13.79C Vancouver
ADS

May 28, 2026 11:28 AM - Connect Newsroom - Jasmine Singh

ਰਣਵੀਰ ਸਿੰਘ ਨੂੰ 'ਡੌਨ 3' ਛੱਡਣ ਕਾਰਨ ਸਹਿਣਾ ਪਿਆ ਕਰਾਰਾ ਝਟਕਾ

Share On
ranveer-singh-faces-backlash-over-don-3-exit-fwice-issues-non-cooperation-directive
They suggested an upfront payment of ₹10 crores, along with a ₹25 crore discount on future collaborations outside of Don 3, aiming to smooth over relations.(Photo: Facebook/Ranveer Singh)

ਰਣਵੀਰ ਸਿੰਘ ਵਲੋਂ ਫਿਲਮ 'ਡੌਨ 3' ਨੂੰ ਅਲਵਿਦਾ ਕਹਿਣ ਤੋਂ ਬਾਅਦ ਇਸ ਮਾਮਲੇ ਨੇ ਹੋਰ ਜ਼ਿਆਦਾ ਤੂਲ ਫੜ੍ਹ ਲਿਆ ਹੈ। ਪੱਛਮੀ ਭਾਰਤੀ ਸਿਨੇਮਾ ਕਰਮਚਾਰੀਆਂ ਦੀ ਫੈਡਰੇਸ਼ਨ ਨੇ ਅਭਿਨੇਤਾ ਰਣਵੀਰ ਦੇ ਖਿਲਾਫ ਅਸਹਿਯੋਗ ਵਾਲਾ ਕਦਮ ਚੁੱਕਿਆ ਹੈ। ਅਸਲ ਵਿੱਚ ਇਸ ਵਿਵਾਦ ਨੂੰ ਲੈ ਕੇ ਅਭਿਨੇਤਾ ਅਤੇ ਐਕਸੈਲ ਇੰਟਰਟੇਨਮੈਂਟ ਵਿਚਕਾਰ ਤਣਾਅ ਵਧਿਆ ਹੈ।

ਐਕਸਲ ਦੀ ਅਗਵਾਈ ਫਰਹਾਨ ਅਖਤਰ ਅਤੇ ਰਿਤੇਸ਼ ਸਿਧਵਾਨੀ ਕਰ ਰਹੇ ਹਨ। ਮਾਰਚ ਮਹੀਨੇ ਦੌਰਾਨ ਹੋਈ ਇਕ ਮੀਟਿੰਗ ਵਿੱਚ ਆਮਿਰ ਖਾਨ, ਸਾਜਿਦ ਨਾਡੀਆਲਵਾਲਾ ਅਤੇ ਕਰਨ ਜੌਹਰ ਦੀ ਮੌਜੂਦਗੀ ਵਿੱਚ ਇਹ ਦੇਖਿਆ ਗਿਆ ਕਿ ਰਣਵੀਰ ਦੀ ਟੀਮ ਨੇ ਐਕਸਲ ਸਾਹਮਣੇ ਇਕ ਵਿੱਤੀ ਤਜਵੀਜ਼ ਰੱਖੀ ਹੈ। ਉਨ੍ਹਾਂ ਵਲੋਂ ਸੁਝਾਅ ਦਿੱਤਾ ਗਿਆ ਸੀ ਕਿ 10 ਕਰੋੜ ਦੀ ਪੇਸ਼ਗੀ ਅਦਾਇਗੀ ਦੇ ਨਾਲ-ਨਾਲ ਭਵਿੱਖ ਦੇ ਪ੍ਰਾਜੈਕਟ ਵਿੱਚ 25 ਕਰੋੜ ਦੀ ਛੋਟ ਦਿੱਤੀ ਜਾਵੇਗੀ। ਰਣਵੀਰ ਦੀ ਟੀਮ ਦਾ ਮਨੋਰਥ ਸੀ ਕਿ ਸੰਬੰਧਾਂ ਵਿੱਚ ਬਹੁਤਾ ਵਿਗਾੜ ਨਾ ਪਵੇ।

ਦੂਜੇ ਪਾਸੇ ਅਖਤਰ ਅਤੇ ਸਿੰਧਵਾਨੀ ਦੇ ਗਰੁੱਪ ਨੇ ਸਿੰਘ ਦੀ ਤਜਵੀਜ਼ ਨੂੰ ਠੁਕਰਾ ਦਿੱਤਾ ਅਤੇ ਕਿਹਾ ਕਿ ਉਹ ਭਵਿੱਖ ਵਿੱਚ ਉਸ ਨਾਲ ਕੰਮ ਕਰਨ ਵਿੱਚ ਕੋਈ ਰੂਚੀ ਨਹੀਂ ਰੱਖਦੇ। ਨਤੀਜੇ ਵਜੋਂ ਮਾਮਲਾ ਅਜੇ ਸੁਲਝਦਾ ਨਜ਼ਰ ਨਹੀਂ ਆ ਰਿਹਾ। ਐਕਸਲ ਟੀਮ ਸਿੱਧੇ ਮੁਆਵਜ਼ੇ ਦੀ ਮੰਗ ਕਰ ਰਹੀ ਹੈ।

Latest news

kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ankit-balyan-shot-dead-outside-gym-after-gunmen-open-fire
Punjabi

ਜਿਮ ਦੇ ਬਾਹਰ ਅੰਕਿਤ ਬਾਲਿਆਨ ’ਤੇ ਅੰਨ੍ਹੇਵਾਹ ਫਾਇਰਿੰਗ, ਮੌਕੇ ’ਤੇ ਤੋੜਿਆ ਦਮ

ਉੱਤਰ ਪ੍ਰਦੇਸ਼ ਦੇ ਸ਼ਾਮਲੀ ਕੋਤਵਾਲੀ ਖੇਤਰ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਯੂਟਿਊਬਰ ਅਤੇ ਹਰਿਆਣਵੀ ਅਦਾਕਾਰ ਅੰਕਿਤ ਬਾਲਿਆਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
fake-plot-to-threaten-salman-khan-exposed-mumbai-police-uncover-the-truth
Punjabi

ਸਲਮਾਨ ਖਾਨ ਨੂੰ ਧਮਕੀ ਦੇਣ ਦੀ ਸਾਜ਼ਿਸ਼ ਨਿਕਲੀ ਫਰਜ਼ੀ, ਮੁੰਬਈ ਪੁਲਿਸ ਨੇ ਖੋਲ੍ਹਿਆ ਰਾਜ਼

ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਵਿਰੁੱਧ ਜਬਰਨ ਵਸੂਲੀ ਦੀ ਧਮਕੀ ਦੇ ਮਾਮਲੇ ਵਿੱਚ ਫਰਜ਼ੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਸਲਮਾਨ ਖਾਨ ਤੋਂ ਪੈਸੇ ਵਸੂਲਣ ਲਈ ਇੱਕ ਗੈਂਗਸਟਰ ਗਿਰੋਹ ਦੇ ਨਾਮ 'ਤੇ ਜਾਅਲੀ ਵਟਸਐਪ ਚੈਟ ਅਤੇ ਇੱਕ ਜਾਅਲੀ ਪਛਾਣ ਬਣਾਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link