13.82C Vancouver
ADS

May 21, 2026 10:38 AM - Connect Newsroom - Jasmine Singh

ਜਦੋਂ ਸਲਮਾਨ ਖਾਨ ਪੱਤਰਕਾਰਾਂ ਨਾਲ ਉਲਝ ਗਏ

Share On
salman-khans-frustration-with-paparazzi-hits-a-new-level
Initially, Salman maintained his composure, ignoring the cameras as he made his way inside. However, the mood shifted dramatically when he left the hospital later.(Photo: Facebook/Salman Khan)

ਬਾਲੀਵੁੱਡ ਅਦਾਕਾਰ ਸਲਮਾਨ ਖਾਨ ਬੀਤੇ ਦਿਨੀਂ ਮੁੰਬਈ ਦੇ ਹਿੰਦੂਜਾ ਹਸਪਤਾਲ ਦੇ ਬਾਹਰ ਪੱਤਰਕਾਰਾਂ ਨਾਲ ਤਲਖ ਕਲਾਮੀ ਵਿੱਚ ਉਲਝ ਗਏ। ਅਸਲ ਵਿੱਚ ਸਲਮਾਨ ਉੱਥੇ ਆਪਣੇ ਇਕ ਦੋਸਤ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ ਸਨ। ਪਰ ਉਸ ਨੂੰ ਪੱਤਰਕਾਰਾਂ ਅਤੇ ਫੋਟੋਗ੍ਰਾਫਰਾਂ ਦੀ ਭਾਰੀ ਭੀੜ ਨੇ ਘੇਰ ਲਿਆ। ਪ੍ਰੈਸ ਵਾਲੇ ਸਲਮਾਨ ਕੋਲੋਂ ਉਸ ਦੀ ਆਉਣ ਵਾਲੀ ਫਿਲਮ 'ਮਾਤ੍ਰਭੂਮੀ' ਬਾਰੇ ਜਾਨਣਾ ਚਾਹੁੰਦੇ ਸਨ। ਇਸ ਕਰਕੇ ਉਨ੍ਹਾਂ ਨੇ 'ਮਾਤ੍ਰਭੂਮੀ' ਦਾ ਨਾਂਅ ਲੈ ਕੇ ਉੱਚੀ ਉੱਚੀ ਬੋਲਣਾ ਸ਼ੁਰੂ ਕਰ ਦਿੱਤਾ।

ਸ਼ੁਰੂ ਵਿੱਚ ਤਾਂ ਸਲਮਾਨ ਕੁਝ ਸ਼ਾਂਤ ਰਿਹਾ ਅਤੇ ਕੈਮਰਿਆਂ ਤੋਂ ਪਾਸਾ ਵੱਟ ਕੇ ਅੰਦਰ ਚਲੇ ਗਏ। ਪਰ ਜਦੋਂ ਬਾਹਰ ਆਏ ਤਾਂ ਫਿਰ ਫੋਟੋਗ੍ਰਾਫਰਾਂ ਨੇ ਉਸ ਦੀ ਪ੍ਰਤੀਕਿਰਿਆ ਲੈਣ ਦੀ ਕੋਸ਼ਿਸ਼ ਕੀਤੀ ਪ੍ਰੈਸ ਵਾਲਿਆਂ ਨੇ ਕਿਹਾ ਕਿ ਭਾਈ ਭਾਈ ਮਾਤ੍ਰਭੂਮੀ । ਇਸ ਗੱਲ ਤੋਂ ਸਲਮਾਨ ਪ੍ਰੇਸ਼ਾਨ ਹੋ ਗਏ ਅਤੇ ਉਨ੍ਹਾਂ ਨੇ ਕਿਹਾ ਕਿ ਹਸਪਤਾਲ ਵਰਗੀ ਜਗ੍ਹਾ ਵਿੱਚ ਵੀ ਇਸ ਤਰ੍ਹਾਂ ਦੇ ਸਵਾਲ ਕਰਨੇ ਚਾਹੀਦੇ ਹਨ।

ਉਸ ਨੇ ਕਿਹਾ ਕਿ ਜੇ ਤੁਹਾਡੇ ਪਰਿਵਾਰਕ ਮੈਂਬਰ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਜਾਵੇ ਤਾਂ ਤੁਹਾਨੂੰ ਕਿਹੋ ਜਿਹਾ ਮਹਿਸੂਸ ਹੋਵੇਗਾ। ਸਲਮਾਨ ਨੇ ਬਾਅਦ ਵਿੱਚ ਇੰਸਟਾਗ੍ਰਾਮ 'ਤੇ ਵੀ ਅਜਿਹੇ ਪ੍ਰੈਸ ਵਾਲਿਆਂ ਪ੍ਰਤੀ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ।

Latest news

ranveer-singh-and-deepika-padukone-share-adorable-photos-of-daughter-dua-await-second-child
Punjabi

ਰਣਵੀਰ-ਦੀਪਿਕਾ ਨੇ ਸਾਂਝੀਆਂ ਕੀਤੀਆਂ ਧੀ ਦੁਆ ਦੀਆਂ ਪਿਆਰੀਆਂ ਤਸਵੀਰਾਂ, ਦੂਜੇ ਬੱਚੇ ਦੀ ਕਰ ਰਹੇ ਉਡੀਕ

ਬਾਲੀਵੁੱਡ ਦੇ ਪਾਵਰ ਕਪਲ, ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ, ਆਪਣੇ ਦੂਜੇ ਬੱਚੇ ਦੇ ਆਉਣ ਦੀ ਉਡੀਕ ਕਰ ਰਹੇ ਹਨ। ਇਸ ਦੌਰਾਨ, ਉਸ ਨੇ ਆਪਣੇ ਇੰਸਟਾਗ੍ਰਾਮ ਪਰਿਵਾਰ ਨਾਲ ਦੁਆ ਦੀਆਂ ਕੁਝ ਪਿਆਰੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਮੰਗਲਵਾਰ ਨੂੰ, ਰਣਵੀਰ ਅਤੇ ਦੀਪਿਕਾ ਨੇ ਇਕ ਸਾਂਝੀ ਪੋਸਟ ਸਾਂਝੀ ਕੀਤੀ, ਜਿਸ 'ਚ ਕੈਪਸ਼ਨ ਦਿੱਤਾ ਗਿਆ ਸੀ: "ਬੇਬੀ ਦੁਆ ਅਤੇ ਸਾਡੇ ਦਿਲ ਵੱਡੇ ਹੋ ਰਹੇ ਹਨ! ਤੁਹਾਡੇ ਆਸ਼ੀਰਵਾਦ ਲਈ ਧੰਨਵਾਦ! (ਬੁਰੀ ਨਜ਼ਰ ਅਤੇ ਹੱਥ ਜੋੜਨ ਵਾਲਾ ਇਮੋਜੀ) @deepikapadukone।"
sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link