Aug 20, 2024 4:46 PM - Connect Newsroom

ਮਸ਼ਹੂਰ ਪੰਜਾਬੀ ਗਾਇਕ ਸਾਰਥੀ ਕੇ ਨੂੰ ਦਿਲ ਦਾ ਦੌਰਾ ਪੈਣ ਦੀ ਖ਼ਬਰ ਸਾਹਮਣੇ ਆਈ ਹੈ। ਖ਼ਬਰਾਂ ਅਨੁਸਾਰ ਵਿਦੇਸ਼ੀ ਟੂਰ ਦੌਰਾਨ ਗਾਇਕ ਸਾਰਥੀ ਕੇ ਦੀ ਅਚਾਨਕ ਸਿਹਤ ਵਿਗੜ ਗਈ ਅਤੇ ਦਿਲ ਦਾ ਦੌਰਾ ਪੈਣ ਮਗਰੋਂ ਮਿਸੀਸਾਗਾ ਦੇ ਟ੍ਰਿਲੀਅਮ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਗਾਇਕ ਸਾਰਥੀ ਕੇ ਨੂੰ ਦਿਲ ਦਾ ਦੌਰਾ ਪਿਆ ਤਾਂ ਉਸ ਸਮੇਂ ਉਹ ਕੈਨੇਡਾ ਦੇ ਮਿਸੀਸਾਗਾ ਵਿੱਚ ਮੌਜੂਦ ਸਨ। ਦਿਲ ਦਾ ਦੌਰਾ ਪੈਣ ਮਗਰੋਂ ਉਨ੍ਹਾਂ ਨੂੰ ਮਿਸੀਸਾਗਾ ਦੇ ਟ੍ਰਿਲੀਅਮ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਿਥੇ ਉਨ੍ਹਾਂ ਦਾ ਇਲਾਜ ਚੱਲ ਰਹਿ ਹੈ।
ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਿਹਤ ਵਿਚ ਹੁਣ ਪਹਿਲਾਂ ਨਾਲੋਂ ਸੁਧਾਰ ਹੈ। ਮੀਡੀਆ ਰਿਪੋਰਟਾਂ ਦੇ ਦਾਅਵਿਆਂ ਮੁਤਾਬਕ ਉਹ ਹਾਲੇ ਵੀ ਹਸਪਤਾਲ ਵਿੱਚ ਜ਼ੇਰੇ ਇਲਾਜ ਦੱਸੇ ਜਾ ਰਹੇ ਹਨ।




