Sep 24, 2026 5:27 PM - Connect Newsroom - Jasmine Singh

ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦੇਹਾਂਤ ਹੋ ਗਿਆ ਹੈ। 'ਵੈਲਕਮ,' 'ਗਦਰ,' 'ਆਸ਼ਿਕੀ,' 'ਮੁਝਸੇ ਸ਼ਾਦੀ ਕਰੋਗੀ,' ਅਤੇ 'ਹਮ ਹੈਂ ਰਾਹੀ ਪਿਆਰ ਕੇ' ਵਰਗੀਆਂ ਫਿਲਮਾਂ ਵਿੱਚ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਵਾਲੇ ਮੁਸ਼ਤਾਕ ਖਾਨ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਮੁਸ਼ਤਾਕ ਖਾਨ ਨੂੰ ਪਿਛਲੇ 15 ਦਿਨਾਂ ਤੋਂ ਮੁੰਬਈ ਦੇ ਨਾਨਾਵਤੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਹ ਕੈਂਸਰ ਨਾਲ ਜੂਝ ਰਹੇ ਸਨ। ਉਨ੍ਹਾਂ ਨੂੰ ਲਗਭਗ ਪੰਜ ਸਾਲ ਪਹਿਲਾਂ ਕੈਂਸਰ ਦਾ ਪਤਾ ਲੱਗਿਆ ਸੀ, ਪਰ ਇਹ ਬਿਮਾਰੀ ਹਾਲ ਹੀ ਵਿੱਚ ਵਾਪਸ ਆ ਗਈ। ਉਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜਦੀ ਗਈ।




