20.47C Vancouver
ADS

Aug 12, 2022 12:26 PM - ANI

ਰਿਸ਼ਭ ਪੰਤ ਨੇ ਰੌਤੇਲਾ ਨੂੰ ਕਿਹਾ- ''ਪਿੱਛਾ ਛੱਡੋ ਭੈਣ', ਅੱਗੋਂ ਬਾਲੀਵੁੱਡ ਅਦਾਕਾਰਾ ਨੇ ਕੀਤਾ ਪਲਟਵਾਰ

Share On
see-what-urvashi-rautela-said-after-rishabh-pants-peecha-choro-behen-remark
See what Urvashi Rautela said after Rishabh Pant's "peecha choro behen" remark (Photo: ANI)

ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਅਤੇ ਕ੍ਰਿਕਟਰ ਰਿਸ਼ਭ ਪੰਤ ਵਿਚਕਾਰ ਤਕਰਾਰ ਵਧਦੀ ਦਿਖਾਈ ਦੇ ਰਹੀ ਹੈ। ਇੰਸਟਾਗ੍ਰਾਮ ਪੋਸਟਾਂ ਤੋਂ ਇਹੀ ਲੱਗਦਾ ਹੈ ਕਿ ਇਹ ਜਲਦ ਖ਼ਤਮ ਨਹੀਂ ਹੋਣ ਵਾਲੀ।

ਰਿਸ਼ਭ ਪੰਤ ਨੇ ਉਰਵਸ਼ੀ ਦੀ ਇੱਕ ਵਾਇਰਲ ਇੰਟਰਵਿਊ 'ਤੇ ਪਲਟਵਾਰ ਕੀਤਾ ਸੀ। ਜਿਸ ਵਿਚ ਉਰਵਸ਼ੀ ਨੇ ਇਸ਼ਾਰਿਆਂ ਵਿਚ ਕਿਹਾ ਸੀ ਕਿ ਇੱਕ ਖਾਸ 'ਆਰ. ਪੀ.' ਨੇ ਇੱਕ ਹੋਟਲ ਦੀ ਲਾਬੀ ਵਿਚ ਉਨ੍ਹਾਂ ਦਾ ਘੰਟਿਆਂ ਤੱਕ ਇੰਤਜ਼ਾਰ ਕੀਤਾ ਸੀ।

ਰਿਸ਼ਭ ਪੰਤ ਨੇ ਇਸ ਦਾ ਖੰਡਨ ਕਰਦੇ ਇੰਸਟਾਗ੍ਰਾਮ 'ਤੇ ਕਿਹਾ ਸੀ ਕਿ ਲੋਕ ਮਾਮੂਲੀ ਪ੍ਰਸਿੱਧੀ ਲਈ ਇੰਟਰਵਿਊ ਵਿਚ ਝੂਠ ਬੋਲਦੇ ਹਨ। ਇਸ ਪੋਸਟ ਨੂੰ ਉਨ੍ਹਾਂ ਨੇ ਕੁਝ ਘੰਟਿਆਂ ਬਾਅਦ ਡਿਲੀਟ ਕਰ ਦਿੱਤਾ। ਹੁਣ ਉਰਵਸ਼ੀ ਨੇ ਵੀ ਇੰਸਟਾਗ੍ਰਾਮ 'ਤੇ ਪਲਟਵਾਰ ਕੀਤਾ ਹੈ। ਰਿਸ਼ਬ ਪੰਤ ਵੱਲੋਂ ਕੀਤੀ ਟਿੱਪਣੀ ਨੂੰ ਲੈ ਕੇ ਉਨ੍ਹਾਂ ਇੰਸਟਾਗ੍ਰਾਮ 'ਤੇ ਇੱਕ ਲੰਮਾ ਨੋਟ ਲਿਖਿਆ ਹੈ, ਜਿਸ ਵਿਚ ਉਨ੍ਹਾਂ ਨੇ ਰਿਸ਼ਬ ਪੰਤ ਦੀ- 'ਮੇਰਾ ਪਿੱਛਾ ਛੱਡੋ ਭੈਣ' ਦੀ ਟਿੱਪਣੀ 'ਤੇ ਜਵਾਬ ਦਿੱਤਾ ਹੈ।

ਉਰਵਸ਼ੀ ਨੇ ਲਿਖਿਆ, "ਛੋਟੂ ਭਈਆ ਬੈਟ-ਬਾਲ ਖੇਡੋ....ਮੈਂ ਕੋਈ ਮੁੰਨੀ ਨਹੀਂ ਹਾਂ ਡਾਰਲਿੰਗ ਬੱਚੇ ਤੇਰੇ ਲਈ ਬਦਨਾਮ ਹੋਣ ਲਈ #ਰਕਸ਼ਾਬੰਧਨ ਮੁਬਾਰਕ ਹੋ।" ਉਨ੍ਹਾਂ ਅੱਗੇ ਹੋਰ ਹੈਸ਼ਟੇਗ ਪਾਉਂਦੇ ਲਿਖਿਆ-"ਆਰ. ਪੀ. ਛੋਟੂ ਭਈਆ, ਕੌਗਰ ਹੰਟਰ, ਇੱਕ ਚੁੱਪ ਕੁੜੀ ਦਾ ਫਾਇਦਾ ਨਾ ਉਠਾਓ"।

ਗੌਰਤਲਬ ਹੈ ਕਿ 2018 ਵਿਚ ਮੁੰਬਈ ਦੇ ਕਈ ਪ੍ਰਸਿੱਧ ਰੈਸਟੋਰੈਂਟਾਂ, ਪਾਰਟੀਆਂ ਤੇ ਸਮਾਗਮਾਂ ਵਿਚ ਦੋਵਾਂ ਨੂੰ ਇਕੱਠੇ ਦੇਖਣ ਤੋਂ ਬਾਅਦ ਇਹ ਅਫਵਾਹਾਂ ਉੱਡਣੀਆਂ ਸ਼ੁਰੂ ਹੋ ਗਈਆਂ ਸਨ ਕਿ ਦੋਵਾਂ ਵਿਚਕਾਰ ਕੁਝ ਚੱਲ ਰਿਹਾ ਹੈ। ਉਸੇ ਸਾਲ ਰਿਪੋਰਟਾਂ ਵਿਚ ਦਾਅਵਾ ਕੀਤਾ ਗਿਆ ਕਿ ਦੋਵਾਂ ਨੇ ਇੱਕ-ਦੂਜੇ ਨੂੰ ਵਟਸਐਪ 'ਤੇ ਬਲਾਕ ਕਰ ਦਿੱਤਾ ਹੈ। ਜਨਵਰੀ 2019 ਵਿਚ ਰਿਸ਼ਭ ਪੰਤ ਨੇ ਇਨ੍ਹਾਂ ਦਾ ਖੰਡਨ ਕੀਤਾ ਅਤੇ ਕਿਹਾ ਕਿ ਉਹ ਆਪਣੀ ਗਰਲਫ੍ਰੈਂਡ ਈਸ਼ਾ ਨਾਗੀ ਨਾਲ ਰਿਸ਼ਤੇ ਵਿਚ ਹਨ। ਉਨ੍ਹਾਂ ਈਸ਼ਾ ਨਾਗੀ ਨਾਲ ਇੰਸਟਾਗ੍ਰਾਮ 'ਤੇ ਫੋਟੋ ਵੀ ਸਾਂਝੀ ਕੀਤੀ ਸੀ।

ਗੌਰਤਲਬ ਹੈ ਕਿ ਹਾਲ ਹੀ ਵਿਚ ਉਰਵਸ਼ੀ ਨੇ ਇੱਕ ਪੋਰਟਲ ਨੂੰ ਇੰਟਰਵਿਊ ਦਿੱਤਾ, ਜਿਸ ਦੀ ਕਲਿੱਪ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਹੈ। ਇੰਟਰਵਿਊ ਵਿਚ ਉਰਵਸ਼ੀ ਨੇ ਕਿਹਾ ਕਿ ਇੱਕ "ਮਿਸਟਰ ਆਰ. ਪੀ." ਨੇ ਉਸ ਨੂੰ ਮਿਲਣ ਲਈ ਇੱਕ ਹੋਟਲ ਦੀ ਲਾਬੀ ਵਿਚ ਲਗਭਗ 10 ਘੰਟੇ ਤੱਕ ਇੰਤਜ਼ਾਰ ਕੀਤਾ।" ਉਰਵਸ਼ੀ ਨੇ ਕਿਹਾ ਕਿ ਉਸ ਵਕਤ ਉਹ ਨੀਂਦ ਲੈ ਰਹੀ ਸੀ ਅਤੇ ਇੰਨਾ ਲੰਮਾ ਇੰਤਜ਼ਾਰ ਕਰਾਉਣਾ ਉਨ੍ਹਾਂ ਨੂੰ ਬੁਰਾ ਲੱਗਿਆ।

Latest news

moosewala-murder-case-court-sets-october-9-for-hearing-on-anmol-bishnois-production-warrant
Punjabi

ਮੂਸੇਵਾਲਾ ਕਤਲ ਕੇਸ: ਅਨਮੋਲ ਬਿਸ਼ਨੋਈ ਦੇ ਪ੍ਰੋਡਕਸ਼ਨ ਵਾਰੰਟ ’ਤੇ 9 ਅਕਤੂਬਰ ਨੂੰ ਹੋਵੇਗੀ ਬਹਿਸ

ਪੰਜਾਬੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਹਾਈ-ਪ੍ਰੋਫਾਈਲ ਕਤਲ ਕੇਸ ਵਿਚ ਮਾਨਸਾ ਦੀ ਸੈਸ਼ਨ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਅਤੇ ਗੈਂਗਸਟਰ ਅਨਮੋਲ ਬਿਸ਼ਨੋਈ ਦੇ ਪ੍ਰੋਡਕਸ਼ਨ ਵਾਰੰਟ ਦੀ ਅਰਜ਼ੀ ’ਤੇ ਬਹਿਸ ਕਰਨ ਲਈ 9 ਅਕਤੂਬਰ ਦੀ ਤਾਰੀਖ਼ ਤੈਅ ਕੀਤੀ ਹੈ।
gurnam-bhullar-announces-new-punjabi-film-ve-faqeera-releasing-may-2027
Punjabi

ਗੁਰਨਾਮ ਭੁੱਲਰ ਦੀ ਨਵੀਂ ਪੰਜਾਬੀ ਫਿਲਮ 'ਵੇ ਫਕੀਰਾ' ਦਾ ਐਲਾਨ, ਅਗਲੇ ਸਾਲ ਹੋਏਗੀ ਰਿਲੀਜ਼

ਪੰਜਾਬੀ ਫਿਲਮ 'ਇਸ਼ਕਾਂ ਦੇ ਲੇਖੇ' ਦੀ ਸਫ਼ਲਤਾ ਤੋਂ ਬਾਅਦ ਈਸ਼ਾ ਮਾਲਵੀਆ ਅਤੇ ਗੁਰਨਾਮ ਭੁੱਲਰ ਦੀ ਨਵੀਂ ਪੰਜਾਬੀ ਫਿਲਮ ਦਾ ਐਲਾਨ ਕੀਤਾ ਗਿਆ ਹੈ। ਫਿਲਮ ਦਾ ਨਾਂਅ ਹੈ 'ਵੇ ਫਕੀਰਾ'। ਇਹ ਫਿਲਮ ਅਗਲੇ ਸਾਲ ਮਈ ਵਿੱਚ ਸਿਨੇਮਾਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ। ਫਿਲਮ ਦਾ ਐਲਾਨ ਕਰਦੇ ਹੋਏ ਗਾਇਕ ਗੁਰਨਾਮ ਭੁੱਲਰ ਨੇ ਇੱਕ ਪੋਸਟਰ ਸਾਂਝਾ ਕੀਤਾ ਅਤੇ ਲਿਖਿਆ, 'ਵੇ ਫਕੀਰਾ' 14 ਮਈ 2027 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਏਗੀ।" ਸਾਂਝੇ ਕੀਤੇ ਗਏ ਪੋਸਟਰ ਤੋਂ ਇਹ ਫਿਲਮ ਇੱਕ ਪ੍ਰੇਮ ਕਹਾਣੀ ਲੱਗਦੀ ਹੈ।
supreme-court-gives-rajpal-yadav-2-weeks-to-repay-dues
Punjabi

ਸੁਪਰੀਮ ਕੋਰਟ ਵੱਲੋਂ ਰਾਜਪਾਲ ਯਾਦਵ ਨੂੰ ਬਕਾਇਆ ਰਕਮ ਮੋੜਨ ਲਈ 2 ਹਫ਼ਤਿਆਂ ਦਾ ਦਿੱਤਾ ਆਖ਼ਰੀ ਮੌਕਾ

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਅਦਾਕਾਰ ਰਾਜਪਾਲ ਯਾਦਵ ਨੂੰ ਇਕ ਨਿੱਜੀ ਕੰਪਨੀ ਦਾ ਬਕਾਇਆ ਪੈਸਾ ਮੋੜਨ ਲਈ ਠੋਸ ਪ੍ਰਸਤਾਵ ਨਾਲ ਆਉਣ ਲਈ 2 ਹਫ਼ਤਿਆਂ ਦਾ ਆਖ਼ਰੀ ਮੌਕਾ ਦਿੱਤਾ ਅਤੇ ਉਨ੍ਹਾਂ ਨੂੰ ਅਦਾਲਤ ਦੀ ਰਜਿਸਟਰੀ ਵਿਚ 2 ਕਰੋੜ ਰੁਪਏ ਜਮ੍ਹਾ ਕਰਵਾਉਣ ਦਾ ਹੁਕਮ ਦਿੱਤਾ। ਸ਼ਿਕਾਇਤਕਰਤਾ ਦਾ ਦੋਸ਼ ਹੈ ਕਿ 2010 ਵਿਚ ਇਕ ਫ਼ਿਲਮ ਲਈ ਦਿੱਤੀ ਗਈ 5 ਕਰੋੜ ਰੁਪਏ ਦੀ ਆਰਥਿਕ ਮਦਦ ਦੇ ਨਿਪਟਾਰੇ ਵਜੋਂ, 2013 ਵਿਚ ਰਾਜਪਾਲ ਨੇ 1.05 ਕਰੋੜ ਰੁਪਏ ਦੇ 7 ਚੈੱਕ ਦਿੱਤੇ ਸਨ। ਕੰਪਨੀ ਦਾ ਦੋਸ਼ ਹੈ ਕਿ ਇਹ ਚੈੱਕ ਬਾਊਂਸ ਹੋ ਗਏ।
diljit-dosanjh-announces-ahmedabad-show-on-november-21
Punjabi

ਦਿਲਜੀਤ ਦੋਸਾਂਝ ਨੇ ਕੀਤਾ ਐਲਾਨ: 21 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਲਾਉਣਗੇ ਰੌਣਕਾਂ

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਲੰਡਨ ਦੇ ਇਤਿਹਾਸਕ ਵੈਂਬਲੇ ਸਟੇਡੀਅਮ ਵਿੱਚ ਪ੍ਰੋਗਰਾਮ ਕਰਨ ਵਾਲੇ ਪਹਿਲੇ ਪੰਜਾਬੀ ਕਲਾਕਾਰ ਵਜੋਂ ਇਤਿਹਾਸ ਰਚ ਦਿੱਤਾ ਹੈ। ਇਸ ਤੋਂ ਕੁਝ ਘੰਟਿਆਂ ਬਾਅਦ ਹੀ ਉਨ੍ਹਾਂ ਨੇ ਆਪਣੇ ਭਾਰਤ ਦੌਰੇ ਦਾ ਐਲਾਨ ਕਰਦਿਆਂ 21 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਸ਼ੋਅ ਕਰਨ ਦਾ ਐਲਾਨ ਕੀਤਾ ਹੈ।
ranveer-singh-and-deepika-padukone-share-adorable-photos-of-daughter-dua-await-second-child
Punjabi

ਰਣਵੀਰ-ਦੀਪਿਕਾ ਨੇ ਸਾਂਝੀਆਂ ਕੀਤੀਆਂ ਧੀ ਦੁਆ ਦੀਆਂ ਪਿਆਰੀਆਂ ਤਸਵੀਰਾਂ, ਦੂਜੇ ਬੱਚੇ ਦੀ ਕਰ ਰਹੇ ਉਡੀਕ

ਬਾਲੀਵੁੱਡ ਦੇ ਪਾਵਰ ਕਪਲ, ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ, ਆਪਣੇ ਦੂਜੇ ਬੱਚੇ ਦੇ ਆਉਣ ਦੀ ਉਡੀਕ ਕਰ ਰਹੇ ਹਨ। ਇਸ ਦੌਰਾਨ, ਉਸ ਨੇ ਆਪਣੇ ਇੰਸਟਾਗ੍ਰਾਮ ਪਰਿਵਾਰ ਨਾਲ ਦੁਆ ਦੀਆਂ ਕੁਝ ਪਿਆਰੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਮੰਗਲਵਾਰ ਨੂੰ, ਰਣਵੀਰ ਅਤੇ ਦੀਪਿਕਾ ਨੇ ਇਕ ਸਾਂਝੀ ਪੋਸਟ ਸਾਂਝੀ ਕੀਤੀ, ਜਿਸ 'ਚ ਕੈਪਸ਼ਨ ਦਿੱਤਾ ਗਿਆ ਸੀ: "ਬੇਬੀ ਦੁਆ ਅਤੇ ਸਾਡੇ ਦਿਲ ਵੱਡੇ ਹੋ ਰਹੇ ਹਨ! ਤੁਹਾਡੇ ਆਸ਼ੀਰਵਾਦ ਲਈ ਧੰਨਵਾਦ! (ਬੁਰੀ ਨਜ਼ਰ ਅਤੇ ਹੱਥ ਜੋੜਨ ਵਾਲਾ ਇਮੋਜੀ) @deepikapadukone।"
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link