14.56C Vancouver
ADS

Nov 27, 2024 1:28 PM - Connect Newsroom

ਸ਼ਹਿਨਾਜ਼ ਗਿੱਲ ਦੇਖੀ ਗਈ ਚੰਡੀਗੜ੍ਹ ਵਿੱਚ

Share On
shehnaaz-gill-spotted-in-chandigarh
The actress, surrounded by her “dream team,” was seen participating in a traditional puja before the filming commenced.(Photo: Instagram/Shehnaaz Gill)

ਅਦਾਕਾਰਾ ਸ਼ਹਿਨਾਜ਼ ਗਿੱਲ ਨੂੰ ਬਿੱਗ ਬੌਸ 13 ਤੋਂ ਬਾਅਦ ਕਾਫੀ ਪ੍ਰਸਿੱਧੀ ਮਿਲੀ। ਉਹ ਸ਼ੋਅ ਦੇ ਅੰਤਿਮ ਪੜਾਅ ’ਤੇ ਵੀ ਪਹੁੰਚੀ। ਇਸ ਤੋਂ ਬਾਅਦ ਉਨ੍ਹਾਂ ਦੇ ਕਈ ਗੀਤ ਹਿੱਟ ਹੋਏ ਅਤੇ ਉਹ ਸਲਮਾਨ ਖਾਨ ਦੀ ਫਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ’ਚ ਵੀ ਨਜ਼ਰ ਆਈ।ਹੁਣ ਸ਼ਹਿਨਾਜ਼ ਗਿੱਲ ਇੱਕ ਨਵੇਂ ਸਫ਼ਰ ’ਤੇ ਨਿਕਲ ਚੁੱਕੀ ਹੈ। ਉਸ ਨੇ ਇਸ ਬਾਰੇ ਸਪੱਸ਼ਟੀਕਰਨ ਦਿੰਦੇ ਹੋਏ ਇੱਕ ਪੋਸਟ ਕੀਤਾ ਹੈ।ਸ਼ਹਿਨਾਜ਼ ਗਿੱਲ ਨੇ ਅਸਲ ਵਿੱਚ ਪੰਜਾਬੀ ਫਿਲਮ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ।

ਅਦਾਕਾਰਾ ਅਤੇ ਗਾਇਕਾ ਨੇ ਸੋਸ਼ਲ ਮੀਡੀਆ ਇੰਸਟਾਗ੍ਰਾਮ ’ਤੇ ਫਿਲਮ ਨਾਲ ਜੁੜੀ ਤਸਵੀਰ ਪੋਸਟ ਕੀਤੀ ਹੈ। ਸ਼ਹਿਨਾਜ਼ ਨੂੰ ਅਮਰਜੀਤ ਦੇ ਨਿਰਦੇਸ਼ਨ ਹੇਠ ਬਣ ਰਹੀ ਫਿਲਮ ਦਾ ਕਲੈਪਬੋਰਡ ਫੜਿਆ ਦੇਖਿਆ ਜਾ ਸਕਦਾ ਹੈ। ਸ਼ੇਅਰ ਕੀਤੀ ਗਈ ਇਕ ਹੋਰ ਤਸਵੀਰ ’ਚ ਅਦਾਕਾਰਾ ਅਤੇ ਉਨ੍ਹਾਂ ਦੀ ਪੂਰੀ ਟੀਮ ਸ਼ੂਟਿੰਗ ਤੋਂ ਪਹਿਲਾਂ ਸੈੱਟ ’ਤੇ ਪੂਜਾ-ਪਾਠ ਕਰਦੀ ਨਜ਼ਰ ਆ ਰਹੀ ਹੈ।

ਸ਼ਹਿਨਾਜ਼ ਗਿੱਲ ਨੇ ਲਿਖਿਆ, ’’ਮੈਨੂੰ ਇਹ ਦੱਸਦੇ ਹੋਏ ਬਹੁਤ ਖੁਸ਼ੀ ਅਤੇ ਮਾਣ ਮਹਿਸੂਸ ਹੋ ਰਿਹਾ ਹੈ ਕਿ ਅੱਜ ਤੋਂ ਮੈਂ ਇੱਕ ਨਵੇਂ ਸਫ਼ਰ ’ਤੇ ਰਵਾਨਾ ਹੋਈ ਹਾਂ। ਅੱਜ ਮੈਂ ਆਪਣੀ ਡਰੀਮ ਟੀਮ ਨਾਲ ਪੰਜਾਬੀ ਫਿਲਮ ਦੀ ਸ਼ੂਟਿੰਗ ਸ਼ੁਰੂ ਕਰ ਰਹੀ ਹਾਂ। ਮੇਕਰਸ ਅਤੇ ਸ਼ਹਿਨਾਜ਼ ਨੇ ਅਜੇ ਤੱਕ ਫਿਲਮ ਦੇ ਟਾਈਟਲ ਬਾਰੇ ਨਹੀਂ ਦੱਸਿਆ ਹੈ।

ਇਸ ਫ਼ਿਲਮ ਦੇ ਨਿਰਦੇਸ਼ਕ ਅਮਰਜੀਤ ਇਸ ਤੋਂ ਪਹਿਲਾਂ ‘ਹੌਸਲਾ ਰੱਖ’, ‘ਸੌਂਕਣ ਸੌਂਕਣੇ’, ‘ਕਾਲਾ ਸ਼ਾਹ ਕਾਲਾ’, ‘ਝੱਲੇ’, ‘ਬਾਬੇ ਭੰਗੜਾ ਪੌਂਦੇ ਨੇ’ ਵਰਗੀਆਂ ਫ਼ਿਲਮਾਂ ਦਾ ਨਿਰਦੇਸ਼ਨ ਕਰ ਚੁੱਕੇ ਹਨ। ਸ਼ਹਿਨਾਜ਼ ਨੂੰ ਹਾਲ ਹੀ ’ਚ ਫਿਲਮ ‘ਵਿੱਕੀ ਵਿਦਿਆ ਕਾ ਵੋਹ ਵਾਲਾ ਵੀਡੀਓ’ ਦੇ ਟਰੈਕ ’ਸਜਨਾ ਵੇ ਸਜਨਾ’ ’ਚ ਦੇਖਿਆ ਗਿਆ ਸੀ। ਇਹ ਟਰੈਕ ਅਸਲ ਵਿੱਚ ਕਰੀਨਾ ਕਪੂਰ ਖਾਨ ਅਤੇ ਰਾਹੁਲ ਬੋਸ ਦੀ 2003 ਵਿੱਚ ਆਈ ਫਿਲਮ ‘ਚਮੇਲੀ’ ਦਾ ਸੀ। ਇਸ ਗੀਤ ਦੇ ਨਵੇਂ ਵਰਜ਼ਨ ’ਚ ਸ਼ਹਿਨਾਜ਼ ਅਤੇ ਰਾਜਕੁਮਾਰ ਰਾਓ ਨੂੰ ਦੇਖਿਆ ਜਾ ਸਕਦਾ ਹੈ। ਇਸ ਗੀਤ ਨੂੰ ਪਹਿਲਾਂ ਦਿਵਿਆ ਕੁਮਾਰ ਨੇ ਆਪਣੀ ਆਵਾਜ਼ ਦਿੱਤੀ ਸੀ।

Latest news

bobby-deols-bandar-to-premiere-on-zee5-on-august-28
Punjabi

ਬੌਬੀ ਦਿਓਲ ਦੀ ਫਿਲਮ ‘ਬੰਦਰ’ 28 ਅਗਸਤ ਨੂੰ ZEE5 ’ਤੇ ਹੋਵੇਗੀ ਰਿਲੀਜ਼

ਥੀਏਟਰ ਵਿੱਚ ਰਿਲੀਜ਼ ਹੋਣ ਤੋਂ ਬਾਅਦ ਚਰਚਾ ਵਿੱਚ ਰਹੀ ਅਨੁਰਾਗ ਕਸ਼ਯਪ ਦੀ ਫਿਲਮ “ਬੰਦਰ”, ਜਿਸ ਵਿੱਚ ਬੌਬੀ ਦਿਓਲ ਮੁੱਖ ਭੂਮਿਕਾ ਵਿੱਚ ਹਨ, ਹੁਣ ਡਿਜੀਟਲ ਪ੍ਰੀਮੀਅਰ ਦੇ ਲਈ ਤਿਆਰ ਹੈ। ਸਟ੍ਰੀਮਿੰਗ ਪਲੇਟਫਾਰਮ ਜ਼ੀ5 ਨੇ ਬੀਤੇ ਦਿਨ ਐਲਾਨ ਕੀਤਾ ਕਿ ਇਹ ਫਿਲਮ ਇਸ ਮਹੀਨੇ ਦੇ ਅੰਤ ਵਿੱਚ ਰਿਲੀਜ਼ ਹੋਵੇਗੀ।
taapsee-pannus-gandhari-to-release-on-netflix-on-september-3
Punjabi

ਤਾਪਸੀ ਪੰਨੂ ਦੀ 'ਗਾਂਧਾਰੀ' 3 ਸਤੰਬਰ ਨੂੰ ਨੈੱਟਫਲਿਕਸ 'ਤੇ ਹੋਵੇਗੀ ਰਿਲੀਜ਼

ਤਾਪਸੀ ਪੰਨੂ ਸਟਾਰਰ ਫਿਲਮ 'ਗਾਂਧਾਰੀ' 3 ਸਤੰਬਰ ਨੂੰ ਨੈੱਟਫਲਿਕਸ 'ਤੇ ਰਿਲੀਜ਼ ਹੋਵੇਗੀ। ਦੇਵਾਸ਼ੀਸ਼ ਮਖੀਜਾ ਵਲੋਂ ਨਿਰਦੇਸ਼ਤ, ਇਹ ਫਿਲਮ ਕਨਿਕਾ ਢਿੱਲੋਂ ਦੁਆਰਾ ਬਣਾਈ ਗਈ ਹੈ। ਇਸ ਫਿਲਮ ਵਿੱਚ ਇਸ਼ਵਾਕ ਸਿੰਘ, ਛਾਇਆ ਕਦਮ, ਸਵਾਸਤਿਕਾ ਮੁਖਰਜੀ, ਮੀਤਾ ਵਸ਼ਿਸ਼ਟ ਅਤੇ ਜਤਿਨ ਸਰਨਾ ਵੀ ਮੁੱਖ ਭੂਮਿਕਾਵਾਂ ਵਿੱਚ ਹਨ।
karan-aujla-gets-angry-at-fan-during-australia-concert
Punjabi

ਕਰਨ ਔਜਲਾ ਆਸਟ੍ਰੇਲੀਆ ’ਚ ਫੈਨ ’ਤੇ ਭੜਕੇ, ਸਟੇਜ ’ਤੇ ਜੈਕੇਟ ਸੁੱਟਣ ਤੋਂ ਬਾਅਦ ਰੋਕਿਆ ਸ਼ੋਅ

ਪੰਜਾਬੀ ਗਾਇਕ ਕਰਨ ਔਜਲਾ ਆਸਟ੍ਰੇਲੀਆ ਵਿੱਚ ਇੱਕ ਸੰਗੀਤ ਸਮਾਰੋਹ ਦੌਰਾਨ ਇੱਕ ਪ੍ਰਸ਼ੰਸਕ ਤੇ ਭੜਕ ਗਏ। ਐਡੀਲੇਡ ਵਿੱਚ ਆਪਣੇ ਲਾਈਵ ਸ਼ੋਅ ਦੌਰਾਨ, ਇੱਕ ਪ੍ਰਸ਼ੰਸਕ ਨੇ ਸਟੇਜ 'ਤੇ ਇੱਕ ਜੈਕੇਟ ਸੁੱਟ ਦਿੱਤੀ।
7-dogs-trailer-released-salman-khan-and-sanjay-dutts-action-packed-reunion-raises-excitement
Punjabi

'7 ਡੌਗਜ਼': ਸਲਮਾਨ ਖਾਨ ਅਤੇ ਸੰਜੈ ਦੱਤ ਦੀ ਐਕਸ਼ਨ ਫਿਲਮ ਦਾ ਧਮਾਕੇਦਾਰ ਟ੍ਰੇਲਰ ਰਿਲੀਜ਼

ਗਲੋਬਲ ਐਕਸ਼ਨ-ਥ੍ਰਿਲਰ ਫਿਲਮ '7 ਡੌਗਜ਼' ਦਾ ਭਾਰਤੀ ਰਿਲੀਜ਼ ਟ੍ਰੇਲਰ ਵੀਰਵਾਰ ਨੂੰ ਅਦਾਕਾਰ ਸਲਮਾਨ ਖਾਨ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਇਹ ਫਿਲਮ ਇਸ ਸਾਲ 21 ਅਗਸਤ ਨੂੰ ਭਾਰਤ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ।ਇਸ ਟ੍ਰੇਲਰ ਵਿੱਚ ਸਲਮਾਨ ਖਾਨ ਅਤੇ ਸੰਜੇ ਦੱਤ ਦੀਆਂ ਖਾਸ ਐਕਸ਼ਨ ਪੇਸ਼ਕਾਰੀਆਂ ਦੇਖਣ ਨੂੰ ਮਿਲਦੀਆਂ ਹਨ, ਜਿਸ ਨਾਲ ਬਾਲੀਵੁੱਡ ਦੇ ਇਨ੍ਹਾਂ ਦਿੱਗਜ ਸਿਤਾਰਿਆਂ ਦਾ ਲੰਬੇ ਸਮੇਂ ਬਾਅਦ ਪਰਦੇ 'ਤੇ ਮੁੜ ਮਿਲਾਪ ਹੋਇਆ ਹੈ।
mithun-chakraborty-undergoes-successful-surgery-suvendu-adhikari-visits-him-in-kolkata-hospital
Punjabi

ਮਿਥੁਨ ਚੱਕਰਵਰਤੀ ਦੀ ਸਰਜਰੀ ਸਫਲ, ਸ਼ੁਭੇਂਦੂ ਅਧਿਕਾਰੀ ਨੇ ਹਸਪਤਾਲ ਪਹੁੰਚ ਕੇ ਕੀਤੀ ਮੁਲਾਕਾਤ

ਸੀਨੀਅਰ ਅਦਾਕਾਰ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਦੀ ਵੀਰਵਾਰ ਨੂੰ ਸਰਜਰੀ ਹੋਈ। ਇਸ ਤੋਂ ਬਾਅਦ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਸ਼ੁੱਕਰਵਾਰ ਸਵੇਰੇ ਕੋਲਕਾਤਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਨ੍ਹਾਂ ਨੂੰ ਮਿਲਣ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link