7.63C Vancouver
ADS

Oct 19, 2026 2:17 PM - Connect Newsroom - Jasmine Singh

ਪਰਵਿੰਦਰ ਝੋਟਾ ਦੇ ਕਤਲ ਤੋਂ ਬਾਅਦ ਬਲਕੌਰ ਸਿੰਘ ਵੱਲੋਂ ਮੂਸੇਵਾਲਾ ਦਾ ਹੋਲੋਗ੍ਰਾਮ ਟੂਰ ਮੁਲਤਵੀ

Share On
sidhu-moosewalas-hologram-tour-postponed-following-parvinder-jhottas-killing
Balkaur Singh postpones Sidhu Moosewala’s “Signed to God” hologram tour shows in Canada and the US following Parvinder Jhotta’s killing in Punjab. (Photo: Instagram/sardarbalkaursidhu)

ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮਾਨਸਾ ਵਿੱਚ ਨਸ਼ਾ-ਵਿਰੋਧੀ ਆਗੂ ਪਰਵਿੰਦਰ ਸਿੰਘ ਝੋਟਾ ਦੀ ਬੇਰਹਿਮੀ ਨਾਲ ਹੋਈ ਹੱਤਿਆ ਤੋਂ ਬਾਅਦ ਪੰਜਾਬ ਵਿੱਚ ਪੈਦਾ ਹੋਏ ਮੌਜੂਦਾ ਹਾਲਾਤ ਨੂੰ ਦੇਖਦਿਆਂ ਆਪਣੇ ਪੁੱਤਰ ਦੇ ਕੈਨੇਡਾ ਅਤੇ ਅਮਰੀਕਾ ਵਿੱਚ ਚੱਲ ਰਹੇ “ਸਾਈਨਡ ਟੂ ਗੌਡ” ਹੋਲੋਗ੍ਰਾਮ ਟੂਰ ਦੇ ਬਾਕੀ ਸ਼ੋਅ ਮੁਲਤਵੀ ਕਰਨ ਦਾ ਵੱਡਾ ਫੈਸਲਾ ਲਿਆ ਹੈ।

ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸਾਂਝਾ ਕਰਦਿਆਂ ਬਲਕੌਰ ਸਿੰਘ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਬਣੇ ਤਣਾਅਪੂਰਨ ਮਾਹੌਲ ਅਤੇ ਝੋਟਾ ਦੇ ਕਤਲ ਵਿਰੁੱਧ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਇਹ ਟੂਰ ਰੋਕਿਆ ਜਾ ਰਹਾ ਹੈ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ, “ਸਾਡੇ ਲਈ ਸਾਡਾ ਪੰਜਾਬ ਸਭ ਤੋਂ ਪਹਿਲਾਂ ਹੈ।”

ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਉਨ੍ਹਾਂ ਦਾ ਹਲਕਾ ਮਾਨਸਾ ਅਤੇ ਪੂਰਾ ਪੰਜਾਬ ਉਨ੍ਹਾਂ ਦੀ ਪਹਿਲੀ ਪ੍ਰਾਥਮਿਕਤਾ ਹੈ।ਕੈਲਗਰੀ ਅਤੇ ਅਮਰੀਕਾ ਦੇ ਪ੍ਰਸ਼ੰਸਕਾਂ ਤੋਂ ਮਾਫ਼ੀ ਮੰਗਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਉਹ ਇਸ ਵਾਰ ਉਨ੍ਹਾਂ ਨੂੰ ਨਹੀਂ ਮਿਲ ਸਕਣਗੇ, ਪਰ ਵਾਅਦਾ ਕੀਤਾ ਕਿ ਉਹ ਜਲਦ ਹੀ ਸਿੱਧੂ ਮੂਸੇਵਾਲਾ ਦੇ ਸੰਗੀਤ ਦੀ ਬਿਹਤਰ ਪੇਸ਼ਕਾਰੀ ਨਾਲ ਦੋਬਾਰਾ ਵਾਪਸੀ ਕਰਨਗੇ।

Latest news

diljit-dosanjhs-delhi-concert-gets-security-clearance-show-on-october-30
Punjabi

ਦਿਲਜੀਤ ਦੋਸਾਂਝ ਕੇ ਦਿੱਲੀ ਕੰਸਰਟ ਨੂੰ ਮਨਜ਼ੂਰੀ:30 ਅਕਤੂਬਰ ਨੂੰ ਹੋਵੇਗਾ ਲਾਈਵ ਸ਼ੋਅ

ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ 30 ਅਕਤੂਬਰ ਨੂੰ ਹੋਣ ਵਾਲੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਕੰਸਰਟ ਦੀ ਸੁਰੱਖਿਆ ਮਨਜ਼ੂਰੀ 'ਤੇ ਰੋਕ ਲਗਾਉਣ ਤੋਂ ਇੱਕ ਦਿਨ ਬਾਅਦ, ਦਿੱਲੀ ਪੁਲਿਸ ਨੇ ਸ਼ੁੱਕਰਵਾਰ ਨੂੰ ਆਖਰਕਾਰ ਜ਼ਰੂਰੀ ਮਨਜ਼ੂਰੀ ਦੇ ਦਿੱਤੀ ਹੈ।
security-increased-for-tiger-shroff-bodyguards-deployed
Punjabi

ਟਾਈਗਰ ਸ਼ਰਾਫ ਦੀ ਵਧਾਈ ਸੁਰੱਖਿਆ ,ਬਾਡੀਗਾਰਡ ਕੀਤੇ ਤਾਇਨਾਤ

ਮੁੰਬਈ ਵਿੱਚ 18 ਅਕਤੂਬਰ ਨੂੰ ਟਾਈਗਰ ਸ਼ਰਾਫ ਦੀ ਕਾਰ 'ਤੇ ਗੋਲੀਬਾਰੀ ਦੀ ਘਟਨਾ ਵਾਪਰੀ। ਟਾਈਗਰ ਫੁੱਟਬਾਲ ਖੇਡਣ ਤੋਂ ਬਾਅਦ ਜੁਹੂ ਦੇ ਇਲਾਕੇ ਤੋਂ ਬਾਹਰ ਹੀ ਨਿਕਲੇ ਸਨ ਤਾਂ ਉਨ੍ਹਾਂ ਦੀ ਕਾਰ ਤੇ ਗੋਲੀਆਂ ਚਲਾਈਆਂ ਗਈਆਂ।
neeru-bajwa-halts-thappi-screenings-amid-protests-over-parvinder-jhottas-killing
Punjabi

ਪਰਵਿੰਦਰ ਝੋਟੇ ਦੇ ਕਤਲ ਦੇ ਰੋਸ ਵਿਚਾਲੇ ਨੀਰੂ ਬਾਜਵਾ ਨੇ ਫ਼ਿਲਮ 'ਥਾਪੀ' ਦੀ ਸਕ੍ਰੀਨਿੰਗ ਰੋਕੀ

ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਬੀਤੇ ਦਿਨੀਂ ਐਲਾਨ ਕੀਤਾ ਕਿ ਉਹ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੂੰ ਲੈ ਕੇ ਚੱਲ ਰਹੇ ਰੋਸ ਦੇ ਮੱਦੇਨਜ਼ਰ ਆਪਣੀ ਫ਼ਿਲਮ 'ਥਾਪੀ' ਦੀ ਸਕ੍ਰੀਨਿੰਗ ਰੋਕ ਰਹੇ ਹਨ।
20-teams-nab-three-suspects-in-15-hours-over-tiger-shroff-firing-incident
Punjabi

ਟਾਈਗਰ ਸ਼ਰੌਫ ਗੋਲੀਬਾਰੀ: 20 ਟੀਮਾਂ ਨੇ 15 ਘੰਟਿਆਂ ’ਚ ਕਾਬੂ ਕੀਤੇ ਮੁਲਜ਼ਮ

ਬਾਲੀਵੁੱਡ ਅਦਾਕਾਰ ਟਾਈਗਰ ਸ਼ਰੌਫ ਦੀ ਕਾਰ ’ਤੇ ਗੋਲੀਬਾਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਤਿੰਨੇ ਮੁਲਜ਼ਮ ਬਾਲਗ ਹਨ। ਮੁੰਬਈ ਪੁਲਿਸ ਨੇ ਸੋਮਵਾਰ ਨੂੰ ਦੱਸਿਆ ਕਿ ਦੋ ਹਮਲਾਵਰਾਂ ਨੇ ਅਦਾਕਾਰ ਦੀ ਕਾਰ ’ਤੇ ਪੰਜ ਤੋਂ ਛੇ ਗੋਲੀਆਂ ਚਲਾਈਆਂ ਸਨ। ਗੋਲੀਬਾਰੀ ਪਿੱਛੇ ਕੀ ਕਾਰਨ ਸੀ, ਇਹ ਅਜੇ ਪਤਾ ਨਹੀਂ ਲੱਗ ਸਕਿਆ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਇਸ ਬਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
sidhu-moosewalas-hologram-tour-postponed-following-parvinder-jhottas-killing
Punjabi

ਪਰਵਿੰਦਰ ਝੋਟਾ ਦੇ ਕਤਲ ਤੋਂ ਬਾਅਦ ਬਲਕੌਰ ਸਿੰਘ ਵੱਲੋਂ ਮੂਸੇਵਾਲਾ ਦਾ ਹੋਲੋਗ੍ਰਾਮ ਟੂਰ ਮੁਲਤਵੀ

ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮਾਨਸਾ ਵਿੱਚ ਨਸ਼ਾ-ਵਿਰੋਧੀ ਆਗੂ ਪਰਵਿੰਦਰ ਸਿੰਘ ਝੋਟਾ ਦੀ ਬੇਰਹਿਮੀ ਨਾਲ ਹੋਈ ਹੱਤਿਆ ਤੋਂ ਬਾਅਦ ਪੰਜਾਬ ਵਿੱਚ ਪੈਦਾ ਹੋਏ ਮੌਜੂਦਾ ਹਾਲਾਤ ਨੂੰ ਦੇਖਦਿਆਂ ਆਪਣੇ ਪੁੱਤਰ ਦੇ ਕੈਨੇਡਾ ਅਤੇ ਅਮਰੀਕਾ ਵਿੱਚ ਚੱਲ ਰਹੇ “ਸਾਈਨਡ ਟੂ ਗੌਡ” ਹੋਲੋਗ੍ਰਾਮ ਟੂਰ ਦੇ ਬਾਕੀ ਸ਼ੋਅ ਮੁਲਤਵੀ ਕਰਨ ਦਾ ਵੱਡਾ ਫੈਸਲਾ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link