15.51C Vancouver
ADS

Jan 20, 2026 2:41 PM - Connect Newsroom - Jasmine Singh

ਗਾਇਕ ਬੀ ਪਰਾਕ ਨੂੰ ਜਾਨ ਤੋਂ ਮਾਰਨ ਦੀ ਮਿਲੀ ਧਮਕੀ, ਮੰਗੀ ਗਈ 10 ਕਰੋੜ ਰੁਪਏ ਦੀ ਫਿਰੌਤੀ

Share On
ransom-shock-for-b-praak-singer-threatened-with-10-crore-demand-police-step-in
According to reports, the Mohali police have registered an extortion case at the Sohana police station against Arju Bishnoi and several unidentified individuals. (Photo: Facebook/B Praak)

ਮਸ਼ਹੂਰ ਪੰਜਾਬੀ ਅਤੇ ਬਾਲੀਵੁੱਡ ਗਾਇਕ ਬੀ ਪਰਾਕ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਜਾਣਕਾਰੀ ਅਨੁਸਾਰ ਲਾਰੈਂਸ ਬਿਸ਼ਨੋਈ ਗੈਂਗ ਨੇ ਗਾਇਕ ਤੋਂ 10 ਕਰੋੜ ਰੁਪਏ ਦੀ ਫਿਰੌਤੀ ਮੰਗੀ ਹੈ। ਇਹ ਧਮਕੀ ਭਰਿਆ ਸੁਨੇਹਾ ਸਿੱਧਾ ਬੀ. ਪਰਾਕ ਨੂੰ ਨਹੀਂ, ਸਗੋਂ ਉਸ ਦੇ ਸਾਥੀ ਕਲਾਕਾਰ ਅਤੇ ਗਾਇਕ ਦਿਲਨੂਰ ਰਾਹੀਂ ਭੇਜਿਆ ਗਿਆ ਸੀ। ਗਾਇਕ ਦਿਲਨੂਰ ਨੇ ਮੁਹਾਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਨੂੰ ਇੱਕ ਧਮਕੀ ਭਰੀ ਕਾਲ ਮਿਲੀ ਹੈ, ਜਿਸ ਵਿੱਚ ਉਸ ਨੂੰ ਆਪਣੇ ਦੋਸਤ ਤੇ ਪੰਜਾਬੀ ਗਾਇਕ ਬੀ ਪਰਾਕ ਨੂੰ 10 ਕਰੋੜ ਰੁਪਏ ਦੇਣ ਲਈ ਆਖਿਆ ਗਿਆ।

ਦਿਲਨੂਰ ਦੇ ਮੁਤਾਬਕ, ਧਮਕੀ ਦੇਣ ਵਾਲੇ ਨੇ ਆਪਣੀ ਪਛਾਣ ਆਰਜ਼ੂ ਬਿਸ਼ਨੋਈ ਦੱਸਦਿਆਂ ਖੁਦ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਸਾਥੀ ਦੱਸਿਆ। ਕਾਲਰ ਨੇ ਚੇਤਾਵਨੀ ਦਿੱਤੀ ਕਿ ਜੇ ਇੱਕ ਹਫ਼ਤੇ ਦੇ ਅੰਦਰ ਪੈਸੇ ਨਾ ਦਿੱਤੇ ਗਏ ਤਾਂ ਬੀ ਪਰਾਕ ਨੂੰ ਗੰਭੀਰ ਨੁਕਸਾਨ ਪਹੁੰਚਾਇਆ ਜਾਵੇਗਾ।

ਦਿਲਨੂਰ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ 5 ਜਨਵਰੀ ਨੂੰ ਉਸ ਨੂੰ ਵਿਦੇਸ਼ੀ ਨੰਬਰ ਤੋਂ ਦੋ ਮਿਸਡ ਕਾਲਾਂ ਆਈਆਂ, ਜਿਨ੍ਹਾਂ ਨੂੰ ਉਸ ਨੇ ਨਜ਼ਰਅੰਦਾਜ਼ ਕਰ ਦਿੱਤਾ। 6 ਜਨਵਰੀ ਨੂੰ ਉਸ ਨੂੰ ਇੱਕ ਹੋਰ ਵਿਦੇਸ਼ੀ ਨੰਬਰ ਤੋਂ ਕਾਲ ਆਈ, ਪਰ ਗੱਲਬਾਤ ਸ਼ੱਕੀ ਲੱਗਣ ਕਾਰਨ ਕਾਲ ਕੱਟ ਦਿੱਤੀ। ਇਸ ਤੋਂ ਤੁਰੰਤ ਬਾਅਦ ਦਿਲਨੂਰ ਨੂੰ ਇੱਕ ਵੌਇਸ ਮੈਸੇਜ ਮਿਲਿਆ, ਜਿਸ ਵਿੱਚ 10 ਕਰੋੜ ਰੁਪਏ ਦੀ ਫ਼ਿਰੌਤੀ ਦੀ ਮੰਗ ਕੀਤੀ ਗਈ। ਆਡੀਓ ਮੈਸੇਜ ਵਿੱਚ ਕਾਲਰ ਨੇ ਧਮਕੀ ਨੂੰ ਹਲਕੇ ਵਿੱਚ ਨਾਲ ਲੈਣ ਦੀ ਗੱਲ ਆਖਦਿਆਂ ਦਾਅਵਾ ਕੀਤਾ ਕਿ ਉਹ ਭਾਰਤ ਤੋਂ ਬਾਹਰ ਬੈਠਾ ਕੰਮ ਕਰ ਰਿਹਾ ਹੈ।

ਦਿਲਨੂਰ ਨੇ 6 ਜਨਵਰੀ ਨੂੰ ਮੁਹਾਲੀ ਦੇ SSP ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਬੀ ਪਰਾਕ, ਜਿਨ੍ਹਾਂ ਦਾ ਅਸਲੀ ਨਾਮ ਪ੍ਰਤੀਕ ਬੱਚਨ ਹੈ, ਅੱਜ ਭਾਰਤੀ ਸੰਗੀਤ ਜਗਤ ਵਿਚ ਇਕ ਪ੍ਰਮੁੱਖ ਹਸਤੀ ਹਨ। "ਕੇਸਰੀ" ਦੇ "ਤੇਰੀ ਮਿੱਟੀ" ਅਤੇ "ਸ਼ੇਰਸ਼ਾਹ" ਦੇ "ਰਾਂਝਾ" ਵਰਗੇ ਸੁਪਰਹਿੱਟ ਗੀਤਾਂ ਲਈ ਜਾਣੇ ਜਾਂਦੇ, ਬੀ ਪਰਾਕ ਨੇ ਇਕ ਸੰਗੀਤ ਨਿਰਮਾਤਾ ਵਜੋਂ ਆਪਣਾ ਕਰੀਅਰ ਸ਼ੁਰੂ ਕੀਤਾ ਅਤੇ ਅੱਜ ਆਪਣੀ ਰੂਹਾਨੀ ਆਵਾਜ਼ ਨਾਲ ਲੱਖਾਂ ਦਿਲਾਂ 'ਤੇ ਰਾਜ ਕਰਦੇ ਹਨ। ਉਨ੍ਹਾਂ ਦੇ ਪ੍ਰਸ਼ੰਸਕ ਅਤੇ ਪਰਿਵਾਰ ਹੁਣ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਬਹੁਤ ਚਿੰਤਤ ਹਨ।

Latest news

sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link