16.31C Vancouver
ADS

Dec 24, 2024 2:46 PM - Connect Newsroom

ਉੱਘੇ ਫਿਲਮਸਾਜ਼ ਸ਼ਿਆਮ ਬੈਨੇਗਲ ਦਾ ਦਿਹਾਂਤ

Share On
shyam-benegal-dies-at-90
Benegal’s passing has sent shockwaves through the cinematic world, with tributes pouring in from a wide range of personalities.

ਉੱਘੇ ਫਿਲਮਸਾਜ਼ ਸ਼ਿਆਮ ਬੈਨੇਗਲ ਦਾ ਅੱਜ ਦਿਹਾਂਤ ਹੋ ਗਿਆ। ਉਹ 90 ਸਾਲ ਦੇ ਸਨ। ਬੈਨੇਗਲ ਦੀ ਧੀ ਪੀਆ ਨੇ ਇਹ ਜਾਣਕਾਰੀ ਦਿੱਤੀ। ਬੈਨੇਗਲ ਨੂੰ 1970 ਅਤੇ 1980 ਦੇ ਦਹਾਕੇ ਦੌਰਾਨ ‘ਅੰਕੁਰ’, ‘ਨਿਸ਼ਾਂਤ’ ਅਤੇ ‘ਮੰਥਨ’ ਵਰਗੀਆਂ ਫਿਲਮਾਂ ਰਾਹੀਂ ਭਾਰਤੀ ਸਿਨੇਮਾ ਨੂੰ ਇੱਕ ਸਮਾਨਾਂਤਰ ਲਹਿਰ ਵਜੋਂ ਉਭਾਰਨ ਦਾ ਸਿਹਰਾ ਦਿੱਤਾ ਜਾਂਦਾ ਹੈ। ਪੀਆ ਬੈਨੇਗਲ ਨੇ ਇਸ ਖ਼ਬਰ ਏਜੰਸੀ ਨੂੰ ਦੱਸਿਆ ਕਿ ਉਨ੍ਹਾਂ ਦੇ ਪਿਤਾ ਦਾ ਗੁਰਦੇ ਦੀ ਗੰਭੀਰ ਬਿਮਾਰੀ ਕਾਰਨ ਮੁੰਬਈ ਦੇ ਵੌਕਹਾਰਟ ਹਸਪਤਾਲ ਵਿੱਚ ਦਿਹਾਂਤ ਹੋ ਗਿਆ।

ਉਨ੍ਹਾਂ ਕਿਹਾ, “ਸ਼ਿਆਮ ਬੈਨੇਗਲ ਨੇ ਸ਼ਾਮ 6 ਵੱਜ ਕੇ 38 ਮਿੰਟ ’ਤੇ ਵੌਕਹਾਰਟ ਹਸਪਤਾਲ ਵਿੱਚ ਆਖ਼ਰੀ ਸਾਹ ਲਿਆ। ਉਹ ਕਈ ਸਾਲਾਂ ਤੋਂ ਕਿਡਨੀ ਦੀ ਗੰਭੀਰ ਸਮੱਸਿਆ ਤੋਂ ਪੀੜਤ ਸਨ।’’ ਵੌਕਹਾਰਟ ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ ਬੈਨੇਗਲ ਆਈਸੀਯੂ ਵਿੱਚ ਦਾਖ਼ਲ ਸਨ। ਆਪਣੇ ਸ਼ਾਨਦਾਰ ਕਰੀਅਰ ਦੌਰਾਨ ਬੈਨੇਗਲ ਨੇ ਵੱਖ-ਵੱਖ ਮੁੱਦਿਆਂ ’ਤੇ ਫ਼ਿਲਮਾਂ, ਦਸਤਾਵੇਜ਼ੀ ਤੇ ਟੀਵੀ ਸੀਰੀਅਲ ਬਣਾਏ, ਜਿਨ੍ਹਾਂ ਵਿੱਚ ‘ਭਾਰਤ ਏਕ ਖੋਜ’ ਅਤੇ ‘ਸੰਵਿਧਾਨ’ ਸ਼ਾਮਲ ਹਨ। ਉਨ੍ਹਾਂ ਨੇ 14 ਦਸੰਬਰ ਨੂੰ ਆਪਣਾ 90ਵਾਂ ਜਨਮ ਦਿਨ ਮਨਾਇਆ ਸੀ।

ਆਪਣੇ ਜਨਮਦਿਨ ਮੌਕੇ ਬੈਨੇਗਲ ਨੇ ਇਸ ਖ਼ਬਰ ਏਜੰਸੀ ਨੂੰ ਦੱਸਿਆ ਸੀ ਕਿ ਉਨ੍ਹਾਂ ਨੂੰ ਡਾਇਲਸਿਸ ਲਈ ਅਕਸਰ ਹਸਪਤਾਲ ਜਾਣਾ ਪੈਂਦਾ ਹੈ। ਬੈਨੇਗਲ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਪਤਨੀ ਨੀਰਾ ਬੈਨੇਗਲ ਅਤੇ ਧੀ ਹਨ। ‘ਭੂਮਿਕਾ’, ‘ਜਨੂਨ’, ‘ਮੰਡੀ’, ‘ਸੂਰਜ ਕਾ ਸਾਤਵਾਂ ਘੋੜਾ’, ‘ਮੰਮੋ’ ਅਤੇ ‘ਸਰਦਾਰੀ ਬੇਗ਼ਮ’ ਨੂੰ ਹਿੰਦੀ ਸਿਨੇਮਾ ਵਿਚ ਉਸਦੀਆਂ ਕਲਾਤਮਿਕ ਫਿਲਮਾਂ ਵਿਚ ਗਿਣਿਆ ਜਾਂਦਾ ਹੈ। ਨਿਰਦੇਸ਼ਕ ਨੇ 2023 ਵਿੱਚ ਬਾਇਓਗ੍ਰਾ਼ਫੀ ‘ਮੁਜ਼ੀਬ: ਦਿ ਮੇਕਿੰਗ ਆਫ ਏ ਨੇਸ਼ਨ’ ਬਣਾਈ ਸੀ। ਸ਼ਿਆਮ ਬੈਨੇਗਲ ਦਾ ਜਨਮ ਹੈਦਰਾਬਾਦ ਵਿੱਚ ਸਾਲ 1934 ਵਿੱਚ ਹੋਇਆ ਸੀ।

Latest news

gippy-grewal-and-sargun-mehta-bring-laughter-to-connedia-media-network-studio
Punjabi

ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਕੈਰੀ ਆਨ ਜੱਟਾ 4' ਦੀ ਟੀਮ ਨੇ ਸਰੀ ਸਟੂਡੀਓ ਦਾ ਕੀਤਾ ਦੌਰਾ

ਪੰਜਾਬੀ ਅਦਾਕਾਰ ਅਤੇ ਨਿਰਮਾਤਾ ਗਿੱਪੀ ਗਰੇਵਾਲ, ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ 'ਕੈਰੀ ਆਨ ਜੱਟਾ 4' ਦੀ ਸਟਾਰ ਕਾਸਟ ਅਤੇ ਮੈਂਬਰਾਂ ਨੇ ਫ਼ਿਲਮ ਦੇ ਪ੍ਰਚਾਰ ਦੌਰੇ ਦੌਰਾਨ ਸਰੀ ਸਥਿਤ ਕਨੈਕਟ ਮੀਡੀਆ ਨੈੱਟਵਰਕ ਸਟੂਡੀਓ ਦਾ ਦੌਰਾ ਕੀਤਾ।
delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link