17.48C Vancouver
ADS

Jul 29, 2025 5:06 PM - Connect Newsroom

ਰਾਜ ਕੁੰਦਰਾ ਨੇ ਫਿਲਮ 'ਮੇਹਰ' ਨਾਲ ਪਾਲੀਵੁੱਡ 'ਚ ਕੀਤਾ ਡੈਬਿਊ

Share On
raj-kundra-makes-his-pollywood-debut-with-mehar
"Mehar" unfolds an emotional and motivating story that delves into the struggles and triumphs of its characters, showcasing the power of resilience and hope. (Photo: Instagram/onlyrajkundra)

ਖੂਬਸੂਰਤ ਬਾਲੀਵੁੱਡ ਅਦਾਕਾਰਾ ਦੇ ਪਤੀ ਰਾਜ ਕੁੰਦਰਾ ਪੰਜਾਬੀ ਫਿਲਮ ਇੰਡਸਟਰੀ 'ਚ ਐਂਟਰੀ ਕਰਨ ਜਾ ਰਹੇ ਹਨ। ਫਿਲਮ ਦਾ ਟੀਜ਼ਰ ਵੀ ਹਾਲ ਹੀ 'ਚ ਰਿਲੀਜ਼ ਹੋਇਆ ਹੈ। ਇਸਦੀ ਜਾਣਕਾਰੀ ਰਾਜ ਕੁੰਦਰਾ ਨੇ ਖੁਦ ਸੋਸ਼ਲ ਮੀਡੀਆ ਪੋਸਟ ਰਾਹੀਂ ਦਿੱਤੀ ਹੈ।

ਰਾਜ ਕੁੰਦਰਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ 'ਮੇਹਰ' ਫਿਲਮ ਦਾ ਇਕ ਪੋਸਟਰ ਸਾਂਝਾ ਕੀਤਾ ਹੈ। ਹਾਲ ਹੀ 'ਚ ਰਿਲੀਜ਼ ਹੋਏ ਟੀਜ਼ਰ ਵਿਚ ਰਾਜ ਕੁੰਦਰਾ ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਦੀ ਪਤਨੀ ਗੀਤਾ ਬਸਰਾ ਨਾਲ ਲੀਡ ਰੋਲ ਵਿਚ ਨਜ਼ਰ ਆ ਰਹੇ ਹਨ।

ਦੋਵੇਂ 'ਮੇਹਰ' ਫਿਲਮ ਨਾਲ ਆਪਣੀ ਸ਼ਾਨਦਾਰ ਸ਼ੁਰੂਆਤ ਕਰਨ ਜਾ ਰਹੇ ਹਨ। ਦੱਸ ਦੇਈਏ ਕਿ ਗੀਤਾ ਬਸਰਾ ਬਾਲੀਵੁੱਡ ਦੀਆਂ ਕਈ ਫਿਲਮਾਂ ਕਰ ਚੁੱਕੀ ਹੈ ਪਰ ਪਾਲੀਵੁੱਡ 'ਚ ਉਨ੍ਹਾਂ ਦੀ ਇਹ ਪਹਿਲੀ ਫਿਲਮ ਹੋਵੇਗੀ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਗੀਤਾ ਬਸਰਾ ਨੇ ਪਿਛਲੇ ਕਾਫੀ ਸਮੇਂ ਤੋਂ ਫਿਲਮਾਂ ਤੋਂ ਦੂਰੀ ਬਣਾਈ ਹੋਈ ਸੀ ਪਰ ਹੁਣ ਉਹ ਫਿਲਮ ਇੰਡਸਟਰੀ 'ਚ ਆਪਣੀ ਕਿਸਮਤ ਆਜ਼ਮਾਉਣ ਲਈ ਮੁੜ ਤਿਆਰ ਹੈ।

ਇਸ ਫਿਲਮ ਦਾ ਨਿਰਦੇਸ਼ਨ ਰਾਕੇਸ਼ ਮਹਿਤਾ ਨੇ ਕੀਤਾ ਹੈ ਜੋ ਇਸ ਤੋਂ ਪਹਿਲਾਂ ਕਈ ਵੱਡੀਆਂ ਫਿਲਮਾਂ ਬਣਾ ਚੁੱਕੇ ਹਨ। ਫਿਲਮ ਦੇ ਨਿਰਮਾਤਾ ਦਿਵਿਆ ਭਟਨਾਗਰ ਤੇ ਐਕੁਰ ਮੀਡੀਆ ਵੱਲੋਂ ਫਿਲਮ ਨੂੰ ਪ੍ਰੋਡੀਊਸ ਕੀਤਾ ਗਿਆ ਹੈ।

ਰਾਜ ਕੁੰਦਰਾ ਤੇ ਗੀਤਾ ਬਸਰਾ ਤੋਂ ਇਲਾਵਾ ਇਸ ਫਿਲਮ ਵਿਚ ਅਗਮਵੀਰ, ਅਸ਼ੀਸ਼ ਦੁੱਗਲ, ਹੌਬੀ ਧਾਲੀਵਾਲ, ਸਵਿਤਾ ਭੱਟੀ, ਬਨਿੰਦਰ ਬੰਨੀ, ਰੁਪਿੰਦਰ ਰੂਪੀ, ਮਨਪ੍ਰੀਤ ਮਨੀ, ਕੁਲਵੀਰ ਸੋਨੀ, ਅੰਕਿਤ ਸਾਗਰ, ਨੇਹਾ ਦਿਆਲ ਵਰਗੇ ਕਈ ਦਿੱਗਜ ਕਲਾਕਾਰ ਨਜ਼ਰ ਆਉਣਗੇ। ਦੱਸ ਦੇਈਏ ਕਿ ਇਸ ਫਿਲਮ ਵਿਚ ਚੀਰਾਂ ਬਾਅਦ ਮਰਹੂਮ ਜਸਪਾਲ ਭੱਟੀ ਦੀ ਪਤਨੀ ਸਵਿਤਾ ਭੱਟੀ ਵੀ ਨਜ਼ਰ ਆਉਣਗੇ। 5 ਸਤੰਬਰ ਨੂੰ ਇਹ ਫਿਲਮ ਵੱਡੇ ਪੱਧਰ 'ਤੇ ਸਿਨੇਮਾਘਰਾਂ 'ਚ ਰਿਲੀਜ਼ ਕੀਤੀ ਜਾਵੇਗੀ।

Latest news

karan-aujla-gets-angry-at-fan-during-australia-concert
Punjabi

ਕਰਨ ਔਜਲਾ ਆਸਟ੍ਰੇਲੀਆ ’ਚ ਫੈਨ ’ਤੇ ਭੜਕੇ, ਸਟੇਜ ’ਤੇ ਜੈਕੇਟ ਸੁੱਟਣ ਤੋਂ ਬਾਅਦ ਰੋਕਿਆ ਸ਼ੋਅ

ਪੰਜਾਬੀ ਗਾਇਕ ਕਰਨ ਔਜਲਾ ਆਸਟ੍ਰੇਲੀਆ ਵਿੱਚ ਇੱਕ ਸੰਗੀਤ ਸਮਾਰੋਹ ਦੌਰਾਨ ਇੱਕ ਪ੍ਰਸ਼ੰਸਕ ਤੇ ਭੜਕ ਗਏ। ਐਡੀਲੇਡ ਵਿੱਚ ਆਪਣੇ ਲਾਈਵ ਸ਼ੋਅ ਦੌਰਾਨ, ਇੱਕ ਪ੍ਰਸ਼ੰਸਕ ਨੇ ਸਟੇਜ 'ਤੇ ਇੱਕ ਜੈਕੇਟ ਸੁੱਟ ਦਿੱਤੀ।
7-dogs-trailer-released-salman-khan-and-sanjay-dutts-action-packed-reunion-raises-excitement
Punjabi

'7 ਡੌਗਜ਼': ਸਲਮਾਨ ਖਾਨ ਅਤੇ ਸੰਜੈ ਦੱਤ ਦੀ ਐਕਸ਼ਨ ਫਿਲਮ ਦਾ ਧਮਾਕੇਦਾਰ ਟ੍ਰੇਲਰ ਰਿਲੀਜ਼

ਗਲੋਬਲ ਐਕਸ਼ਨ-ਥ੍ਰਿਲਰ ਫਿਲਮ '7 ਡੌਗਜ਼' ਦਾ ਭਾਰਤੀ ਰਿਲੀਜ਼ ਟ੍ਰੇਲਰ ਵੀਰਵਾਰ ਨੂੰ ਅਦਾਕਾਰ ਸਲਮਾਨ ਖਾਨ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਇਹ ਫਿਲਮ ਇਸ ਸਾਲ 21 ਅਗਸਤ ਨੂੰ ਭਾਰਤ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ।ਇਸ ਟ੍ਰੇਲਰ ਵਿੱਚ ਸਲਮਾਨ ਖਾਨ ਅਤੇ ਸੰਜੇ ਦੱਤ ਦੀਆਂ ਖਾਸ ਐਕਸ਼ਨ ਪੇਸ਼ਕਾਰੀਆਂ ਦੇਖਣ ਨੂੰ ਮਿਲਦੀਆਂ ਹਨ, ਜਿਸ ਨਾਲ ਬਾਲੀਵੁੱਡ ਦੇ ਇਨ੍ਹਾਂ ਦਿੱਗਜ ਸਿਤਾਰਿਆਂ ਦਾ ਲੰਬੇ ਸਮੇਂ ਬਾਅਦ ਪਰਦੇ 'ਤੇ ਮੁੜ ਮਿਲਾਪ ਹੋਇਆ ਹੈ।
mithun-chakraborty-undergoes-successful-surgery-suvendu-adhikari-visits-him-in-kolkata-hospital
Punjabi

ਮਿਥੁਨ ਚੱਕਰਵਰਤੀ ਦੀ ਸਰਜਰੀ ਸਫਲ, ਸ਼ੁਭੇਂਦੂ ਅਧਿਕਾਰੀ ਨੇ ਹਸਪਤਾਲ ਪਹੁੰਚ ਕੇ ਕੀਤੀ ਮੁਲਾਕਾਤ

ਸੀਨੀਅਰ ਅਦਾਕਾਰ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਦੀ ਵੀਰਵਾਰ ਨੂੰ ਸਰਜਰੀ ਹੋਈ। ਇਸ ਤੋਂ ਬਾਅਦ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਸ਼ੁੱਕਰਵਾਰ ਸਵੇਰੇ ਕੋਲਕਾਤਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਨ੍ਹਾਂ ਨੂੰ ਮਿਲਣ ਗਏ।
bigg-boss-season-20-teaser-released-premiere-set-for-sept-6
Punjabi

‘ਬਿੱਗ ਬੌਸ’ ਦੇ 20ਵੇਂ ਸੀਜ਼ਨ ਦਾ ਟੀਜ਼ਰ ਜਾਰੀ, ਛੇ ਸਤੰਬਰ ਤੋਂ ਹੋਵੇਗਾ ਪ੍ਰਸਾਰਨ

ਰਿਐਲਿਟੀ ਸ਼ੋਅ 'ਬਿੱਗ ਬੌਸ' ਦੇ 20ਵੇਂ ਸੀਜ਼ਨ ਦਾ ਪਹਿਲਾ 'ਟੀਜ਼ਰ' ਮੰਗਲਵਾਰ ਨੂੰ ਜਾਰੀ ਕਰ ਦਿੱਤਾ ਗਿਆ ਹੈ।ਜਿਓ ਹੌਟਸਟਾਰ ਅਤੇ ਕਲਰਜ਼ ਚੈਨਲ ਨੇ ਮੰਗਲਵਾਰ ਨੂੰ ਇਹ ਟੀਜ਼ਰ ਜਾਰੀ ਕੀਤਾ ਜਿਸ ਵਿੱਚ ਸ਼ੋਅ ਦੀ ਮੇਜ਼ਬਾਨੀ ਇੱਕ ਵਾਰ ਫਿਰ ਉੱਘੇ ਅਦਾਕਾਰ ਸਲਮਾਨ ਖ਼ਾਨ ਕਰਨਗੇ ਅਤੇ ਇਸ ਦਾ ਪ੍ਰਸਾਰਨ ਛੇ ਸਤੰਬਰ ਤੋਂ ਸ਼ੁਰੂ ਹੋਵੇਗਾ।
mahabharat-actor-pradeep-rawat-cremated-in-mumbai-film-fraternity-pays-final-respects
Punjabi

ਮਹਾਭਾਰਤ ਦੇ ਅਦਾਕਾਰ ਪ੍ਰਦੀਪ ਰਾਵਤ ਦਾ ਮੁੰਬਈ ਵਿੱਚ ਹੋਇਆ ਅੰਤਿਮ ਸੰਸਕਾਰ

ਅਦਾਕਾਰ ਪ੍ਰਦੀਪ ਰਾਵਤ ਦਾ ਅੰਤਿਮ ਸੰਸਕਾਰ ਅੱਜ ਮੁੰਬਈ ਦੇ ਬੈਸਟ ਕਲੋਨੀ ਨੇੜੇ ਗੋਰੇਗਾਓਂ ਵਿੱਚ ਕੀਤਾ ਗਿਆ। ਉਨ੍ਹਾਂ ਦਾ ਪੁੱਤਰ ਵਿਕਰਮਾਦਿਤਿਆ ਆਪਣੇ ਪਿਤਾ ਦੀ ਦੇਹ ਦੇਖ ਕੇ ਭਾਵੁਕ ਹੋ ਗਏ।'ਲਗਾਨ' ਅਤੇ 'ਗਜਨੀ' ਵਰਗੀਆਂ ਫਿਲਮਾਂ ਵਿੱਚ ਨਜ਼ਰ ਆਏ ਪ੍ਰਦੀਪ ਰਾਵਤ ਦਾ ਮੰਗਲਵਾਰ ਸ਼ਾਮ 74 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link