14.45C Vancouver
ADS

Jan 10, 2025 2:29 PM - Connect Newsroom

ਸਲਮਾਨ ਖਾਨ ਦੇ ਘਰ ਵਧਾਇਆ ਗਿਆ ਸਕਿਓਰਟੀ ਦਾਇਰਾ

Share On
security-beefed-up-at-salman-khans-house
A state-of-the-art security system, featuring high-resolution CCTV cameras, has also been set up to monitor any suspicious activities around the building. (Photo: Facebook/Salman Khan)

ਬਾਲੀਵੁੱਡ ਅਦਾਕਾਰ ਸਲਮਾਨ ਖਾਨ ਅਕਸਰ ਆਪਣੀਆਂ ਗਤਿਵਿਧੀਆਂ ਦੇ ਕਰਕੇ ਚਰਚਾ ਦਾ ਵਿਸ਼ਾ ਬਣੇ ਰਹਿੰਦੇ ਹਨ ਪਰ ਹੁਣ ਸਲਮਾਨ ਖਾਨ ਦਾ ਨਾਮ ਇਕ ਹੋਰ ਚਰਚਾ ਵਿੱਚ ਜੁੜ ਗਿਆ ਹੈ ਦੱਸ ਦੇਈਏ ਕਿ ਸਲਮਾਨ ਖਾਨ ਦੀ ਜਾਨ ਨੂੰ ਖਤਰਾ ਹੋਣ ਦੇ ਖਦਸ਼ੇ ਤੋਂ ਸਲਮਾਨ ਖਾਨ ਦੇ ਘਰ ’ਚ ਬੁਲੇਟ ਪਰੂਫ ਕੰਧ ਬਣਾਈ ਗਈ ਹੈ।

ਜਾਣਕਾਰੀ ਮੁਤਾਬਕ ਪਿਛਲੇ ਸਾਲ ਅਪ੍ਰੈਲ ਵਿੱਚ, ਲਾਰੈਂਸ ਗੈਂਗ ਨਾਲ ਜੁੜੇ ਬਦਮਾਸ਼ਾਂ ਨੇ ਮੁੰਬਈ ਵਿੱਚ ਸਲਮਾਨ ਦੇ ਗਲੈਕਸੀ ਅਪਾਰਟਮੈਂਟ ਵਿੱਚ ਗੋਲੀਬਾਰੀ ਕੀਤੀ ਗਈ ਸੀ। ਉਦੋਂ ਸਲਮਾਨ ਦੇ ਘਰ ’ਤੇ ਸੁਰੱਖਿਆ ਵਧਾ ਦਿੱਤੀ ਗਈ ਸੀ। ਹੁਣ ਉਨ੍ਹਾਂ ਦੀ ਬਾਲਕੋਨੀ ਅਤੇ ਖਿੜਕੀਆਂ ਵੀ ਬੁਲੇਟ ਪਰੂਫ ਹੋ ਗਈਆਂ ਹਨ।
ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ’ਚ ਕੁਝ ਸਮੇਂ ਤੋਂ ਰਿਨੋਵੇਸ਼ਨ ਦਾ ਕੰਮ ਚੱਲ ਰਿਹਾ ਸੀ।

ਹੁਣ ਅਪਾਰਟਮੈਂਟ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਉਨ੍ਹਾਂ ਦੀ ਬਾਲਕੋਨੀ ਅਤੇ ਖਿੜਕੀਆਂ ਬੁਲੇਟ ਪਰੂਫ ਸ਼ੀਸ਼ੇ ਨਾਲ ਦਿਖਾਈ ਦੇ ਰਹੀਆਂ ਹਨ। ਸੂਤਰਾਂ ਦੇ ਹਵਾਲੇ ਤੋਂ ਦੱਸਿਆ ਹੈ ਕਿ ਸਲਮਾਨ ਦੀ ਸੁਰੱਖਿਆ ਪ੍ਰਣਾਲੀ ਨੂੰ ਹਾਈਟੈਕ ਬਣਾਇਆ ਗਿਆ ਹੈ। ਘਰ ਦੇ ਆਲੇ-ਦੁਆਲੇ ਹਾਈਰੈਜ਼ੋਲਿਊਸ਼ਨ ਵਾਲੇ ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ।

ਸਲਮਾਨ ਖਾਨ ਗਲੈਕਸੀ ਅਪਾਰਟਮੈਂਟ ਦੀ ਗਰਾਊਂਡ ਫਲੋਰ ‘ਤੇ 1BHK ‘ਚ ਰਹਿੰਦੇ ਹਨ, ਜਦਕਿ ਉਨ੍ਹਾਂ ਦੇ ਮਾਤਾ-ਪਿਤਾ ਇਸ ਅਪਾਰਟਮੈਂਟ ਦੀ ਪਹਿਲੀ ਮੰਜ਼ਿਲ ‘ਤੇ ਰਹਿੰਦੇ ਹਨ।

Latest news

kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ankit-balyan-shot-dead-outside-gym-after-gunmen-open-fire
Punjabi

ਜਿਮ ਦੇ ਬਾਹਰ ਅੰਕਿਤ ਬਾਲਿਆਨ ’ਤੇ ਅੰਨ੍ਹੇਵਾਹ ਫਾਇਰਿੰਗ, ਮੌਕੇ ’ਤੇ ਤੋੜਿਆ ਦਮ

ਉੱਤਰ ਪ੍ਰਦੇਸ਼ ਦੇ ਸ਼ਾਮਲੀ ਕੋਤਵਾਲੀ ਖੇਤਰ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਯੂਟਿਊਬਰ ਅਤੇ ਹਰਿਆਣਵੀ ਅਦਾਕਾਰ ਅੰਕਿਤ ਬਾਲਿਆਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
fake-plot-to-threaten-salman-khan-exposed-mumbai-police-uncover-the-truth
Punjabi

ਸਲਮਾਨ ਖਾਨ ਨੂੰ ਧਮਕੀ ਦੇਣ ਦੀ ਸਾਜ਼ਿਸ਼ ਨਿਕਲੀ ਫਰਜ਼ੀ, ਮੁੰਬਈ ਪੁਲਿਸ ਨੇ ਖੋਲ੍ਹਿਆ ਰਾਜ਼

ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਵਿਰੁੱਧ ਜਬਰਨ ਵਸੂਲੀ ਦੀ ਧਮਕੀ ਦੇ ਮਾਮਲੇ ਵਿੱਚ ਫਰਜ਼ੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਸਲਮਾਨ ਖਾਨ ਤੋਂ ਪੈਸੇ ਵਸੂਲਣ ਲਈ ਇੱਕ ਗੈਂਗਸਟਰ ਗਿਰੋਹ ਦੇ ਨਾਮ 'ਤੇ ਜਾਅਲੀ ਵਟਸਐਪ ਚੈਟ ਅਤੇ ਇੱਕ ਜਾਅਲੀ ਪਛਾਣ ਬਣਾਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link