22.75C Vancouver
ADS

Jul 29, 2022 12:32 PM - ANI

ਸਿੱਧੂ ਮੂਸੇਵਾਲਾ ਦੀ ਯਾਦ 'ਚ ਪਿਤਾ ਬਲਕੌਰ ਸਿੰਘ ਤੇ ਮਾਤਾ ਨੇ ਆਪਣੀਆਂ ਬਾਹਾਂ 'ਤੇ ਬਣਵਾਇਆ ਟੈਟੂ

Share On
sidhu-moose-walas-parents-get-singers-tattoo-inked-on-their-arms
Sidhu Moose Wala's parents get singer's tattoo inked on their arms (Photo: ANI)

ਸਿੱਧੂ ਮੂਸੇਵਾਲਾ ਦੀ ਯਾਦ ਵਿਚ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਨੇ ਆਪਣੀ ਬਾਂਹ 'ਤੇ ਸਿੱਧੂ ਮੂਸੇਵਾਲਾ ਦੇ ਫੇਸ ਦਾ ਟੈਟੂ ਬਣਵਾ ਕੇ ਭਾਵੁਕ ਸ਼ਰਧਾਂਜਲੀ ਭੇਟ ਕੀਤੀ ਹੈ। ਇਸ ਦੀ ਵੀਡੀਓ ਸਿੱਧੂ ਮੂਸੇਵਾਲਾ ਦੇ ਇੰਸਟਾਗ੍ਰਾਮ ਪੇਜ 'ਤੇ ਸਾਂਝੀ ਕੀਤੀ ਗਈ ਹੈ, ਜਿਸ ਵਿਚ ਟੈਟੂ ਆਰਟਿਸਟ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਫੋਟੋ ਬਲਕੌਰ ਸਿੰਘ ਦੀ ਬਾਂਹ 'ਤੇ ਬਣਾਉਂਦਾ ਦਿਖਾਈ ਦੇ ਰਿਹਾ ਹੈ। ਉਨ੍ਹਾਂ ਨੇ ਆਪਣੀ ਬਾਂਹ 'ਤੇ ਪੰਜਾਬੀ ਵਿਚ 'ਸਰਵਣ ਪੁੱਤ' ਵੀ ਲਿਖਵਾਇਆ ਹੈ।

ਸਿੱਧੂ ਮੂਸੇਵਾਲਾ ਦੇ ਮਾਤਾ ਨੇ ਵੀ ਆਪਣੀ ਬਾਂਹ 'ਤੇ 'ਸਰਵਣ ਪੁੱਤ' ਲਿਖਵਾਇਆ।

ਰਿਪੋਰਟਾਂ ਅਨੁਸਾਰ, ਉਨ੍ਹਾਂ ਨੇ ਉਸੇ ਕਲਾਕਾਰ ਤੋਂ ਟੈਟੂ ਬਣਵਾਇਆ, ਜਿਸ ਨੇ ਸਿੱਧੂ ਮੂਸੇਵਾਲਾ ਦੀਆਂ ਬਾਹਾਂ 'ਤੇ ਵੀ ਟੈਟੂ ਬਣਾਏ ਸਨ। ਵੀਡੀਓ ਦੇਖ ਕੇ ਪ੍ਰਸ਼ੰਸਕ ਕਾਫ਼ੀ ਭਾਵੁਕ ਹੋਏ। ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ, "ਉਨ੍ਹਾਂ ਦੇ ਦਰਦ ਨੂੰ ਕਦੇ ਨਹੀਂ ਸਮਝ ਸਕਦੇ। ਪ੍ਰਮਾਤਮਾ ਉਨ੍ਹਾਂ ਨੂੰ ਬਹੁਤ ਬਲ ਬਖ਼ਸ਼ੇ।"

ਗੌਰਤਲਬ ਹੈ ਕਿ ਸਿੱਧੂ ਮੂਸੇਵਾਲਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਿਛਲੇ ਸਾਲ ਦਸੰਬਰ ਵਿਚ ਕਾਂਗਰਸ ਪਾਰਟੀ ਦਾ ਪੱਲਾ ਫੜ੍ਹਿਆ ਸੀ। ਉਨ੍ਹਾਂ ਦੇ ਕਤਲ ਦੀ ਜ਼ਿੰਮੇਵਾਰੀ ਕੈਨੇਡਾ ਬੇਸਡ ਗੈਂਗਸਟਰ ਗੋਲਡੀ ਬਰਾੜ ਵੱਲੋਂ ਫੇਸਬੁੱਕ ਪੋਸਟ ਵਿਚ ਲਈ ਗਈ ਸੀ। ਗੋਲਡੀ ਬਰਾੜ ਗੈਂਗ ਲੀਡਰ ਲਾਰੈਂਸ ਬਿਸ਼ਨੋਈ ਦਾ ਨਜ਼ਦੀਕੀ ਸਾਥੀ ਹੈ, ਜੋ ਸਿੱਧੂ ਮੂਸੇਵਾਲਾ ਦੇ ਕਤਲ ਵਿਚ ਮੁੱਖ ਸ਼ੱਕੀ ਹੈ।

Latest news

delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
kangana-ranaut-reacts-to-peddi-controversy
Punjabi

ਕੰਗਨਾ ਰਣੌਤ ਨੇ ਫਿਲਮ 'ਪੇਡੀ' ਵਿਵਾਦ 'ਤੇ ਦਿੱਤੀ ਪ੍ਰਤੀਕਿਰਿਆ

ਫਿਲਮ ‘ਪੇੱਡੀ’ ਨੂੰ ਲੈ ਕੇ ਚੱਲ ਰਹੇ ਵਿਵਾਦ ਵਿਚਕਾਰ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਔਰਤਾਂ ਦੀ ਪੇਸ਼ਕਾਰੀ ਅਤੇ ਮਨੋਰੰਜਨ ਉਦਯੋਗ ਵਿੱਚ ਵਧ ਰਹੀ ਟ੍ਰੋਲਿੰਗ ’ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਕੰਗਨਾ ਨੇ ਕਿਹਾ ਕਿ ਔਰਤਾਂ ਨਾਲ ਵਸਤੂ ਵਾਂਗ ਵਰਤਾਅ ਸਿਰਫ਼ ਫਿਲਮਾਂ ਤੱਕ ਸੀਮਿਤ ਨਹੀਂ, ਸਗੋਂ ਸਮਾਜ ਦੇ ਹਰ ਪੱਧਰ ’ਤੇ ਇਹ ਸਮੱਸਿਆ ਮੌਜੂਦ ਹੈ।ਆਪਣੀ ਆਉਣ ਵਾਲੀ ਫਿਲਮ ‘ਭਾਰਤ ਭਾਗਿਆ ਵਿਧਾਤਾ’ ਦੇ ਪ੍ਰਚਾਰ ਦੌਰਾਨ ਕੰਗਨਾ ਨੇ ਕਿਹਾ ਕਿ “ਜੇ ਤੁਸੀਂ ਲੋਕਲ ਟ੍ਰੇਨ ਜਾਂ ਬੱਸ ਵਿੱਚ ਵੀ ਜਾਓ ਤਾਂ ਉੱਥੇ ਵੀ ਔਰਤਾਂ ਨਾਲ ਧੱਕਾ-ਮੁੱਕੀ ਅਤੇ ਗਲਤ ਵਰਤਾਅ ਹੁੰਦਾ ਹੈ। ਇਸ ਲਈ ਸਿਰਫ਼ ਫਿਲਮਾਂ ਨੂੰ ਦੋਸ਼ ਦੇਣਾ ਠੀਕ ਨਹੀਂ।”
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link