16.6C Vancouver
ADS

Nov 14, 2025 11:41 AM - Connect Newsroom - Jasmine Singh

ਸ਼ਹਿਨਾਜ਼ ਗਿੱਲ ਸਰੀ ਵਿੱਚ'ਸਿੰਘ ਬਨਾਮ ਕੌਰ' ਦੀ ਕਰ ਰਹੀ ਸ਼ੂਟਿੰਗ

Share On
shehnaaz-gill-shooting-in-surrey-for-singh-vs-kaur-basks-in-the-success-of-ik-kuddi
In an organic and heartfelt chat with Connect Cine, Shehnaaz opened up about the film’s success and her journey as an actress.

ਸ਼ਹਿਨਾਜ਼ ਗਿੱਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ 'ਸਿੰਘ ਬਨਾਮ ਕੌਰ' ਦੀ ਸ਼ੂਟਿੰਗ ਇਨ੍ਹੀਂ ਦਿਨੀਂ ਸਰੀ ਵਿੱਚ ਕਰ ਰਹੀ ਹੈ। ਇਸ ਫਿਲਮ ਵਿੱਚ ਗਿੱਪੀ ਗਰੇਵਾਲ ਮੁੱਖ ਭੂਮਿਕਾ ਨਿਭਾਅ ਰਹੇ ਹਨ। ਸ਼ਹਿਨਾਜ਼ ਆਪਣੀ ਹਾਲ ਹੀ ਵਿੱਚ ਹਿੱਟ ਹੋਈ ਫਿਲਮ ਇਕ ਕੁੜੀ ਦੀ ਸਫਲਤਾ ਕਾਰਨ ਵੀ ਬਹੁਤ ਭਰੋਸੇ ਵਿੱਚ ਅਤੇ ਖੁਦ ਨੂੰ ਬੁਲੰਦੀ ਉਤੇ ਮਹਿਸੂਸ ਕਰ ਰਹੀ ਹੈ। ਇਹ ਫਿਲਮ ਹੁਣ ਵੀ ਸਰੀ ਦੇ ਵੱਖ-ਵੱਖ ਸਿਨੇਮਾ ਘਰਾਂ ਵਿੱਚ ਦਿਖਾਈ ਜਾ ਰਹੀ ਹੈ।

ਕੁਨੈਕਟ ਸਿਨੇ ਨਾਲ ਗੱਲਬਾਤ ਕਰਦਿਆਂ ਸ਼ਹਿਨਾਜ਼ ਨੇ ਆਖਿਆ ਕਿ ਸਿੰਘ ਬਨਾਮ ਕੌਰ ਮੇਰੇ ਲਈ ਬਹੁਤ ਮਹੱਤਵਪੂਰਨ ਹੈ। ਇਸ ਤੋਂ ਸਾਬਤ ਹੁੰਦਾ ਹੈ ਕਿ ਮੈਂ ਇਕ ਅਭਿਨੇਤਰੀ ਦੇ ਤੌਰ ਤੇ ਆਪਣਾ ਢੁੱਕਵਾਂ ਸਥਾਨ ਪ੍ਰਾਪਤ ਕਰ ਲਿਆ ਹੈ। ਉਸ ਨੇ ਜ਼ਿਕਰ ਕੀਤਾ ਕਿ ਮਾਪਿਆਂ ਦੀ ਹਿਮਾਇਤ ਉਸ ਲਈ ਵੱਡੀ ਪ੍ਰੇਰਣਾ ਰਹੀ ਹੈ।

ਮੇਰੇ ਪਰਿਵਾਰ ਵਾਲਿਆਂ ਨੇ ਵੀ ਮੇਰੀ ਫਿਲਮ 'ਇਕ ਕੁੜੀ' ਬਹੁਤ ਪਸੰਦ ਕੀਤੀ ,ਜੋ ਮੇਰੇ ਲਈ ਮਾਣ ਵਾਲੀ ਗੱਲ ਹੈ। ਸ਼ਹਿਨਾਜ਼ ਨੇ ਦੱਸਿਆ ਕਿ ਉਸ ਦਾ ਭਰਾ ਸ਼ਹਿਬਾਜ਼ ਜਿਹੜਾ ਇਸ ਵੇਲੇ 'ਬਿੱਗ ਬਾਸ' ਦੇ ਘਰ ਵਿੱਚ ਹੈ ਆਪਣਾ ਵਧੀਆ ਕੰਮ ਕਰ ਰਿਹਾ ਹੈ। ਮੈਨੂੰ ਉਸ ਦੀ ਕਾਰਗੁਜ਼ਾਰੀ ਤੇ ਮਾਣ ਹੈ।

Latest news

kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ankit-balyan-shot-dead-outside-gym-after-gunmen-open-fire
Punjabi

ਜਿਮ ਦੇ ਬਾਹਰ ਅੰਕਿਤ ਬਾਲਿਆਨ ’ਤੇ ਅੰਨ੍ਹੇਵਾਹ ਫਾਇਰਿੰਗ, ਮੌਕੇ ’ਤੇ ਤੋੜਿਆ ਦਮ

ਉੱਤਰ ਪ੍ਰਦੇਸ਼ ਦੇ ਸ਼ਾਮਲੀ ਕੋਤਵਾਲੀ ਖੇਤਰ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਯੂਟਿਊਬਰ ਅਤੇ ਹਰਿਆਣਵੀ ਅਦਾਕਾਰ ਅੰਕਿਤ ਬਾਲਿਆਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
fake-plot-to-threaten-salman-khan-exposed-mumbai-police-uncover-the-truth
Punjabi

ਸਲਮਾਨ ਖਾਨ ਨੂੰ ਧਮਕੀ ਦੇਣ ਦੀ ਸਾਜ਼ਿਸ਼ ਨਿਕਲੀ ਫਰਜ਼ੀ, ਮੁੰਬਈ ਪੁਲਿਸ ਨੇ ਖੋਲ੍ਹਿਆ ਰਾਜ਼

ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਵਿਰੁੱਧ ਜਬਰਨ ਵਸੂਲੀ ਦੀ ਧਮਕੀ ਦੇ ਮਾਮਲੇ ਵਿੱਚ ਫਰਜ਼ੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਸਲਮਾਨ ਖਾਨ ਤੋਂ ਪੈਸੇ ਵਸੂਲਣ ਲਈ ਇੱਕ ਗੈਂਗਸਟਰ ਗਿਰੋਹ ਦੇ ਨਾਮ 'ਤੇ ਜਾਅਲੀ ਵਟਸਐਪ ਚੈਟ ਅਤੇ ਇੱਕ ਜਾਅਲੀ ਪਛਾਣ ਬਣਾਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link