16.13C Vancouver
ADS

Feb 9, 2024 4:46 PM - The Connect News

ਰਿਚਾ ਚੱਢਾ ਤੇ ਅਲੀ ਫਜ਼ਲ ਬਣਨ ਜਾ ਰਹੇ ਹਨ ਮਾਤਾ-ਪਿਤਾ, ਫੈਨਜ਼ ਨਾਲ ਸਾਂਝੀ ਕੀਤੀ ਖੁਸ਼ਖਬਰੀ

Share On
richa-chadha-and-ali-fazal-announce-pregnancy-with-a-beautiful-equation
The couple has recently taken the internet by storm after announcing the news of their first pregnancy.(Photo:Instagram/Richa Chadha)

ਬਾਲੀਵੁੱਡ ਅਦਾਕਾਰ ਅਲੀ ਫਜ਼ਲ ਅਤੇ ਅਦਾਕਾਰਾ ਰਿਚਾ ਚੱਢਾ ਜਲਦ ਹੀ ਮਾਤਾ-ਪਿਤਾ ਬਣਨ ਜਾ ਰਹੇ ਹਨ। ਇਹ ਜੋੜੇ ਦਾ ਪਹਿਲਾ ਬੱਚਾ ਹੈ, ਜਿਸ ਨੂੰ ਲੈ ਕੇ ਦੋਵੇਂ ਕਾਫੀ ਉਤਸ਼ਾਹਿਤ ਹਨ। ਸ਼ੁੱਕਰਵਾਰ ਨੂੰ ਅਲੀ ਫਜ਼ਲ ਅਤੇ ਰਿਚਾ ਚੱਢਾ ਨੇ ਅਧਿਕਾਰਤ ਤੌਰ ‘ਤੇ ਅਦਾਕਾਰਾ ਦੀ ਪ੍ਰੈਗਨੈਂਸੀ ਬਾਰੇ ਜਾਣਕਾਰੀ ਸਾਂਝੀ ਕੀਤੀ।

ਅਲੀ ਫਜ਼ਲ ਅਤੇ ਰਿਚਾ ਚੱਢਾ 23 ਸਤੰਬਰ, 2022 ਨੂੰ ਵਿਆਹ ਦੇ ਬੰਧਨ ਵਿੱਚ ਬੱਝ ਗਏ। ਉਨ੍ਹਾਂ ਦੇ ਵਿਆਹ ਦੇ ਫੰਕਸ਼ਨ ਮੁੰਬਈ, ਦਿੱਲੀ ਅਤੇ ਲਖਨਊ ਸਮੇਤ ਤਿੰਨ ਸ਼ਹਿਰਾਂ ‘ਚ ਰੱਖੇ ਗਏ ਸਨ। ਪਿਛਲੇ ਸਾਲ ਅਲੀ ਫਜ਼ਲ ਅਤੇ ਰਿਚਾ ਚੱਢਾ ਨੇ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਈ ਸੀ। ਇਸ ਦੇ ਨਾਲ ਹੀ ਹੁਣ ਇਹ ਜੋੜਾ ਜਲਦ ਹੀ ਆਪਣੇ ਪਹਿਲੇ ਬੱਚੇ ਦਾ ਸਵਾਗਤ ਕਰਨ ਜਾ ਰਿਹਾ ਹੈ।

ਅਲੀ ਫਜ਼ਲ ਅਤੇ ਰਿਚਾ ਚੱਢਾ ਨੇ ਪ੍ਰਸ਼ੰਸਕਾਂ ਨਾਲ ਗਰਭ ਅਵਸਥਾ ਦੀ ਖੁਸ਼ਖਬਰੀ ਸਾਂਝੀ ਕਰਨ ਲਈ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਉਂਟ ‘ਤੇ ਇਕ ਖੂਬਸੂਰਤ ਪੋਸਟ ਸ਼ੇਅਰ ਕੀਤੀ ਹੈ। ਇਸ ਜੋੜੇ ਨੇ ਪੋਸਟ ‘ਚ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ। ਪਹਿਲੀ ਫੋਟੋ ਵਿੱਚ ਲਿਖਿਆ ਹੈ ‘1+1=3’। ਉਥੇ ਹੀ ਦੂਜੀ ਤਸਵੀਰ ‘ਚ ਰਿਚਾ ਅਤੇ ਅਲੀ ਇਕ-ਦੂਜੇ ਨੂੰ ਦੇਖ ਰਹੇ ਹਨ ਅਤੇ ਸਾਈਡ ‘ਤੇ ਪ੍ਰੈਗਨੈਂਸੀ ਇਮੋਜੀ ਹੈ।

ਇਸ ਦੇ ਨਾਲ ਹੀ ਜੋੜੇ ਨੇ ਕੈਪਸ਼ਨ ਵਿੱਚ ਲਿਖਿਆ, “ਇੱਕ ਛੋਟੀ ਜਿਹੀ ਦਿਲ ਦੀ ਧੜਕਣ ਸਾਡੀ ਦੁਨੀਆ ਵਿੱਚ ਸਭ ਤੋਂ ਉੱਚੀ ਆਵਾਜ਼ ਹੈ।”ਰਿਚਾ ਚੱਢਾ ਅਤੇ ਅਲੀ ਫਜ਼ਲ ਨੇ ਜਿਵੇਂ ਹੀ ਪ੍ਰੈਗਨੈਂਸੀ ਦੀ ਖੁਸ਼ਖਬਰੀ ਸਾਂਝੀ ਕੀਤੀ ਤਾਂ ਉਨ੍ਹਾਂ ਨੂੰ ਵਧਾਈ ਦੇਣ ਵਾਲਿਆਂ ਦੀ ਭੀੜ ਲੱਗ ਗਈ। ਇਸ ਜੋੜੇ ਦੀ ਪੋਸਟ ‘ਤੇ ਬਾਲੀਵੁੱਡ ਦੇ ਕਈ ਸਿਤਾਰਿਆਂ ਨੇ ਪ੍ਰਤੀਕਿਰਿਆ ਦਿੱਤੀ ਹੈ।

ਸਬਾ ਆਜ਼ਾਦ, ਸੈਯਾਮੀ ਖੇਰ, ਕਰਿਸ਼ਮਾ ਤੰਨਾ, ਕਲਕੀ ਕੋਚਲਿਨ, ਸੁਸ਼ਾਂਤ ਦਿਵਗੀਕਰ ਅਤੇ ਆਕ੍ਰਿਤੀ ਕੱਕੜ ਸਮੇਤ ਕਈ ਮਸ਼ਹੂਰ ਹਸਤੀਆਂ ਨੇ ਵਧਾਈ ਦਿੱਤੀ ਹੈ। ਅਲੀ ਫਜ਼ਲ ਅਤੇ ਰਿਚਾ ਚੱਢਾ ਦੀ ਪ੍ਰੇਮ ਕਹਾਣੀ ਫਿਲਮ ‘ਫੁਕਰੇ’ ਦੇ ਸੈੱਟ ‘ਤੇ ਸ਼ੁਰੂ ਹੋਈ ਸੀ। ਸਾਲ 2012 ‘ਚ ਸ਼ੂਟਿੰਗ ਦੌਰਾਨ ਦੋਵੇਂ ਇਕ-ਦੂਜੇ ਦੇ ਕਰੀਬ ਆਏ ਸਨ। ਇਸ ਤੋਂ ਬਾਅਦ ਰਿਚਾ ਅਤੇ ਅਲੀ ਨੇ ਸਾਲਾਂ ਤੱਕ ਡੇਟ ਕੀਤੀ ਅਤੇ ਸਾਲ 2022 ਵਿੱਚ ਇੱਕ ਦੂਜੇ ਨੂੰ ਜੀਵਨ ਸਾਥੀ ਬਣਾਇਆ।

Latest news

gippy-grewal-and-sargun-mehta-bring-laughter-to-connedia-media-network-studio
Punjabi

ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਕੈਰੀ ਆਨ ਜੱਟਾ 4' ਦੀ ਟੀਮ ਨੇ ਸਰੀ ਸਟੂਡੀਓ ਦਾ ਕੀਤਾ ਦੌਰਾ

ਪੰਜਾਬੀ ਅਦਾਕਾਰ ਅਤੇ ਨਿਰਮਾਤਾ ਗਿੱਪੀ ਗਰੇਵਾਲ, ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ 'ਕੈਰੀ ਆਨ ਜੱਟਾ 4' ਦੀ ਸਟਾਰ ਕਾਸਟ ਅਤੇ ਮੈਂਬਰਾਂ ਨੇ ਫ਼ਿਲਮ ਦੇ ਪ੍ਰਚਾਰ ਦੌਰੇ ਦੌਰਾਨ ਸਰੀ ਸਥਿਤ ਕਨੈਕਟ ਮੀਡੀਆ ਨੈੱਟਵਰਕ ਸਟੂਡੀਓ ਦਾ ਦੌਰਾ ਕੀਤਾ।
delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link