14.52C Vancouver
ADS

Apr 29, 2025 5:00 PM - Connect Newsroom

ਪਹਿਲਗਾਮ ਹਮਲੇ ਤੋਂ ਬਾਅਦ, ਸਲਮਾਨ ਖਾਨ ਨੇ ਮੁਲਤਵੀ ਕੀਤਾ ਆਪਣਾ ਯੂਕੇ ਦੌਰਾ

Share On
salman-khan-postpones-uk-tour-post-pahalgam-attack
“In light of the heartbreaking events in Kashmir, we've made the difficult but necessary choice to delay the upcoming shows.

ਅਦਾਕਾਰ ਸਲਮਾਨ ਖ਼ਾਨ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ‘ਦੁਖਦਾਈ’ ਹਮਲੇ ਤੋਂ ਬਾਅਦ ਆਪਣਾ ਆਉਣ ਵਾਲਾ ਯੂਕੇ ਦੌਰਾ ਮੁਲਤਵੀ ਕਰ ਦਿੱਤਾ ਹੈ। ਸਲਮਾਨ 4 ਅਤੇ 5 ਮਈ ਨੂੰ ਮੈਨਚੈਸਟਰ ਅਤੇ ਲੰਡਨ ਵਿੱਚ ’ਦਿ ਬਾਲੀਵੁੱਡ ਬਿਗ ਵਨ’ ਪ੍ਰੋਗਰਾਮ ਦੇ ਹਿੱਸੇ ਵਜੋਂ ਮਾਧੁਰੀ ਦੀਕਸ਼ਿਤ ਨੇਨੇ, ਟਾਈਗਰ ਸ਼ਰਾਫ, ਵਰੁਣ ਧਵਨ, ਕ੍ਰਿਤੀ ਸੈਨਨ, ਸਾਰਾ ਅਲੀ ਖਾਨ, ਦਿਸ਼ਾ ਪਟਾਨੀ, ਸੁਨੀਲ ਗਰੋਵਰ ਅਤੇ ਮਨੀਸ਼ ਪਾਲ ਨਾਲ ਪ੍ਰਦਰਸ਼ਨ ਕਰਨ ਵਾਲੇ ਸਨ।

ਇੰਸਟਾਗ੍ਰਾਮ ’ਤੇ ਇੱਕ ਬਿਆਨ ਵਿੱਚ, ‘ਟਾਈਗਰ 3’ ਦੇ ਅਦਾਕਾਰ ਨੇ ਕਿਹਾ ਕਿ ਉਨ੍ਹਾਂ ਅਤੇ ਉਨ੍ਹਾਂ ਦੀ ਟੀਮ ਨੇ ਫ਼ੈਸਲਾ ਕੀਤਾ ਹੈ ਕਿ ‘ਦੁੱਖ ਦੀ ਇਸ ਘੜੀ ਵਿੱਚ ਕੁਝ ਸਮੇਂ ਲਈ ਬ੍ਰੇਕ ਲੈਣਾ ਸਹੀ ਹੈ।’’ ਬਿਆਨ ਅਨੁਸਾਰ, ‘‘ਕਸ਼ਮੀਰ ਵਿੱਚ ਹਾਲ ਹੀ ਵਿੱਚ ਵਾਪਰੀਆਂ ਦੁਖਦਾਈ ਘਟਨਾਵਾਂ ਦੇ ਮੱਦੇਨਜ਼ਰ ਅਤੇ ਡੂੰਘੇ ਦੁੱਖ ਦੇ ਨਾਲ, ਅਸੀਂ ਪ੍ਰੋਗਰਾਮ ਦੇ ਪ੍ਰਮੋਟਰ ਨੂੰ 4 ਅਤੇ 5 ਮਈ ਨੂੰ ਮੈਨਚੈਸਟਰ ਅਤੇ ਲੰਡਨ ਵਿੱਚ ਹੋਣ ਵਾਲੇ ‘ਦ ਬਾਲੀਵੁੱਡ ਬਿਗ ਵਨ ਸ਼ੋਅ’ ਨੂੰ ਮੁਲਤਵੀ ਕਰਨ ਦੀ ਬੇਨਤੀ ਕਰਨ ਦਾ ਮੁਸ਼ਕਲ ਫ਼ੈਸਲਾ ਲਿਆ ਹੈ।’’ਬਿਆਨ ਵਿੱਚ ਕਿਹਾ ਗਿਆ ਹੈ ਕਿ ਸਮਾਗਮ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ।

Latest news

kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ankit-balyan-shot-dead-outside-gym-after-gunmen-open-fire
Punjabi

ਜਿਮ ਦੇ ਬਾਹਰ ਅੰਕਿਤ ਬਾਲਿਆਨ ’ਤੇ ਅੰਨ੍ਹੇਵਾਹ ਫਾਇਰਿੰਗ, ਮੌਕੇ ’ਤੇ ਤੋੜਿਆ ਦਮ

ਉੱਤਰ ਪ੍ਰਦੇਸ਼ ਦੇ ਸ਼ਾਮਲੀ ਕੋਤਵਾਲੀ ਖੇਤਰ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਯੂਟਿਊਬਰ ਅਤੇ ਹਰਿਆਣਵੀ ਅਦਾਕਾਰ ਅੰਕਿਤ ਬਾਲਿਆਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
fake-plot-to-threaten-salman-khan-exposed-mumbai-police-uncover-the-truth
Punjabi

ਸਲਮਾਨ ਖਾਨ ਨੂੰ ਧਮਕੀ ਦੇਣ ਦੀ ਸਾਜ਼ਿਸ਼ ਨਿਕਲੀ ਫਰਜ਼ੀ, ਮੁੰਬਈ ਪੁਲਿਸ ਨੇ ਖੋਲ੍ਹਿਆ ਰਾਜ਼

ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਵਿਰੁੱਧ ਜਬਰਨ ਵਸੂਲੀ ਦੀ ਧਮਕੀ ਦੇ ਮਾਮਲੇ ਵਿੱਚ ਫਰਜ਼ੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਸਲਮਾਨ ਖਾਨ ਤੋਂ ਪੈਸੇ ਵਸੂਲਣ ਲਈ ਇੱਕ ਗੈਂਗਸਟਰ ਗਿਰੋਹ ਦੇ ਨਾਮ 'ਤੇ ਜਾਅਲੀ ਵਟਸਐਪ ਚੈਟ ਅਤੇ ਇੱਕ ਜਾਅਲੀ ਪਛਾਣ ਬਣਾਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link