11.78C Vancouver
ADS

May 9, 2024 2:21 PM - Connect Newsroom

ਸਾਊਥ ਦੀ ਸਭ ਤੋਂ ਮਸ਼ਹੂਰ ਅਦਾਕਾਰਾ ਬਣੇਗੀ ਸਲਮਾਨ ਖਾਨ ਦੀ ਹੀਰੋਇਨ, ‘ਸਿਕੰਦਰ’ ’ਚ ਕਨਫਰਮ ਹੋਈ ਇਸ ਹਸੀਨਾ ਦੀ ਐਂਟਰੀ

Share On
salman-khan-to-romance-rashmina-mandanna-in-upcoming-action-packed-movie-sikandar
Recently, Nadiadwala Grandson, the production house of Sajid Nadidadwala shared the big news with fans through an Instagram post. (Photo: Instagram/beingsalmankhan)

ਸਲਮਾਨ ਖਾਨ ਦੇ ਪ੍ਰਸ਼ੰਸਕਾਂ ਲਈ ਇੱਕ ਵੱਡੀ ਖੁਸ਼ਖਬਰੀ ਆਈ ਹੈ। ਅਦਾਕਾਰ ਪਹਿਲਾਂ ਹੀ ਆਪਣੇ ਪ੍ਰਸ਼ੰਸਕਾਂ ਲਈ ਫਿਲਮ ਲਿਆਉਣ ਦੀ ਤਿਆਰੀ ਕਰ ਰਿਹਾ ਹੈ। ਇਸ ਸਾਲ ਈਦ ’ਤੇ ਸਲਮਾਨ ਖਾਨ ਨੇ ਆਪਣੀ ਆਉਣ ਵਾਲੀ ਫਿਲਮ ‘ਸਿਕੰਦਰ’ ਦਾ ਐਲਾਨ ਕੀਤਾ ਸੀ। ਹਾਲਾਂਕਿ ਫਿਲਮ ਦੀ ਲੀਡ ਅਦਾਕਾਰਾ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਸੀ।

ਸਿਕੰਦਰ ਨੂੰ ਲੈ ਕੇ ਹੁਣ ਤੱਕ ਕਈ ਹੀਰੋਇਨਾਂ ਦੇ ਨਾਂ ਚਰਚਾ ’ਚ ਆ ਚੁੱਕੇ ਹਨ ਅਤੇ ਇਹ ਟਰੈਂਡ ਚੱਲ ਰਿਹਾ ਸੀ ਪਰ ਸਲਮਾਨ ਖਾਨ ਨੇ ਨਵੇਂ ਐਲਾਨ ਨਾਲ ਸਾਰੀਆਂ ਅਫਵਾਹਾਂ ’ਤੇ ਪਾਣੀ ਫੇਰ ਦਿੱਤਾ ਹੈ। ਉਸ ਨੇ ਸਿਕੰਦਰ ਦੀ ਮੁੱਖ ਅਦਾਕਾਰਾ ਦੇ ਨਾਂ ਦਾ ਖੁਲਾਸਾ ਕੀਤਾ ਹੈ। ਸਲਮਾਨ ਖਾਨ ਦੀ ਫਿਲਮ ‘ਸਿਕੰਦਰ’ ਆਪਣੇ ਐਲਾਨ ਤੋਂ ਬਾਅਦ ਤੋਂ ਹੀ ਚਰਚਾ ’ਚ ਹੈ। ਅਜਿਹੇ ’ਚ ਅਭਿਨੇਤਾ ਨੇ ਵੀ ਨਿਰਾਸ਼ ਨਹੀਂ ਕੀਤਾ।

ਉਨ੍ਹਾਂ ਨੇ ਆਪਣੀ ਫਿਲਮ ’ਚ ਸਾਊਥ ਦੀ ਸਭ ਤੋਂ ਮਸ਼ਹੂਰ ਅਦਾਕਾਰਾ ਨੂੰ ਹੀਰੋਇਨ ਬਣਾਇਆ ਹੈ, ਜਿਸ ਨੇ ਅਮਿਤਾਭ ਬੱਚਨ ਤੋਂ ਲੈ ਕੇ ਰਣਬੀਰ ਕਪੂਰ ਤੱਕ ਹਿੰਦੀ ਸਿਨੇਮਾ ਦੇ ਕਈ ਦਿੱਗਜ ਕਲਾਕਾਰਾਂ ਨਾਲ ਕੰਮ ਕੀਤਾ ਹੈ। ਹੁਣ ਦਬੰਗ ਖਾਨ ਦਾ ਨਾਂ ਵੀ ਉਨ੍ਹਾਂ ਦੇ ਸਹਿ-ਕਲਾਕਾਰਾਂ ਦੀ ਸੂਚੀ ’ਚ ਜੁੜ ਗਿਆ ਹੈ। ਸਿਕੰਦਰ ਦੇ ਨਿਰਮਾਤਾਵਾਂ ਨੇ ਅੱਜ 9 ਮਈ ਨੂੰ ਫਿਲਮ ਬਾਰੇ ਅਪਡੇਟ ਦਿੰਦੇ ਹੋਏ ਅਭਿਨੇਤਰੀ ਦੇ ਨਾਮ ਦਾ ਖੁਲਾਸਾ ਕੀਤਾ ਹੈ।

ਸ਼੍ਰੀਵੱਲੀ ਯਾਨੀ ਰਸ਼ਮਿਕਾ ਮੰਡਾਨਾ ਨੂੰ ਸਿਕੰਦਰ ’ਚ ਸਲਮਾਨ ਖਾਨ ਦੀ ਹੀਰੋਇਨ ਬਣਨ ਦਾ ਮੌਕਾ ਮਿਲਿਆ ਹੈ। ਇਸ ਫਿਲਮ ’ਚ ਅਦਾਕਾਰਾ ਸਲਮਾਨ ਖਾਨ ਨਾਲ ਰੋਮਾਂਸ ਕਰਦੀ ਨਜ਼ਰ ਆਵੇਗੀ। ਇਨ੍ਹਾਂ ਦੀ ਜੋੜੀ ਨੂੰ ਦੇਖਣਾ ਦਿਲਚਸਪ ਹੋਵੇਗਾ, ਕਿਉਂਕਿ ਇਹ ਪਹਿਲੀ ਵਾਰ ਹੋਵੇਗਾ ਜਦੋਂ ਰਸ਼ਮਿਕਾ ਮੰਡਾਨਾ ਅਤੇ ਸਲਮਾਨ ਖਾਨ ਸਿਲਵਰ ਸਕ੍ਰੀਨ ’ਤੇ ਇਕੱਠੇ ਨਜ਼ਰ ਆਉਣਗੇ।

Latest news

gippy-grewal-and-sargun-mehta-bring-laughter-to-connedia-media-network-studio
Punjabi

ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਕੈਰੀ ਆਨ ਜੱਟਾ 4' ਦੀ ਟੀਮ ਨੇ ਸਰੀ ਸਟੂਡੀਓ ਦਾ ਕੀਤਾ ਦੌਰਾ

ਪੰਜਾਬੀ ਅਦਾਕਾਰ ਅਤੇ ਨਿਰਮਾਤਾ ਗਿੱਪੀ ਗਰੇਵਾਲ, ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ 'ਕੈਰੀ ਆਨ ਜੱਟਾ 4' ਦੀ ਸਟਾਰ ਕਾਸਟ ਅਤੇ ਮੈਂਬਰਾਂ ਨੇ ਫ਼ਿਲਮ ਦੇ ਪ੍ਰਚਾਰ ਦੌਰੇ ਦੌਰਾਨ ਸਰੀ ਸਥਿਤ ਕਨੈਕਟ ਮੀਡੀਆ ਨੈੱਟਵਰਕ ਸਟੂਡੀਓ ਦਾ ਦੌਰਾ ਕੀਤਾ।
delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link