8.57C Vancouver
ADS

Sep 4, 2026 3:47 PM - Connect Newsroom - Jasmine Singh

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

Share On
rapper-badshah-and-punjabi-actress-isha-rikhi-separate-after-just-five-months-of-marriage
Badshah and Isha Rikhi part ways just five months after marriage. (Photo: Instagram/badboyshah)

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।

ਦੱਸ ਦੇਈਏ ਕਿ ਪਿਛਲੇ ਕੁਝ ਮਹੀਨਿਆਂ ਤੋਂ ਸੋਸ਼ਲ ਮੀਡੀਆ 'ਤੇ ਦੋਵਾਂ ਬਾਰੇ ਕਾਫ਼ੀ ਚਰਚਾ ਹੋ ਰਹੀ ਹੈ ਅਤੇ ਹੁਣ ਆਖਰਕਾਰ ਦੋਵਾਂ ਨੇ ਇਨ੍ਹਾਂ ਖ਼ਬਰਾਂ ਦੀ ਪੁਸ਼ਟੀ ਕਰ ਦਿੱਤੀ ਹੈ। ਬਾਦਸ਼ਾਹ ਅਤੇ ਈਸ਼ਾ ਨੇ ਸੋਮਵਾਰ ਰਾਤ ਨੂੰ ਆਪਣੀਆਂ-ਆਪਣੀਆਂ ਇੰਸਟਾਗ੍ਰਾਮ ਪੋਸਟਾਂ ਵਿੱਚ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਆਪਸੀ ਸਹਿਮਤੀ ਨਾਲ ਵੱਖ ਹੋਣ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਨੇ ਪੋਸਟ ਵਿਚ ਕਿਹਾ, "ਮੈਂ ਅਤੇ ਈਸ਼ਾ ਰਿਖੀ ਨੇ ਆਪਸੀ ਸਹਿਮਤੀ ਨਾਲ ਆਪਣੇ ਰਾਸਤੇ ਵੱਖ ਕਰਨ ਅਤੇ ਜ਼ਿੰਦਗੀ ਵਿਚ ਅਗੇ ਵੱਧਣ ਦਾ ਫੈਸਲਾ ਲਿਆ ਹੈ। ਇਹ ਫੈਸਲਾ ਅਸੀਂ ਆਪਸੀ ਸੂਝ-ਬੂਝ ਅਤੇ ਸਤਿਕਾਰ ਨਾਲ ਲਿਆ ਗਿਆ ਹੈ। ਅਸੀਂ ਇਸ ਮੁਸ਼ਕਲ ਸਮੇਂ ਵਿਚ ਤੁਹਾਡੇ ਸਾਰਿਆਂ ਤੋਂ ਸਾਡੀ ਪ੍ਰਾਈਵੇਸੀ ਦਾ ਸਨਮਾਨ ਕਰਨ ਦੀ ਅਪੀਲ ਕਰਦੇ ਹਾਂ। ਇਸ ਪੂਰੇ ਮਾਮਲੇ 'ਤੇ ਇਹ ਸਾਡਾ ਇਕਲੌਤਾ ਅਤੇ ਆਖਿਰੀ ਬਿਆਨ ਹੋਵੇਗਾ।

Latest news

two-more-arrested-in-mad-sandhu-murder-case-in-gujarat
Punjabi

ਮੈਡ ਸੰਧੂ ਕਤਲ ਮਾਮਲੇ ’ਚ ਦੋ ਹੋਰ ਮੁਲਜ਼ਮ ਗੁਜਰਾਤ ਤੋਂ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਗੁਜਰਾਤ ਏ.ਟੀ.ਐੱਸ. ਦੀ ਮਦਦ ਨਾਲ ਅੰਮ੍ਰਿਤਸਰ ਦੇ ਚਰਚਿਤ ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮਧੂਸੂਦਨ ਉਰਫ਼ ਮੈਡ ਸੰਧੂ ਦੀ ਹੱਤਿਆ ਦੇ ਮਾਮਲੇ ਵਿਚ ਦੋ ਹੋਰ ਮੁਲਜ਼ਮਾਂ ਹਰਸਿਮਰਨ ਸਿੰਘ ਅਤੇ ਫਤਿਹ ਸਿੰਘ ਨੂੰ ਗੁਜਰਾਤ ਦੇ ਵਲਸਾਡ ਜ਼ਿਲ੍ਹਾ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਇਲਾਕੇ ਦੀ ਰੇਕੀ ਕੀਤੀ ਸੀ।
mad-sandhu-murder-case-solved-six-accused-arrested
Punjabi

ਮੈਡ ਸੰਧੂ ਕਤਲ ਕੇਸ ਸੁਲਝਿਆ, ਮੁੱਖ ਸ਼ੂਟਰ ਸਣੇ 6 ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਦੀ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੁਜਰਾਤ ਪੁਲਿਸ ਨਾਲ ਸਾਂਝੇ ਅਪਰੇਸ਼ਨ ਦੌਰਾਨ ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦੇ ਕਤਲ ਕੇਸ ਨੂੰ ਸੁਲਝਾਉਂਦਿਆਂ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਵਿੱਚ ਮੁੱਖ ਸ਼ੂਟਰ ਤੇ ਮੁੱਖ ਮੁਲਜ਼ਮ ਪਰਮਿੰਦਰ ਉਰਫ਼ ਕਾਕਾ ਵੀ ਸ਼ਾਮਲ ਹੈ।
nana-patekar-dies-at-the-age-of-75
Punjabi

ਨਾਨਾ ਪਾਟੇਕਰ ਦਾ 75 ਸਾਲ ਦੀ ਉਮਰ ’ਚ ਦੇਹਾਂਤ

ਬਾਲੀਵੁੱਡ ਦੇ ਸੁਪਰਸਟਾਰ ਨਾਨਾ ਪਾਟੇਕਰ ਦਾ ਵੀਰਵਾਰ ਸਵੇਰੇ 75 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ।ਉਨ੍ਹਾਂ ਨੂੰ ਗੋਆ ਸਥਿਤ ਆਪਣੇ ਘਰ ਵਿੱਚ ਦਿਲ ਦਾ ਦੌਰਾ ਪਿਆ। ਮਨੀਪਾਲ ਹਸਪਤਾਲ ਦੇ ਡਾਕਟਰ ਸ਼ੇਖਰ ਸਾਲਕਰ ਦੇ ਅਨੁਸਾਰ, ਨਾਨਾ ਪਾਟੇਕਰ ਦਾ ਦੇਹਾਂਤ ਸਵੇਰੇ 5:20 ਵਜੇ ਹੋਇਆ।ਘਟਨਾ ਸਮੇਂ ਘਰ ਵਿੱਚ ਨਾਨਾ ਦੇ ਨਾਲ ਕੋਈ ਵੀ ਪਰਿਵਾਰਕ ਮੈਂਬਰ ਨਹੀਂ ਸੀ।
delhi-high-court-issues-notice-to-salman-khan-over-kaala-hiran-film
Punjabi

‘ਕਾਲਾ ਹਿਰਨ’ ਫਿਲਮ ਦੇ ਮਾਮਲੇ ’ਚ ਹਾਈ ਕੋਰਟ ਵੱਲੋਂ ਸਲਮਾਨ ਖਾਨ ਨੂੰ ਨੋਟਿਸ

ਦਿੱਲੀ ਹਾਈ ਕੋਰਟ ਨੇ ‘ਕਾਲਾ ਹਿਰਨ 'ਦਿ ਬੈਟਲ ਫਾਰ ਲੀਗਲ’ ਫਿਲਮ ਦੇ ਨਿਰਮਾਤਾਵਾਂ ਵੱਲੋਂ ਦਾਇਰ ਪਟੀਸ਼ਨ ’ਤੇ ਸਲਮਾਨ ਖਾਨ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਜਸਟਿਸ ਅਨੂਪ ਜੈਰਾਮ ਭੰਭਾਨੀ ਨੇ ਨਿਰਮਾਤਾਵਾਂ ਦੀ ਅਰਜ਼ੀ ’ਤੇ ਇਹ ਨੋਟਿਸ ਜਾਰੀ ਕੀਤਾ।
celebrating-cinema-at-isaff-2026-a-showcase-of-bold-expressions
Punjabi

Celebrating Cinema at ISAFF 2026: A Showcase of Bold Expressions

Jasmine Singh
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link