17.46C Vancouver
ADS

Jan 16, 2026 6:28 PM - Connect Newsroom - Jasmine Singh

ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਵਿਦੇਸ਼ਾਂ ਵਿੱਚ ਤੋੜੇ ਰਿਕਾਰਡ

Share On
ranveer-singhs-dhurandhar-shatters-records-overseas
With over $32 million in overseas earnings, Dhurandhar has made waves despite facing a shadow ban in the Middle East. (Photo: Instagram/ranveersingh)

ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਦਾ ਬਾਕਸ ਆਫਿਸ 'ਤੇ ਦਬਦਬਾ ਕਾਇਮ ਹੈ। ਰਿਲੀਜ਼ ਦੇ ਲਗਭਗ ਛੇ ਹਫਤਿਆਂ ਬਾਅਦ ਹੀ ਹੁਣ ਦੁਨੀਆ ਭਰ ਵਿੱਚ 1300 ਕਰੋੜ ਰੁਪਏ ਦੇ ਕਰੀਬ ਪਹੁੰਚ ਗਈ ਹੈ। ਇਸ ਫਿਲਮ ਨੇ ਉੱਤਰੀ ਅਮਰੀਕਾ ਵਿੱਚ ਸਭ ਤੋਂ ਵਧ ਕਮਾਈ ਕਰਨ ਵਾਲੀ ਭਾਰਤੀ ਫਿਲਮ ਦੇ ਤੌਰ 'ਤੇ ਇਕ ਸ਼ਾਨਦਾਰ ਮੁਕਾਮ ਹਾਸਲ ਕੀਤਾ ਹੈ, ਜਿਸ ਨੇ ਐਸ.ਐਸ. ਰਾਜਾਮੌਲੀ ਦੀ 'ਬਾਹੂਬਲੀ ਭਾਗ 2' ਦੇ ਲੰਬੇ ਸਮੇਂ ਤੋਂ ਚੱਲੇ ਆ ਰਹੇ ਰਿਕਾਰਡ ਨੂੰ ਤੋੜ ਦਿੱਤਾ ਹੈ।

ਵਿਦੇਸ਼ਾਂ ਵਿੱਚ 32 ਮਿਲੀਅਨ ਡਾਲਰ ਤੋਂ ਵਧ ਦੀ ਕਮਾਈ ਦੇ ਨਾਲ 'ਧੁਰੰਧਰ' ਨੇ ਮਿਡਲ ਈਸਟ ਵਿੱਚ ਸ਼ੈਡੋ ਬੈਨ ਦਾ ਸਾਹਮਣਾ ਕਰਨ ਦੇ ਬਾਵਜੂਦ ਧੂਮ ਮਚਾ ਦਿੱਤੀ ਹੈ। ਉੱਤਰੀ ਅਮਰੀਕਾ ਵਿੱਚ ਇਸ ਦਾ ਸ਼ਾਨਦਾਰ ਪ੍ਰਦਰਸ਼ਨ ਸਭ ਤੋਂ ਵੱਖ ਰਿਹਾ ਹੈ, ਇਸ ਨੇ ਇਕੱਲੇ ਅਮਰੀਕਾ ਅਤੇ ਕੈਨੇਡਾ ਵਿੱਚ 21 ਮਿਲੀਅਨ ਡਾਲਰ ਦੀ ਕਮਾਈ ਕੀਤੀ ਹੈ, ਜੋ ਭਾਰਤ ਸਿਨੇਮਾ ਲਈ ਇਕ ਇਤਿਹਾਸਕ ਉਪਲੱਬਧੀ ਹੈ।

ਇਸ ਤੋਂ ਇਲਾਵਾ ਧੁਰੰਧਰ, ਹੁਣ ਆਸਟ੍ਰੇਲੀਆ ਵਿੱਚ ਸਭ ਤੋਂ ਵੱਧ ਕਮਾਈ ਕਰਨ ਵਾਲੀ ਭਾਰਤੀ ਫਿਲਮ ਹੈ ਅਤੇ ਦੁਨੀਆ ਭਰ ਵਿੱਚ ਸਭ ਤੋਂ ਵਧ ਕਮਾਈ ਕਰਨ ਵਾਲੀ ਭਾਰਤੀ ਫਿਲਮਾਂ ਦੀ ਲਿਸਟ ਵਿੱਚੋਂ 13ਵੇਂ ਨੰਬਰ 'ਤੇ ਹੈ।

Latest news

ranveer-singh-and-deepika-padukone-share-adorable-photos-of-daughter-dua-await-second-child
Punjabi

ਰਣਵੀਰ-ਦੀਪਿਕਾ ਨੇ ਸਾਂਝੀਆਂ ਕੀਤੀਆਂ ਧੀ ਦੁਆ ਦੀਆਂ ਪਿਆਰੀਆਂ ਤਸਵੀਰਾਂ, ਦੂਜੇ ਬੱਚੇ ਦੀ ਕਰ ਰਹੇ ਉਡੀਕ

ਬਾਲੀਵੁੱਡ ਦੇ ਪਾਵਰ ਕਪਲ, ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ, ਆਪਣੇ ਦੂਜੇ ਬੱਚੇ ਦੇ ਆਉਣ ਦੀ ਉਡੀਕ ਕਰ ਰਹੇ ਹਨ। ਇਸ ਦੌਰਾਨ, ਉਸ ਨੇ ਆਪਣੇ ਇੰਸਟਾਗ੍ਰਾਮ ਪਰਿਵਾਰ ਨਾਲ ਦੁਆ ਦੀਆਂ ਕੁਝ ਪਿਆਰੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਮੰਗਲਵਾਰ ਨੂੰ, ਰਣਵੀਰ ਅਤੇ ਦੀਪਿਕਾ ਨੇ ਇਕ ਸਾਂਝੀ ਪੋਸਟ ਸਾਂਝੀ ਕੀਤੀ, ਜਿਸ 'ਚ ਕੈਪਸ਼ਨ ਦਿੱਤਾ ਗਿਆ ਸੀ: "ਬੇਬੀ ਦੁਆ ਅਤੇ ਸਾਡੇ ਦਿਲ ਵੱਡੇ ਹੋ ਰਹੇ ਹਨ! ਤੁਹਾਡੇ ਆਸ਼ੀਰਵਾਦ ਲਈ ਧੰਨਵਾਦ! (ਬੁਰੀ ਨਜ਼ਰ ਅਤੇ ਹੱਥ ਜੋੜਨ ਵਾਲਾ ਇਮੋਜੀ) @deepikapadukone।"
sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link