13.66C Vancouver
ADS

Feb 4, 2025 2:00 PM - Connect Newsroom

ਅਦਾਕਾਰ ਅਭਿਸ਼ੇਕ ਬੱਚਨ ਦੇ ਸਿਰ 'ਤੇ ਡਿੱਗਿਆ ਸ਼ਟਰ

Share On
shutter-falls-on-actor-abhishek-bachchans-head
During India's T20 match on Monday, Abhishek Bachchan was seen with Amitabh Bachchan. Both of them made headlines together, but after this, something happened that made the actor's fans worried.(Photo: Instagram/voompla)

ਬਾਲੀਵੁੱਡ ਅਦਾਕਾਰ ਅਭਿਸ਼ੇਕ ਬੱਚਨ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਹਨ। ਅਭਿਸ਼ੇਕ ਬੱਚਨ ਆਪਣੀ ਅਦਾਕਾਰੀ ਦੇ ਨਾਲ-ਨਾਲ ਆਪਣੇ ਫੈਨਸ ਨਾਲ ਮਿਲਣ ਤੇ ਉਨ੍ਹਾਂ ਲਈ ਸਪੈਸ਼ਲ ਅਪੀਅਰੰਸ ਕਰਦੇ ਦੇਖੇ ਜਾਂਦੇ ਹਨ।ਤੁਹਾਨੂੰ ਦੱਸ ਦੇਈਏ ਕਿ ਅਭਿਸ਼ੇਕ ਬੱਚਨ ਬੀਤੇ ਦਿਨ ਸਟੇਡੀਅਮ ਵਿੱਚ ਦਿਖਾਈ ਦਿੱਤੇ। ਮੈਚ ਵਿੱਚ ਉਨ੍ਹਾਂ ਦੀ ਖਾਸ ਦਿਲਚਸਪੀ ਦੇਖੀ ਜਾ ਸਕਦੀ ਹੈ। ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਨੂੰ ਲਗਾਤਾਰ ਕ੍ਰਿਕਟ ਦੇ ਮੈਚ ਦੇਖਦੇ ਦੇਖਿਆ ਜਾ ਰਿਹਾ ਹੈ।

ਬੀਤੇ ਦਿਨ ਵੀ ਇੰਡੀਆ ਦੇ ਟੀ-20 ਮੈਚ ਵਿੱਚ, ਅਭਿਸ਼ੇਕ ਬੱਚਨ ਨੂੰ ਸ਼ਹਿਨਸ਼ਾਹ ਅਮਿਤਾਭ ਬੱਚਨ ਨਾਲ ਦੇਖਿਆ ਗਿਆ। ਦੋਵਾਂ ਨੇ ਇਕੱਠੇ ਸੁਰਖੀਆਂ ਬਟੋਰੀਆਂ, ਪਰ ਇਸ ਤੋਂ ਬਾਅਦ ਕੁਝ ਅਜਿਹਾ ਹੋਇਆ ਜਿਨ ਨੂੰ ਦੇਖ ਕੇ ਅਦਾਕਾਰ ਦੇ ਪ੍ਰਸ਼ੰਸਕਾਂ ਨੂੰ ਚਿੰਤਾ ਹੋਣ ਲੱਗੀ।ਹਾਲ ਹੀ ਵਿੱਚ, ਅਮਿਤਾਭ ਬੱਚਨ ਅਤੇ ਅਭਿਸ਼ੇਕ ਬੱਚਨ ਭਾਰਤ ਅਤੇ ਇੰਗਲੈਂਡ ਵਿਚਕਾਰ ਟੀ-20 ਮੈਚ ਦੇਖਣ ਲਈ ਵਾਨਖੇੜੇ ਸਟੇਡੀਅਮ ਆਏ ਸਨ। ਸ਼ਾਨਦਾਰ ਮੈਚ ਦਾ ਆਨੰਦ ਲੈਣ ਤੋਂ ਬਾਅਦ, ਉਹ 84 ਸਾਲ ਪੁਰਾਣੇ ਉਡੂਪੀ ਸ਼ੈਲੀ ਦੇ ਸ਼ਾਕਾਹਾਰੀ ਰੈਸਟੋਰੈਂਟ ਦਾ ਵੀ ਦੌਰਾ ਕੀਤਾ।

ਅਦਾਕਾਰ ਨੇ ਇੱਥੇ ਕਈ ਤਰ੍ਹਾਂ ਦੇ ਪਕਵਾਨਾਂ ਦਾ ਆਨੰਦ ਮਾਣਿਆ ਅਤੇ ਅੰਤ ਵਿੱਚ ਕੌਫੀ ਪੀਤੀ। ਅਦਾਕਾਰ ਦਾ ਕੈਫੇ ਜਾਣ ਦਾ ਇੱਕ ਵੀਡੀਓ ਵੀ ਆਨਲਾਈਨ ਸਾਹਮਣੇ ਆਇਆ ਹੈ, ਜਿਸ ਵਿੱਚ ਬਿੱਗ ਬੀ ਅਤੇ ਅਭਿਸ਼ੇਕ ਕੈਫੇ ਜਾਂਦੇ ਦਿਖਾਈ ਦੇ ਰਹੇ ਹਨ। ਪਰ ਜਦੋਂ ਅਭਿਸ਼ੇਕ ਬੱਚਨ ਕੈਫੇ ਤੋਂ ਬਾਹਰ ਆ ਰਹੇ ਸਨ ਤਾਂ ਅਚਾਨਕ ਕੋਈ ਪਿੱਛੇ ਤੋਂ ਕੈਫੇ ਦਾ ਸ਼ਟਰ ਬੰਦ ਕਰਨਾ ਸ਼ੁਰੂ ਕਰ ਦਿੰਦਾ ਹੈ। ਕਿਉਂਕਿ ਅਭਿਸ਼ੇਕ ਬੱਚਨ ਲੰਬੇ ਹਨ, ਇਸ ਲਈ ਸ਼ਟਰ ਉਨ੍ਹਾਂ ਦੇ ਸਿਰ ‘ਤੇ ਵੱਜਦਾ ਹੈ। ਇਹ ਸਾਰਾ ਮਾਮਲਾ ਵੀਡੀਓ ਵਿੱਚ ਕੈਦ ਹੋ ਜਾਂਦਾ ਹੈ।

Latest news

film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ankit-balyan-shot-dead-outside-gym-after-gunmen-open-fire
Punjabi

ਜਿਮ ਦੇ ਬਾਹਰ ਅੰਕਿਤ ਬਾਲਿਆਨ ’ਤੇ ਅੰਨ੍ਹੇਵਾਹ ਫਾਇਰਿੰਗ, ਮੌਕੇ ’ਤੇ ਤੋੜਿਆ ਦਮ

ਉੱਤਰ ਪ੍ਰਦੇਸ਼ ਦੇ ਸ਼ਾਮਲੀ ਕੋਤਵਾਲੀ ਖੇਤਰ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਯੂਟਿਊਬਰ ਅਤੇ ਹਰਿਆਣਵੀ ਅਦਾਕਾਰ ਅੰਕਿਤ ਬਾਲਿਆਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
fake-plot-to-threaten-salman-khan-exposed-mumbai-police-uncover-the-truth
Punjabi

ਸਲਮਾਨ ਖਾਨ ਨੂੰ ਧਮਕੀ ਦੇਣ ਦੀ ਸਾਜ਼ਿਸ਼ ਨਿਕਲੀ ਫਰਜ਼ੀ, ਮੁੰਬਈ ਪੁਲਿਸ ਨੇ ਖੋਲ੍ਹਿਆ ਰਾਜ਼

ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਵਿਰੁੱਧ ਜਬਰਨ ਵਸੂਲੀ ਦੀ ਧਮਕੀ ਦੇ ਮਾਮਲੇ ਵਿੱਚ ਫਰਜ਼ੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਸਲਮਾਨ ਖਾਨ ਤੋਂ ਪੈਸੇ ਵਸੂਲਣ ਲਈ ਇੱਕ ਗੈਂਗਸਟਰ ਗਿਰੋਹ ਦੇ ਨਾਮ 'ਤੇ ਜਾਅਲੀ ਵਟਸਐਪ ਚੈਟ ਅਤੇ ਇੱਕ ਜਾਅਲੀ ਪਛਾਣ ਬਣਾਈ ਸੀ।
bobby-deols-bandar-to-premiere-on-zee5-on-august-28
Punjabi

ਬੌਬੀ ਦਿਓਲ ਦੀ ਫਿਲਮ ‘ਬੰਦਰ’ 28 ਅਗਸਤ ਨੂੰ ZEE5 ’ਤੇ ਹੋਵੇਗੀ ਰਿਲੀਜ਼

ਥੀਏਟਰ ਵਿੱਚ ਰਿਲੀਜ਼ ਹੋਣ ਤੋਂ ਬਾਅਦ ਚਰਚਾ ਵਿੱਚ ਰਹੀ ਅਨੁਰਾਗ ਕਸ਼ਯਪ ਦੀ ਫਿਲਮ “ਬੰਦਰ”, ਜਿਸ ਵਿੱਚ ਬੌਬੀ ਦਿਓਲ ਮੁੱਖ ਭੂਮਿਕਾ ਵਿੱਚ ਹਨ, ਹੁਣ ਡਿਜੀਟਲ ਪ੍ਰੀਮੀਅਰ ਦੇ ਲਈ ਤਿਆਰ ਹੈ। ਸਟ੍ਰੀਮਿੰਗ ਪਲੇਟਫਾਰਮ ਜ਼ੀ5 ਨੇ ਬੀਤੇ ਦਿਨ ਐਲਾਨ ਕੀਤਾ ਕਿ ਇਹ ਫਿਲਮ ਇਸ ਮਹੀਨੇ ਦੇ ਅੰਤ ਵਿੱਚ ਰਿਲੀਜ਼ ਹੋਵੇਗੀ।
taapsee-pannus-gandhari-to-release-on-netflix-on-september-3
Punjabi

ਤਾਪਸੀ ਪੰਨੂ ਦੀ 'ਗਾਂਧਾਰੀ' 3 ਸਤੰਬਰ ਨੂੰ ਨੈੱਟਫਲਿਕਸ 'ਤੇ ਹੋਵੇਗੀ ਰਿਲੀਜ਼

ਤਾਪਸੀ ਪੰਨੂ ਸਟਾਰਰ ਫਿਲਮ 'ਗਾਂਧਾਰੀ' 3 ਸਤੰਬਰ ਨੂੰ ਨੈੱਟਫਲਿਕਸ 'ਤੇ ਰਿਲੀਜ਼ ਹੋਵੇਗੀ। ਦੇਵਾਸ਼ੀਸ਼ ਮਖੀਜਾ ਵਲੋਂ ਨਿਰਦੇਸ਼ਤ, ਇਹ ਫਿਲਮ ਕਨਿਕਾ ਢਿੱਲੋਂ ਦੁਆਰਾ ਬਣਾਈ ਗਈ ਹੈ। ਇਸ ਫਿਲਮ ਵਿੱਚ ਇਸ਼ਵਾਕ ਸਿੰਘ, ਛਾਇਆ ਕਦਮ, ਸਵਾਸਤਿਕਾ ਮੁਖਰਜੀ, ਮੀਤਾ ਵਸ਼ਿਸ਼ਟ ਅਤੇ ਜਤਿਨ ਸਰਨਾ ਵੀ ਮੁੱਖ ਭੂਮਿਕਾਵਾਂ ਵਿੱਚ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link