Apr 15, 2025 12:20 PM - Connect Newsroom

ਬਾਲੀਵੁੱਡ ਦੇ ਮੈਗਾ ਸਟਾਰ ਸਲਮਾਨ ਖਾਨ ਨੂੰ ਇਕ ਵਾਰ ਫਿਰ ਜਾਨੋ ਮਾਰਨ ਦੀ ਧਮਕੀ ਮਿਲੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਮੁੰਬਈ ਟ੍ਰੈਫ਼ਿਕ ਪੁਲਿਸ ਦੀ ਹੈਲਪਲਾਈਨ ਤੇ ਵਟਸਐਪ ਰਾਹੀਂ ਬੀਤੇ ਦਿਨੀਂ ਇਕ ਸੰਦੇਸ਼ ਭੇਜਿਆ ਗਿਆ। ਇਸ ਸੰਦੇਸ਼ 'ਚ ਚਿਤਾਵਨੀ ਦਿੱਤੀ ਗਈ ਸੀ ਕਿ ਸਲਮਾਨ ਖਾਨ ਨੂੰ ਉਸ ਦੇ ਘਰ 'ਚ ਜਾ ਕੇ ਮਾਰ ਦਿੱਤਾ ਜਾਵੇਗਾ ਜਾਂ ਉਸ ਦੀ ਕਾਰ ਨੂੰ ਵਿਸਫੋਟਕਾਂ ਨਾਲ ਉਡਾ ਦਿੱਤਾ ਜਾਵੇਗਾ।
ਮੁੰਬਈ ਪੁਲਿਸ ਨੇ ਇਸ ਧਮਕੀ ਨੂੰ ਅਤਿਅੰਤ ਗੰਭੀਰਤਾ ਨਾਲ ਲਿਆ ਅਤੇ ਇਸ ਮਾਮਲੇ 'ਚ ਬਕਾਇਦਾ ਕੇਸ ਦਰਜ ਕਰ ਲਿਆ। ਧਮਕੀ ਭਰਿਆ ਸੰਦੇਸ਼ ਭੇਜਣ ਵਾਲੇ ਦੀ ਪਛਾਣ ਅਤੇ ਹੋਰ ਜਾਣਕਾਰੀ ਦਾ ਪਤਾ ਲਗਾਉਣ ਲਈ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਅਭਿਨੇਤਾ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵੀ ਕਦਮ ਚੁੱਕੇ ਜਾ ਰਹੇ ਹਨ।




