14.89C Vancouver
ADS

May 20, 2025 12:07 PM - Connect Newsroom

ਸ਼ਾਹਰੁਖ ਖਾਨ ਨਾਲ ਕੰਮ ਕਰੇਗੀ ਰਾਣੀ ਮੁਖਰਜੀ

Share On
rani-mukherji-to-work-with-shah-rukh-khan
It is being said that Rani will play the mother of Suhana Khan’s character — a role that serves as an emotional catalyst in the storyline.(Photo: Instagram/ranimukherjeefp/Shah Rukh Khan)

'ਪਠਾਨ' ਦੀ ਵੱਡੀ ਸਫਲਤਾ ਤੋਂ ਬਾਅਦ ਸ਼ਾਹਰੁਖ ਖਾਨ ਇਕ ਵਾਰ ਫਿਰ ਡਾਇਰੈਕਟਰ ਸਿਧਾਰਥ ਆਨੰਦ ਨਾਲ ਐਕਸ਼ਨ ਭਰਪੂਰ ਪ੍ਰਾਜੈਕਟ ਲਈ ਇਕੱਠੇ ਕੰਮ ਕਰਨਗੇ। ਰੈੱਡ ਚਿਲੀਜ਼ ਅਤੇ ਮਾਰਫਲਿਕਸ ਵਲੋਂ ਸਾਂਝੇ ਤੌਰ 'ਤੇ ਬਣਾਈ ਜਾਣ ਵਾਲੀ ਇਸ ਫਿਲਮ 'ਚ ਸ਼ਾਹਰੁਖ ਅਤੇ ਦੀਪਿਕਾ ਪਾਦੁਕੋਣ ਮੁੱਖ ਭੂਮਿਕਾਵਾਂ ਨਿਭਾਉਣਗੇ।ਸੁਹਾਨਾ ਖਾਨ ਵੀ ਇਸ ਫਿਲਮ ਨਾਲ ਵੱਡੇ ਪਰਦੇ 'ਤੇ ਉਤਰੇਗੀ। ਫਿਲਮ ਦੀ ਟੀਮ 'ਚ ਅਭਿਸ਼ੇਕ ਬਚਨ,ਅਨਿਲ ਕਪੂਰ, ਜੈਕੀ ਸ਼ਰਾਫ, ਅਰਸ਼ਦ ਵਾਰਸੀ, ਜੈਦੀਪ ਅਹਲਾਵਤ ਅਤੇ ਅਭੈ ਵਰਮਾ ਵੀ ਸ਼ਾਮਲ ਹੋਣਗੇ।

ਇਹ ਕਿਹਾ ਜਾ ਰਿਹਾ ਹੈ ਕਿ ਰਾਣੀ ਮੁਖਰਜੀ ਸੁਹਾਨਾ ਖਾਨ ਦੇ ਕਿਰਦਾਰ ਦੀ ਮਾਂ ਦੀ ਭੂਮਿਕਾ ਨਿਭਾਏਗੀ। ਇੱਕ ਅਜਿਹੀ ਭੂਮਿਕਾ ਜੋ ਕਹਾਣੀ ਵਿੱਚ ਇੱਕ ਭਾਵਨਾਤਮਕ ਅਤੇ ਪ੍ਰਰੇਣਾਦਾਇਕ ਰੰਗ ਭਰੇਗੀ। ਰਾਣੀ ਦੇ ਰੋਲ ਵਾਸਤੇ ਉਸ ਨੂੰ ਸਿਰਫ ਪੰਜ ਦਿਨਾਂ ਦੀ ਸ਼ੂਟਿੰਗ ਦੀ ਲੋੜ ਹੈ ਪਰ ਇਸ ਰੋਲ ਨੂੰ ਫਿਲਮ ਦੀ ਕਹਾਣੀ ਦਾ ਕੇਂਦਰੀ ਨੁਕਤਾ ਮੰਨਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਸ਼ਾਹਰੁਖ ਖਾਨ ਨਾਲ ਅਭਿਨੈ ਕਰਨ ਵਾਲੀ ਰਾਣੀ ਮੁਖਰਜੀ ਨੇ ਇਸ ਫਿਲਮ ਦੀ ਸਕ੍ਰਿਪਟ ਸੁਣਦਿਆਂ ਹੀ ਤੁਰੰਤ ਆਪਣੀ ਸਹਿਮਤੀ ਦੇ ਦਿੱਤੀ।

Latest news

ranveer-singh-and-deepika-padukone-share-adorable-photos-of-daughter-dua-await-second-child
Punjabi

ਰਣਵੀਰ-ਦੀਪਿਕਾ ਨੇ ਸਾਂਝੀਆਂ ਕੀਤੀਆਂ ਧੀ ਦੁਆ ਦੀਆਂ ਪਿਆਰੀਆਂ ਤਸਵੀਰਾਂ, ਦੂਜੇ ਬੱਚੇ ਦੀ ਕਰ ਰਹੇ ਉਡੀਕ

ਬਾਲੀਵੁੱਡ ਦੇ ਪਾਵਰ ਕਪਲ, ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ, ਆਪਣੇ ਦੂਜੇ ਬੱਚੇ ਦੇ ਆਉਣ ਦੀ ਉਡੀਕ ਕਰ ਰਹੇ ਹਨ। ਇਸ ਦੌਰਾਨ, ਉਸ ਨੇ ਆਪਣੇ ਇੰਸਟਾਗ੍ਰਾਮ ਪਰਿਵਾਰ ਨਾਲ ਦੁਆ ਦੀਆਂ ਕੁਝ ਪਿਆਰੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਮੰਗਲਵਾਰ ਨੂੰ, ਰਣਵੀਰ ਅਤੇ ਦੀਪਿਕਾ ਨੇ ਇਕ ਸਾਂਝੀ ਪੋਸਟ ਸਾਂਝੀ ਕੀਤੀ, ਜਿਸ 'ਚ ਕੈਪਸ਼ਨ ਦਿੱਤਾ ਗਿਆ ਸੀ: "ਬੇਬੀ ਦੁਆ ਅਤੇ ਸਾਡੇ ਦਿਲ ਵੱਡੇ ਹੋ ਰਹੇ ਹਨ! ਤੁਹਾਡੇ ਆਸ਼ੀਰਵਾਦ ਲਈ ਧੰਨਵਾਦ! (ਬੁਰੀ ਨਜ਼ਰ ਅਤੇ ਹੱਥ ਜੋੜਨ ਵਾਲਾ ਇਮੋਜੀ) @deepikapadukone।"
sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link