ ਰਹੀ ਹੈ। ਇਸ ਤਬਾਹੀ ਦੀਆਂ ਕਹਾਣੀਆਂ ਦੇਸ਼-ਵਿਦੇਸ਼ ਵਿੱਚ ਫੈਲ ਰਹੀਆਂ ਹਨ। ਇਸ ਸੰਬੰਧ ਵਿੱਚ ਇਕ ਦ੍ਰਿੜ ਕਦਮ ਚੁੱਕਦਿਆਂ ਕੌਮਾਂਤਰੀ ਪ੍ਰਸਿੱਧੀ ਪ੍ਰਾਪਤ ਕਲਾਕਾਰ ਦਿਲਜੀਤ ਦੋਸਾਂਝ ਨੇ ਇਸ ਸਥਿਤੀ ਦਾ ਜ਼ਿਕਰ ਇੰਸਟਾਗ੍ਰਾਮ 'ਤੇ ਕੀਤਾ ਅਤੇ ਆਪਣੇ ਸਾਥੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਲੋਕਾਂ ਦੀ ਮਦਦ ਲਈ ਇਕਜੁੱਟ ਹੋਣ।

ਗਿੱਪੀ ਗਰੇਵਾਲ ਵੀ ਇਸ ਮੁਹਿੰਮ ਵਿੱਚ ਸ਼ਾਮਲ ਹੋਇਆ ਅਤੇ ਉਸ ਨੇ ਵੀ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਇਸ ਦਰਦਨਾਕ ਸਥਿਤੀ ਦਾ ਜ਼ਿਕਰ ਕੀਤਾ। ਅਸਲ ਵਿੱਚ ਅਜਿਹੀਆਂ ਸ਼ਖਸੀਅਤਾਂ ਆਪਣੇ ਲੱਖਾਂ ਪ੍ਰਸ਼ੰਸਕਾਂ ਦੇ ਨਾਲ-ਨਾਲ ਆਮ ਲੋਕਾਂ ਵਿੱਚ ਵੀ ਇਕ ਮੁਹਿੰਮ ਛੇੜ ਸਕਦੀਆਂ ਹਨ ਤਾਂ ਜੋ ਇਸ ਕੁਦਰਤੀ ਆਫਤ ਤੋਂ ਆਪਣੇ ਵਤਨ ਵਾਸੀਆਂ ਨੂੰ ਉਭਾਰਣ ਲਈ ਯੋਗਦਾਨ ਪਾਉਣ ਵਾਸਤੇ ਉਹ ਅੱਗੇ ਆਉਣ।

Latest news

7-dogs-trailer-released-salman-khan-and-sanjay-dutts-action-packed-reunion-raises-excitement
Punjabi

'7 ਡੌਗਜ਼': ਸਲਮਾਨ ਖਾਨ ਅਤੇ ਸੰਜੈ ਦੱਤ ਦੀ ਐਕਸ਼ਨ ਫਿਲਮ ਦਾ ਧਮਾਕੇਦਾਰ ਟ੍ਰੇਲਰ ਰਿਲੀਜ਼

ਗਲੋਬਲ ਐਕਸ਼ਨ-ਥ੍ਰਿਲਰ ਫਿਲਮ '7 ਡੌਗਜ਼' ਦਾ ਭਾਰਤੀ ਰਿਲੀਜ਼ ਟ੍ਰੇਲਰ ਵੀਰਵਾਰ ਨੂੰ ਅਦਾਕਾਰ ਸਲਮਾਨ ਖਾਨ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਇਹ ਫਿਲਮ ਇਸ ਸਾਲ 21 ਅਗਸਤ ਨੂੰ ਭਾਰਤ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ।ਇਸ ਟ੍ਰੇਲਰ ਵਿੱਚ ਸਲਮਾਨ ਖਾਨ ਅਤੇ ਸੰਜੇ ਦੱਤ ਦੀਆਂ ਖਾਸ ਐਕਸ਼ਨ ਪੇਸ਼ਕਾਰੀਆਂ ਦੇਖਣ ਨੂੰ ਮਿਲਦੀਆਂ ਹਨ, ਜਿਸ ਨਾਲ ਬਾਲੀਵੁੱਡ ਦੇ ਇਨ੍ਹਾਂ ਦਿੱਗਜ ਸਿਤਾਰਿਆਂ ਦਾ ਲੰਬੇ ਸਮੇਂ ਬਾਅਦ ਪਰਦੇ 'ਤੇ ਮੁੜ ਮਿਲਾਪ ਹੋਇਆ ਹੈ।
mithun-chakraborty-undergoes-successful-surgery-suvendu-adhikari-visits-him-in-kolkata-hospital
Punjabi

ਮਿਥੁਨ ਚੱਕਰਵਰਤੀ ਦੀ ਸਰਜਰੀ ਸਫਲ, ਸ਼ੁਭੇਂਦੂ ਅਧਿਕਾਰੀ ਨੇ ਹਸਪਤਾਲ ਪਹੁੰਚ ਕੇ ਕੀਤੀ ਮੁਲਾਕਾਤ

ਸੀਨੀਅਰ ਅਦਾਕਾਰ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਦੀ ਵੀਰਵਾਰ ਨੂੰ ਸਰਜਰੀ ਹੋਈ। ਇਸ ਤੋਂ ਬਾਅਦ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਸ਼ੁੱਕਰਵਾਰ ਸਵੇਰੇ ਕੋਲਕਾਤਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਨ੍ਹਾਂ ਨੂੰ ਮਿਲਣ ਗਏ।
bigg-boss-season-20-teaser-released-premiere-set-for-sept-6
Punjabi

‘ਬਿੱਗ ਬੌਸ’ ਦੇ 20ਵੇਂ ਸੀਜ਼ਨ ਦਾ ਟੀਜ਼ਰ ਜਾਰੀ, ਛੇ ਸਤੰਬਰ ਤੋਂ ਹੋਵੇਗਾ ਪ੍ਰਸਾਰਨ

ਰਿਐਲਿਟੀ ਸ਼ੋਅ 'ਬਿੱਗ ਬੌਸ' ਦੇ 20ਵੇਂ ਸੀਜ਼ਨ ਦਾ ਪਹਿਲਾ 'ਟੀਜ਼ਰ' ਮੰਗਲਵਾਰ ਨੂੰ ਜਾਰੀ ਕਰ ਦਿੱਤਾ ਗਿਆ ਹੈ।ਜਿਓ ਹੌਟਸਟਾਰ ਅਤੇ ਕਲਰਜ਼ ਚੈਨਲ ਨੇ ਮੰਗਲਵਾਰ ਨੂੰ ਇਹ ਟੀਜ਼ਰ ਜਾਰੀ ਕੀਤਾ ਜਿਸ ਵਿੱਚ ਸ਼ੋਅ ਦੀ ਮੇਜ਼ਬਾਨੀ ਇੱਕ ਵਾਰ ਫਿਰ ਉੱਘੇ ਅਦਾਕਾਰ ਸਲਮਾਨ ਖ਼ਾਨ ਕਰਨਗੇ ਅਤੇ ਇਸ ਦਾ ਪ੍ਰਸਾਰਨ ਛੇ ਸਤੰਬਰ ਤੋਂ ਸ਼ੁਰੂ ਹੋਵੇਗਾ।
mahabharat-actor-pradeep-rawat-cremated-in-mumbai-film-fraternity-pays-final-respects
Punjabi

ਮਹਾਭਾਰਤ ਦੇ ਅਦਾਕਾਰ ਪ੍ਰਦੀਪ ਰਾਵਤ ਦਾ ਮੁੰਬਈ ਵਿੱਚ ਹੋਇਆ ਅੰਤਿਮ ਸੰਸਕਾਰ

ਅਦਾਕਾਰ ਪ੍ਰਦੀਪ ਰਾਵਤ ਦਾ ਅੰਤਿਮ ਸੰਸਕਾਰ ਅੱਜ ਮੁੰਬਈ ਦੇ ਬੈਸਟ ਕਲੋਨੀ ਨੇੜੇ ਗੋਰੇਗਾਓਂ ਵਿੱਚ ਕੀਤਾ ਗਿਆ। ਉਨ੍ਹਾਂ ਦਾ ਪੁੱਤਰ ਵਿਕਰਮਾਦਿਤਿਆ ਆਪਣੇ ਪਿਤਾ ਦੀ ਦੇਹ ਦੇਖ ਕੇ ਭਾਵੁਕ ਹੋ ਗਏ।'ਲਗਾਨ' ਅਤੇ 'ਗਜਨੀ' ਵਰਗੀਆਂ ਫਿਲਮਾਂ ਵਿੱਚ ਨਜ਼ਰ ਆਏ ਪ੍ਰਦੀਪ ਰਾਵਤ ਦਾ ਮੰਗਲਵਾਰ ਸ਼ਾਮ 74 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ।
punjab-born-pallavi-mukhija-crowned-mrs-canada-world-2026
Punjabi

ਪੰਜਾਬ ਦੀ ਧੀ ਪੱਲਵੀ ਮੁਖੀਜਾ ਬਣੀ ਮਿਸਿਜ਼ ਕੈਨੇਡਾ ਵਰਲਡ 2026

ਪੱਲਵੀ ਮੁਖੀਜਾ,ਜੋ ਕਿ ਮੂਲ ਰੂਪ ਵਿੱਚ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਗੁਰਾਇਆ ਦੀ ਰਹਿਣ ਵਾਲੀ ਹੈ ਅਤੇ ਹੁਣ ਕੈਨੇਡਾ ਵਿੱਚ ਵਸ ਗਈ ਹੈ, ਨੂੰ 25 ਜੁਲਾਈ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਦੇ ਬੈੱਲ ਪਰਫਾਰਮਿੰਗ ਆਰਟਸ ਸੈਂਟਰ ਵਿਖੇ ਹੋਏ ਰਾਸ਼ਟਰੀ ਮੁਕਾਬਲੇ ਵਿੱਚ ਮਿਸਿਜ਼ ਕੈਨੇਡਾ ਵਰਲਡ 2026 ਦਾ ਤਾਜ ਪਹਿਨਾਇਆ ਗਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link