14.23C Vancouver
ADS

Nov 19, 2024 6:24 PM -

ਰੁਬੀਨਾ ਅਤੇ ਉਨ੍ਹਾਂ ਦੇ ਪਤੀ ਬਣੇ ਮਾਪੇ

Share On
rubina-hubby-welcome-are-proud-parents
Rubina and Gurbaksh shared the joyous news on their Instagram accounts, posting a heartwarming photo collage of them lovingly holding their newborn. (Photo: Instagram/rubina bajwa)

ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਦੀ ਭੈਣ ਅਤੇ ਅਦਾਕਾਰਾ ਰੁਬੀਨਾ ਬਾਜਵਾ ਦੇ ਘਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ। ਦੱਸ ਦੇਈਏ ਕਿ ਰੂਬੀਨਾ ਨੇ ਬੇਟੇ ਨੂੰ ਜਨਮ ਦਿੱਤਾ ਹੈ। ਜਿਸ ਦੀ ਤਸਵੀਰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਉੱਤੇ ਸ਼ੇਅਰ ਕੀਤੀ ਹੈ।

ਇਸ ਪੋਸਟ ‘ਚ ਦੋਹਾਂ ਵਲੋਂ ਇਕ ਤਸਵੀਰ ਸਾਂਝੀ ਕੀਤੀ ਗਈ ਹੈ, ਜਿਸ ‘ਚ ਰੁਬੀਨਾ ਤੇ ਗੁਰਬਖਸ਼ ਆਪਣੇ ਪੁੱਤਰ ਨੂੰ ਸੀਨੇ ਨਾਲ ਲਾਈ ਨਜ਼ਰ ਆ ਰਹੇ ਹਨ। ਇਸ ਪੋਸਟ ਨਾਲ ਉਨ੍ਹਾਂ ਨੇ ਲੰਬਾ ਕੈਪਸ਼ਨ ਵੀ ਲਿਖਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਪੁੱਤਰ ਦੇ ਨਾਂ ਦਾ ਖ਼ੁਲਾਸਾ ਵੀ ਕੀਤਾ ਹੈ। ਕਪਲ ਨੇ ਆਪਣੇ ਪੁੱਤਰ ਦਾ ਨਾਂ ਗੁਰਬਖਸ਼ ‘ਵੀਰ ਸਿੰਘ ਚਾਹਲ’ ਜੂਨੀਅਰ ਰੱਖਿਆ ਹੈ।

ਦੱਸ ਦੇਈਏ ਕਿ ਗੁਰਬਖਸ਼ ਚਾਹਲ ਨੇ ਇਹ ਖੁਸ਼ਖਬਰੀ 17 ਜੁਲਾਈ ਨੂੰ ਸਾਰਿਆਂ ਨਾਲ ਸਾਂਝੀ ਕੀਤੀ ਸੀ। ਉਨ੍ਹਾਂ ਨੇ ਇਸ ਖ਼ੁਸ਼ਖਬਰੀ ਲਈ ਇਹ ਦਿਨ ਇਸ ਲਈ ਚੁਣਿਆ ਸੀ ਕਿਉਂਕਿ ਉਸ ਦਿਨ ਹੀ ਗੁਰਬਖਸ਼ ਦਾ ਜਨਮਦਿਨ ਸੀ। ਉਨ੍ਹਾਂ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਸੀ, 2024 ਉਹ ਸਾਲ ਹੈ, ਜਿਸ ਨੇ ਸਾਡਾ ਸਭ ਕੁਝ ਬਦਲ ਦਿੱਤਾ ਹੈ। ਗੁਰਬਖਸ਼ ਨੇ ਪੋਸਟ ਦੀ ਕੈਪਸ਼ਨ ‘ਚ ਲਿਖਿਆ ਸੀ, “ਰੁਬੀਨਾ, ਮਾਈ ਲਵ ਤੁਸੀਂ ਮੈਨੂੰ ਜਨਮਦਿਨ ਦਾ ਸਭ ਤੋਂ ਵੱਡਾ ਤੋਹਫ਼ਾ ਦਿੱਤਾ ਹੈ, ਜਿਸ ਦੀ ਮੈਂ ਕਦੇ ਕਲਪਨਾ ਵੀ ਨਹੀਂ ਕਰ ਸਕਦਾ ਸੀ।”

ਦੱਸ ਦੇਈਏ ਕਿ 26 ਅਕਤੂਬਰ 2022 ਵਿੱਚ ਰੁਬੀਨਾ ਬਾਜਵਾ ਨੇ ਭਾਰਤੀ-ਅਮਰੀਕੀ ਉਦਯੋਗਪਤੀ ਗੁਰਬਖਸ਼ ਸਿੰਘ ਚਹਿਲ ਨਾਲ ਵਿਆਹ ਕਰਵਾਇਆ ਸੀ। ਵਿਆਹ ਦੇ 2 ਸਾਲ ਬਾਅਦ ਉਹ ਆਪਣੇ ਪਹਿਲੇ ਬੱਚੇ ਦਾ ਸਵਾਗਤ ਕਰਨ ਜਾ ਰਹੇ ਹਨ। ਇਹ ਗੁੱਡ ਨਿਊਜ਼ ਸਾਂਝੀ ਕਰਨ ਤੋਂ ਬਾਅਦ ਰੁਬੀਨਾ ਬਾਜਵਾ ਅਤੇ ਗੁਰਬਖਸ਼ ਸਿੰਘ ਚਾਹਲ ਦੇ ਫੈਨਜ਼ ਕਾਫੀ ਖੁਸ਼ ਹਨ ਅਤੇ ਉਨ੍ਹਾਂ ਨੂੰ ਕਮੈਂਟ ਰਾਹੀਂ ਵਿਧਾਇਆਂ ਦੇ ਰਹੇ ਹਨ।

Latest news

film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ankit-balyan-shot-dead-outside-gym-after-gunmen-open-fire
Punjabi

ਜਿਮ ਦੇ ਬਾਹਰ ਅੰਕਿਤ ਬਾਲਿਆਨ ’ਤੇ ਅੰਨ੍ਹੇਵਾਹ ਫਾਇਰਿੰਗ, ਮੌਕੇ ’ਤੇ ਤੋੜਿਆ ਦਮ

ਉੱਤਰ ਪ੍ਰਦੇਸ਼ ਦੇ ਸ਼ਾਮਲੀ ਕੋਤਵਾਲੀ ਖੇਤਰ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਯੂਟਿਊਬਰ ਅਤੇ ਹਰਿਆਣਵੀ ਅਦਾਕਾਰ ਅੰਕਿਤ ਬਾਲਿਆਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
fake-plot-to-threaten-salman-khan-exposed-mumbai-police-uncover-the-truth
Punjabi

ਸਲਮਾਨ ਖਾਨ ਨੂੰ ਧਮਕੀ ਦੇਣ ਦੀ ਸਾਜ਼ਿਸ਼ ਨਿਕਲੀ ਫਰਜ਼ੀ, ਮੁੰਬਈ ਪੁਲਿਸ ਨੇ ਖੋਲ੍ਹਿਆ ਰਾਜ਼

ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਵਿਰੁੱਧ ਜਬਰਨ ਵਸੂਲੀ ਦੀ ਧਮਕੀ ਦੇ ਮਾਮਲੇ ਵਿੱਚ ਫਰਜ਼ੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਸਲਮਾਨ ਖਾਨ ਤੋਂ ਪੈਸੇ ਵਸੂਲਣ ਲਈ ਇੱਕ ਗੈਂਗਸਟਰ ਗਿਰੋਹ ਦੇ ਨਾਮ 'ਤੇ ਜਾਅਲੀ ਵਟਸਐਪ ਚੈਟ ਅਤੇ ਇੱਕ ਜਾਅਲੀ ਪਛਾਣ ਬਣਾਈ ਸੀ।
bobby-deols-bandar-to-premiere-on-zee5-on-august-28
Punjabi

ਬੌਬੀ ਦਿਓਲ ਦੀ ਫਿਲਮ ‘ਬੰਦਰ’ 28 ਅਗਸਤ ਨੂੰ ZEE5 ’ਤੇ ਹੋਵੇਗੀ ਰਿਲੀਜ਼

ਥੀਏਟਰ ਵਿੱਚ ਰਿਲੀਜ਼ ਹੋਣ ਤੋਂ ਬਾਅਦ ਚਰਚਾ ਵਿੱਚ ਰਹੀ ਅਨੁਰਾਗ ਕਸ਼ਯਪ ਦੀ ਫਿਲਮ “ਬੰਦਰ”, ਜਿਸ ਵਿੱਚ ਬੌਬੀ ਦਿਓਲ ਮੁੱਖ ਭੂਮਿਕਾ ਵਿੱਚ ਹਨ, ਹੁਣ ਡਿਜੀਟਲ ਪ੍ਰੀਮੀਅਰ ਦੇ ਲਈ ਤਿਆਰ ਹੈ। ਸਟ੍ਰੀਮਿੰਗ ਪਲੇਟਫਾਰਮ ਜ਼ੀ5 ਨੇ ਬੀਤੇ ਦਿਨ ਐਲਾਨ ਕੀਤਾ ਕਿ ਇਹ ਫਿਲਮ ਇਸ ਮਹੀਨੇ ਦੇ ਅੰਤ ਵਿੱਚ ਰਿਲੀਜ਼ ਹੋਵੇਗੀ।
taapsee-pannus-gandhari-to-release-on-netflix-on-september-3
Punjabi

ਤਾਪਸੀ ਪੰਨੂ ਦੀ 'ਗਾਂਧਾਰੀ' 3 ਸਤੰਬਰ ਨੂੰ ਨੈੱਟਫਲਿਕਸ 'ਤੇ ਹੋਵੇਗੀ ਰਿਲੀਜ਼

ਤਾਪਸੀ ਪੰਨੂ ਸਟਾਰਰ ਫਿਲਮ 'ਗਾਂਧਾਰੀ' 3 ਸਤੰਬਰ ਨੂੰ ਨੈੱਟਫਲਿਕਸ 'ਤੇ ਰਿਲੀਜ਼ ਹੋਵੇਗੀ। ਦੇਵਾਸ਼ੀਸ਼ ਮਖੀਜਾ ਵਲੋਂ ਨਿਰਦੇਸ਼ਤ, ਇਹ ਫਿਲਮ ਕਨਿਕਾ ਢਿੱਲੋਂ ਦੁਆਰਾ ਬਣਾਈ ਗਈ ਹੈ। ਇਸ ਫਿਲਮ ਵਿੱਚ ਇਸ਼ਵਾਕ ਸਿੰਘ, ਛਾਇਆ ਕਦਮ, ਸਵਾਸਤਿਕਾ ਮੁਖਰਜੀ, ਮੀਤਾ ਵਸ਼ਿਸ਼ਟ ਅਤੇ ਜਤਿਨ ਸਰਨਾ ਵੀ ਮੁੱਖ ਭੂਮਿਕਾਵਾਂ ਵਿੱਚ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link