14.8C Vancouver
ADS

Jan 21, 2025 5:23 PM - Connect Newsroom

‘ਪੰਜਾਬ 95’ ਦਿਲਜੀਤ ਦੋਸਾਂਝ ਦੀ ਫਿਲਮ ਲਈ ਉਡੀਕ ਹੋਈ ਲੰਮੀ

Share On
release-of-diljit-dosanjhs-punjab-95-postponed-due-to-uncontrollable-circumstances
Dosanjh announced on Instagram: “We are deeply saddened to inform you that due to circumstances beyond our control, Punjab 95 will not be released on February 7.”(Photo: Instagram/diljitdosanjh)

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਲੰਮੇ ਸਮੇਂ ਤੋਂ ਉਡੀਕੀ ਜਾ ਰਹੀ ਫਿਲਮ ‘ਪੰਜਾਬ 95’ ਦੀ ਰਿਲੀਜ਼ ਇਕ ਵਾਰ ਮੁੜ ਟਲ ਗਈ ਹੈ। ਦੋਸਾਂਝ ਮੁਤਾਬਕ, ਫਿਲਮ ਹੁਣ 7 ਫਰਵਰੀ ਨੂੰ ਰਿਲੀਜ਼ ਨਹੀਂ ਹੋਵੇਗੀ। ਮਨੁੱਖੀ ਹੱਕਾਂ ਬਾਰੇ ਕਾਰਕੰੁਨ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ ’ਤੇ ਅਧਾਰਿਤ ਇਹ ਫ਼ਿਲਮ ਬਿਨਾਂ ਕਿਸੇ ਕੱਟ ਦੇ ਭਾਰਤ ਨੂੰ ਛੱਡ ਕੇ ਦੁਨੀਆ ਭਰ ਦੇ ਸਿਨੇਮਾਘਰਾਂ ਵਿਚ 7 ਫਰਵਰੀ ਨੂੰ ਰਿਲੀਜ਼ ਹੋਣੀ ਸੀ।

ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ’ਤੇ ਲਿਖਿਆ ਕਿ ਸਾਨੂੰ ਅਫ਼ਸੋਸ ਹੈ ਅਤੇ ਇਹ ਦੱਸਦਿਆਂ ਬਹੁਤ ਦੁੱਖ ਹੋ ਰਿਹਾ ਹੈ ਕਿ ਸਾਡੇ ਵਸੋਂ ਬਾਹਰੇ ਹਾਲਾਤ ਕਰਕੇ ਫ਼ਿਲਮ ‘ਪੰਜਾਬ 95’ 7 ਫਰਵਰੀ ਨੂੰ ਰਿਲੀਜ਼ ਨਹੀਂ ਹੋਵੇਗੀ।’’

ਜ਼ਿਕਰਯੋਗ ਹੈ ਕਿ ਜਸਵੰਤ ਸਿੰਘ ਖਾਲੜਾ ਨੂੰ 1980 ਤੋਂ 1990 ਦਰਮਿਆਨ ਲਾਪਤਾ ਹੋਏ ਸੂਬੇ ਦੇ ਲੋਕਾਂ ਦੀ ਭਾਲ ਵਿਚ ਆਪਣੀ ਜ਼ਿੰਦਗੀ ਲੇਖੇ ਲਾਉਣ ਵਾਲੇ ਮਨੁੱਖੀ ਅਧਿਕਾਰ ਕਾਰਕੁੰਨ ਵਜੋਂ ਜਾਣਿਆਂ ਜਾਂਦਾ ਹੈ।

Latest news

kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ankit-balyan-shot-dead-outside-gym-after-gunmen-open-fire
Punjabi

ਜਿਮ ਦੇ ਬਾਹਰ ਅੰਕਿਤ ਬਾਲਿਆਨ ’ਤੇ ਅੰਨ੍ਹੇਵਾਹ ਫਾਇਰਿੰਗ, ਮੌਕੇ ’ਤੇ ਤੋੜਿਆ ਦਮ

ਉੱਤਰ ਪ੍ਰਦੇਸ਼ ਦੇ ਸ਼ਾਮਲੀ ਕੋਤਵਾਲੀ ਖੇਤਰ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਯੂਟਿਊਬਰ ਅਤੇ ਹਰਿਆਣਵੀ ਅਦਾਕਾਰ ਅੰਕਿਤ ਬਾਲਿਆਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
fake-plot-to-threaten-salman-khan-exposed-mumbai-police-uncover-the-truth
Punjabi

ਸਲਮਾਨ ਖਾਨ ਨੂੰ ਧਮਕੀ ਦੇਣ ਦੀ ਸਾਜ਼ਿਸ਼ ਨਿਕਲੀ ਫਰਜ਼ੀ, ਮੁੰਬਈ ਪੁਲਿਸ ਨੇ ਖੋਲ੍ਹਿਆ ਰਾਜ਼

ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਵਿਰੁੱਧ ਜਬਰਨ ਵਸੂਲੀ ਦੀ ਧਮਕੀ ਦੇ ਮਾਮਲੇ ਵਿੱਚ ਫਰਜ਼ੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਸਲਮਾਨ ਖਾਨ ਤੋਂ ਪੈਸੇ ਵਸੂਲਣ ਲਈ ਇੱਕ ਗੈਂਗਸਟਰ ਗਿਰੋਹ ਦੇ ਨਾਮ 'ਤੇ ਜਾਅਲੀ ਵਟਸਐਪ ਚੈਟ ਅਤੇ ਇੱਕ ਜਾਅਲੀ ਪਛਾਣ ਬਣਾਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link