17.21C Vancouver
ADS

Jan 12, 2026 3:00 PM - Connect Newsroom - Jasmine Singh

ਫਿਲਮ ‘ਓ ਰੋਮੀਓ’ ਵਿੱਚ ਸ਼ਾਹਿਦ ਕਪੂਰ ਵੱਖਰੇ ਅੰਦਾਜ਼ ਵਿੱਚ ਆਉਣਗੇ ਨਜ਼ਰ

Share On
shahid-kapoor-as-romeo-in-oromeo
The second poster of O'Romeo shows Shahid in a fierce and wild manner, creating a dark and intense mood. (Photo: Facebook/Shahid Kapoor)

ਬਾਲੀਵੁੱਡ ਦੇ ਦਿੱਗਜ ਅਦਾਕਾਰ ਸ਼ਾਹਿਦ ਕਪੂਰ ਅਤੇ ਨਿਰਦੇਸ਼ਕ ਵਿਸ਼ਾਲ ਭਾਰਦਵਾਜ ਦੀ ਸੁਪਰਹਿੱਟ ਜੋੜੀ ਇੱਕ ਵਾਰ ਫਿਰ ਪਰਦੇ 'ਤੇ ਵੱਡਾ ਧਮਾਕਾ ਕਰਨ ਲਈ ਤਿਆਰ ਹੈ। ਸ਼ਾਹਿਦ ਦੀ ਬਹੁ-ਪ੍ਰਤੀਖਿਆਿਤ ਫਿਲਮ ‘ਓ ਰੋਮੀਓ’ ਦਾ ਅਧਿਕਾਰਤ ਟੀਜ਼ਰ ਰਿਲੀਜ਼ ਕਰ ਦਿੱਤਾ ਗਿਆ ਹੈ, ਜਿਸ ਵਿੱਚ ਸ਼ਾਹਿਦ ਦਾ ਬਿਲਕੁਲ ਵੱਖਰਾ ਅਤੇ ਖੂੰਖਾਰ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

1 ਮਿੰਟ 35 ਸਕਿੰਟ ਦੇ ਇਸ ਟੀਜ਼ਰ ਦੀ ਸ਼ੁਰੂਆਤ ਇੱਕ ਕਰੂਜ਼ ਤੋਂ ਹੁੰਦੀ ਹੈ, ਜਿੱਥੇ ਸ਼ਾਹਿਦ ਕਪੂਰ ਸਿਰ 'ਤੇ ਹੈਟ ਲਗਾਏ ਸ਼ਰਟਲੈੱਸ ਅੰਦਾਜ਼ ਵਿੱਚ ਨਜ਼ਰ ਆ ਰਹੇ ਹਨ। ਉਨ੍ਹਾਂ ਦੇ ਪੂਰੇ ਸਰੀਰ 'ਤੇ ਬਣੇ ਕਈ ਤਰ੍ਹਾਂ ਦੇ ਟੈਟੂ ਅਤੇ ਹੱਥ ਵਿੱਚ ਫੜੀ ਬੰਦੂਕ ਦਰਸ਼ਕਾਂ ਵਿੱਚ ਉਤਸੁਕਤਾ ਵਧਾ ਰਹੀ ਹੈ। ਟੀਜ਼ਰ ਵਿੱਚ ਸ਼ਾਹਿਦ ਨੂੰ ਗੋਲੀਆਂ ਚਲਾਉਂਦੇ, ਖੂਨ ਵਹਾਉਂਦੇ ਅਤੇ ਅੰਤ ਵਿੱਚ ਰੋਮਾਂਟਿਕ ਅੰਦਾਜ਼ ਵਿੱਚ ਵੀ ਦਿਖਾਇਆ ਗਿਆ ਹੈ।

ਬੈਕਗ੍ਰਾਊਂਡ ਵਿੱਚ ਵੱਜ ਰਿਹਾ ਰੇਟਰੋ ਸੰਗੀਤ ਫਿਲਮ ਨੂੰ ਇੱਕ ਖ਼ਾਸ ਮਾਹੌਲ ਪ੍ਰਦਾਨ ਕਰ ਰਿਹਾ ਹੈ।ਇਸ ਫਿਲਮ ਵਿੱਚ ਸਿਰਫ਼ ਸ਼ਾਹਿਦ ਹੀ ਨਹੀਂ, ਬਲਕਿ ਬਾਲੀਵੁੱਡ ਦੇ ਕਈ ਹੋਰ ਵੱਡੇ ਚਿਹਰੇ ਵੀ ਆਪਣੀ ਅਦਾਕਾਰੀ ਦਾ ਜੌਹਰ ਦਿਖਾਉਣਗੇ। ਟੀਜ਼ਰ ਵਿੱਚ ਨਾਨਾ ਪਾਟੇਕਰ, ਤ੍ਰਿਪਤੀ ਡਿਮਰੀ, ਤਮੰਨਾ ਭਾਟੀਆ, ਦਿਸ਼ਾ ਪਾਟਨੀ, ਅਵਿਨਾਸ਼ ਤਿਵਾਰੀ ਅਤੇ ਫਰੀਦਾ ਜਲਾਲ ਦੀ ਝਲਕ ਵੀ ਦੇਖਣ ਨੂੰ ਮਿਲਦੀ ਹੈ। ਹਾਲਾਂਕਿ ਸ਼ਾਹਿਦ ਤੋਂ ਇਲਾਵਾ ਸਿਰਫ਼ ਫਰੀਦਾ ਜਲਾਲ ਅਤੇ ਨਾਨਾ ਪਾਟੇਕਰ ਦੇ ਹੀ ਡਾਇਲਾਗ ਸੁਣਾਈ ਦਿੰਦੇ ਹਨ।

Latest news

sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link