Jun 24, 2024 5:16 PM - Connect Newsroom

ਪੰਜਾਬੀ ਗਾਇਕਾ ਅਫਸਾਨਾ ਖਾਨ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਨ੍ਹਾਂ ਆਪਣੇ ਸੁਰੀਲੀ ਆਵਾਜ਼ ਦੇ ਦਮ ਤੇ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਵਿੱਚ ਵੀ ਵੱਖਰੀ ਪਛਾਣ ਕਾਇਮ ਕੀਤੀ ਹੈ।
ਪੰਜਾਬੀ ਦੇ ਨਾਲ-ਨਾਲ ਅਫਸਾਨਾ ਨੇ ਹਿੰਦੀ ਸੰਗੀਤ ਜਗਤ ਵਿੱਚ ਵੀ ਮੱਲਾਂ ਮਾਰੀਆਂ ਹਨ। ਅਫਸਾਨਾ, ਫਿਲਮ ‘ਜੱਟ ਐਂਡ ਜੂਲੀਅਟ 3’ ਲਈ ਆਪਣੀ ਆਵਾਜ਼ ਦੇਣ ਲਈ ਜਾਣੀ ਜਾਂਦੀ ਹੈ। ਅਫਸਾਨਾ ਖਾਨ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ਉੱਪਰ ਛਾਈ ਹੋਈ ਹੈ।
ਇਸਦੀ ਵਜ੍ਹਾ ਉਨ੍ਹਾਂ ਵੱਲੋਂ ਹਾਲ ਹੀ ਵਿੱਚ ਸ਼ੇਅਰ ਕੀਤੀਆਂ ਤਸਵੀਰਾਂ ਅਤੇ ਵੀਡੀਓ ਹਨ, ਜਿਨ੍ਹਾਂ ਨੇ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਇਨ੍ਹਾਂ ਤਸਵੀਰਾਂ ਵਿੱਚ ਅਫਸਾਨਾ ਦਾ ਲੁੱਕ ਕੁਝ ਲੋਕਾਂ ਨੂੰ ਪਸੰਦ ਆ ਰਿਹਾ ਅਤੇ ਕੁਝ ਨਾ ਪਸੰਦ ਕਰ ਰਹੇ ਹਨ।




