13.91C Vancouver
ADS

Aug 30, 2023 9:03 PM - CONNECT NEWS

'ਜਵਾਨ' ਦੀ ਰਿਲੀਜ਼ ਤੋਂ ਪਹਿਲਾਂ ਸ਼ਾਹਰੁਖ ਖਾਨ ਵੈਸ਼ਨੋ ਦੇਵੀ ਤੀਰਥ ਸਥਾਨ ਹੋਏ ਨਤਮਸਤਕ

Share On
shah-rukh-khan-visits-vaishno-devi-shrine-ahead-of-jawan-release
Shah Rukh Khan

ਸੁਪਰਸਟਾਰ ਸ਼ਾਹਰੁਖ ਖਾਨ ਆਪਣੀ ਫਿਲਮ 'ਜਵਾਨ' ਦੀ ਰਿਲੀਜ਼ ਤੋਂ ਪਹਿਲਾਂ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿਚ ਤ੍ਰਿਕੁਟਾ ਪਹਾੜੀਆਂ 'ਤੇ ਸਥਿਤ ਮਾਤਾ ਵੈਸ਼ਨੋ ਦੇਵੀ ਦੇ ਮੰਦਰ ਵਿਚ ਨਤਮਸਤਕ ਹੋਏ।

ਇਕ ਅਧਿਕਾਰੀ ਅਨੁਸਾਰ 57 ਸਾਲਾ ਅਦਾਕਾਰ ਮੰਗਲਵਾਰ ਦੇਰ ਰਾਤ ਮੱਥਾ ਟੇਕਣ ਪਹੁੰਚੇ, ਜਿੱਥੇ ਉਨ੍ਹਾਂ ਪ੍ਰਾਰਥਨਾ ਕੀਤੀ ਅਤੇ ਜਲਦੀ ਚਲੇ ਗਏ।

ਸ਼ਾਹਰੁਖ ਖਾਨ ਇਸ ਦੌਰਾਨ ਬਲਿਊ ਜੈਕੇਟ ਵਿਚ ਸਨ ਅਤੇ ਉਨ੍ਹਾਂ ਨੇ ਆਪਣਾ ਪੂਰਾ ਫੇਸ ਕਵਰ ਕੀਤਾ ਹੋਇਆ ਸੀ। ਇਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਹੈ।

ਇਸ ਵੀਡਿਓ ਕਲਿੱਪ ਵਿਚ ਉਨ੍ਹਾਂ ਨਾਲ ਵੈਸ਼ਨੋ ਦੇਵੀ ਸ਼ਰਾਇਨ ਬੋਰਡ ਦੇ ਅਧਿਕਾਰੀ, ਕੁਝ ਪੁਲਿਸ ਵਾਲੇ ਅਤੇ ਅਦਾਕਾਰ ਦੇ ਨਿਜੀ ਸਟਾਫ ਮੈਂਬਰ ਦੇਖੇ ਜਾ ਸਕਦੇ ਹਨ।

ਪਿਛਲੇ 9 ਮਹੀਨਿਆਂ ਵਿਚ ਸ਼ਾਹਰੁਖ ਦੀ ਇਹ ਦੂਜੀ ਵੈਸ਼ਨੋ ਦੇਵੀ ਮੰਦਰ ਦੀ ਯਾਤਰਾ ਹੈ। ਇਸ ਤੋਂ ਪਹਿਲਾਂ ਦਸੰਬਰ 2022 ਵਿਚ ਉਹ ਆਪਣੀ ਬਲਾਕਬਸਟਰ ਹਿੱਟ ਫਿਲਮ ਪਠਾਨ ਦੀ ਰਿਲੀਜ਼ ਤੋਂ ਇੱਕ ਮਹੀਨਾ ਪਹਿਲਾਂ ਵੈਸ਼ਨੋ ਦੇਵੀ ਮੰਦਰ ਗਏ ਸਨ।

ਗੌਰਤਲਬ ਹੈ ਕਿ 'ਜਵਾਨ', ਤਾਮਿਲ ਫਿਲਮ ਨਿਰਮਾਤਾ ਐਟਲੀ ਵਲੋਂ ਨਿਰਦੇਸ਼ਤ ਹੈ। ਇਹ 7 ਸਤੰਬਰ ਨੂੰ ਸਿਨੇਮਾਘਰਾਂ 'ਚ ਆਉਣ ਵਾਲੀ ਹੈ।

Latest news

bollywood-actor-dev-anands-son-suniel-anand-dies-at-70-in-london
Punjabi

ਬਾਲੀਵੁੱਡ ਦੇ ਦਿੱਗਜ ਅਦਾਕਾਰ ਦੇਵ ਆਨੰਦ ਦੇ ਪੁੱਤਰ ਸੁਨੀਲ ਆਨੰਦ ਦਾ ਲੰਡਨ ਵਿੱਚ ਦਿਹਾਂਤ

ਮਸ਼ਹੂਰ ਬਾਲੀਵੁੱਡ ਅਦਾਕਾਰ ਦੇਵ ਆਨੰਦ ਦੇ ਪੁੱਤਰ ਅਦਾਕਾਰ ਸੁਨੀਲ ਆਨੰਦ ਦਾ ਲੰਡਨ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ 70 ਸਾਲ ਦੇ ਸਨ। ਇਸ ਖ਼ਬਰ ਦੀ ਪੁਸ਼ਟੀ ਦੇਵ ਆਨੰਦ ਦੀ ਪੋਤੀ ਅਤੇ ਸੁਨੀਲ ਆਨੰਦ ਦੀ ਭਤੀਜੀ ਜ਼ੀਨਾ ਨਾਰੰਗ ਨੇ ਕੀਤੀ।
sunny-deol-dedicates-batwara-1947-to-mothers-ahead-of-trailer-release
Punjabi

ਫਿਲਮ 'ਬਟਵਾਰਾ 1947' ਨੂੰ ਲੈ ਕੇ ਸੰਨੀ ਦਿਓਲ ਹੋਏ ਭਾਵੁਕ

ਇਸ ਸਾਲ ਦੀਆਂ ਸਭ ਤੋਂ ਵੱਧ ਉਡੀਕੀਆਂ ਜਾਣ ਵਾਲੀਆਂ ਫਿਲਮਾਂ ਵਿੱਚੋਂ ਇੱਕ 'ਬਟਵਾਰਾ 1947' ਆਮਿਰ ਖਾਨ ਪ੍ਰੋਡਕਸ਼ਨ ਵਲੋਂ ਨਿਰਮਿਤ ਤੇ ਰਾਜਕੁਮਾਰ ਸੰਤੋਸ਼ੀ ਦੁਆਰਾ ਨਿਰਦੇਸ਼ਤ ਹੈ। ਇਹ ਫਿਲਮ 14 ਅਗਸਤ, 2026 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ।ਇਸ ਫਿਲਮ ਨੇ ਆਪਣੀ ਘੋਸ਼ਣਾ ਤੋਂ ਬਾਅਦ ਤੋਂ ਹੀ ਬਹੁਤ ਚਰਚਾ ਪੈਦਾ ਕੀਤੀ ਹੈ।
arshdeep-singh-confirms-relationship-with-samreen-kaur
Punjabi

ਕ੍ਰਿਕਟਰ ਅਰਸ਼ਦੀਪ ਸਿੰਘ ਵੱਲੋਂ ਸਮਰੀਨ ਨਾਲ ਰਿਸ਼ਤੇ ’ਤੇ ਮੋਹਰ

ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਆਖ਼ਰਕਾਰ ਮਾਡਲ ਤੇ ਅਦਾਕਾਰਾ ਸਮਰੀਨ ਕੌਰ ਨਾਲ ਆਪਣੇ ਰਿਸ਼ਤੇ ਨੂੰ ਜਨਤਕ ਕਰ ਦਿੱਤਾ ਹੈ। ਅਰਸ਼ਦੀਪ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਸਮਰੀਨ ਕੌਰ ਨਾਲ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ਵਿੱਚ ਦੋਵੇਂ ਇਕੱਠੇ ਨਜ਼ਰ ਆ ਰਹੇ ਹਨ। ਅਰਸ਼ਦੀਪ ਨੇ ਇਨ੍ਹਾਂ ਤਸਵੀਰਾਂ ਦਾ ਕੈਪਸ਼ਨ "My Person" (ਮਾਈ ਪਰਸਨ) ਲਿਖਿਆ ਹੈ, ਜਿਸ ਤੋਂ ਬਾਅਦ ਉਨ੍ਹਾਂ ਦੇ ਰਿਸ਼ਤੇ ’ਤੇ ਅਧਿਕਾਰਤ ਤੌਰ ’ਤੇ ਮੋਹਰ ਲੱਗ ਗਈ ਹੈ।
punjabi-singer-and-actor-jassie-gills-mother-ravinder-kaur-dies-after-brief-illness
Punjabi

ਪ੍ਰਸਿੱਧ ਪੰਜਾਬੀ ਗਾਇਕ ਤੇ ਅਦਾਕਾਰ ਜੱਸੀ ਗਿੱਲ ਦੇ ਮਾਤਾ ਦਾ ਦਿਹਾਂਤ

ਪ੍ਰਸਿੱਧ ਪੰਜਾਬੀ ਗਾਇਕ ਤੇ ਪਾਲੀਵੁੱਡ-ਬਾਲੀਵੁੱਡ ਫਿਲਮਾਂ ਦੇ ਚਰਚਿਤ ਅਦਾਕਾਰ ਜੱਸੀ ਗਿੱਲ ਵਾਸੀ ਪਿੰਡ ਜੰਡਾਲੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਤ ਮਾਤਾ ਰਵਿੰਦਰ ਕੌਰ ਪਤਨੀ ਗੁਰਮਿੰਦਰ ਸਿੰਘ ਗਿੱਲ ਦਾ ਸੰਖੇਪ ਬਿਮਾਰੀ ਉਪਰੰਤ ਅਚਨਚੇਤ ਦਿਹਾਂਤ ਹੋ ਗਿਆ। ਮਾਤਾ ਰਵਿੰਦਰ ਕੌਰ ਆਪਣੇ ਪਿੱਛੇ 3 ਲੜਕੀਆਂ ਤੇ 1 ਲੜਕਾ ਜਸਦੀਪ ਸਿੰਘ ਉਰਫ ਜੱਸੀ ਗਿੱਲ ਨੂੰ ਛੱਡ ਗਏ ਹਨ।
jennifer-winget-says-she-has-married-businessman-william-ishmael
Punjabi

ਅਦਾਕਾਰਾ ਜੈਨੀਫਰ ਨੇ ਕਾਰੋਬਾਰੀ ਵਿਲੀਅਮ ਇਸ਼ਮੇਲ ਨਾਲ ਰਚਾਇਆ ਵਿਆਹ

ਮਸ਼ਹੂਰ ਟੈਲੀਵਿਜ਼ਨ ਅਤੇ ਫਿਲਮ ਅਦਾਕਾਰਾ ਜੈਨੀਫਰ ਵਿੰਗਟ ਨੇ ਮਸ਼ਹੂਰ ਕਾਰੋਬਾਰੀ ਵਿਲੀਅਮ ਇਸ਼ਮੇਲ ਨਾਲ ਵਿਆਹ ਕਰਵਾ ਲਿਆ ਹੈ। ‘ਬੇਹੱਦ’ ਅਤੇ ‘ਸਰਸਵਤੀਚੰਦਰ’ ਵਰਗੇ ਸੁਪਰਹਿੱਟ ਡਰਾਮਾ ਲੜੀਵਾਰਾਂ ਰਾਹੀਂ ਘਰ-ਘਰ ਆਪਣੀ ਪਛਾਣ ਬਣਾਉਣ ਵਾਲੀ ਅਦਾਕਾਰਾ ਨੇ ਬੀਤੇ ਦਿਨੀਂ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ’ਤੇ ਇੱਕ ਵੀਡੀਓ ਪੋਸਟ ਸਾਂਝੀ ਕਰਕੇ ਪ੍ਰਸ਼ੰਸਕਾਂ ਨਾਲ ਇਹ ਖ਼ੁਸ਼ਖ਼ਬਰੀ ਸਾਂਝੀ ਕੀਤੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link